Last Updated: November 25, 2026

Dainik Savera Times Logo

ਪੀੜਤ ਪਰਿਵਾਰਾਂ ਵੱਲੋਂ ਕੈਨੇਡਾ ‘ਚ ਗੋਲੀ ਮਾਰ ਕੇ ਕਤਲ ਕੀਤੇ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਪੰਜਾਬ ਲਿਆਉਣ ਦੀ ਅਪੀਲ

15 December 2025 ਅੱਪਡੇਟ ਕੀਤਾ ਗਿਆ

ਪੀੜਤ ਪਰਿਵਾਰਾਂ ਵੱਲੋਂ ਕੈਨੇਡਾ ‘ਚ ਗੋਲੀ ਮਾਰ ਕੇ ਕਤਲ ਕੀਤੇ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਪੰਜਾਬ ਲਿਆਉਣ ਦੀ ਅਪੀਲ

2 Punjabi Boys Murdered in Canada : ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਹਲਕੇ ਦੇ ਪਿੰਡ ਬਰੇਹ ਅਤੇ ਉੜਦ ਸਹਿਦੇਵ ਵਾਲਾ ਦੇ ਦੋ ਨੌਜਵਾਨਾਂ ਦੀ ਕੈਨੇਡਾ ਦੇ ਐਡਮਿੰਟਨ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਮਗਰੋਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਦੱਸ ਦਈਏ ਕਿ ਪਰਿਵਾਰ ਨੇ ਮੰਗ ਕੀਤੀ ਹੈ ਕਿ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਭਾਰਤ ਵਾਪਸ ਲਿਆਂਦੀਆਂ ਜਾਣ।

ਮਿਲੀ ਜਾਣਕਾਰੀ ਮੁਤਾਬਿਕ ਬੁਢਲਾਡਾ ਹਲਕੇ ਦੇ ਪਿੰਡ ਬਰੇਹ ਦੇ 27 ਸਾਲਾ ਗੁਰਦੀਪ ਸਿੰਘ ਅਤੇ ਉੜ ਸੈਦੇਵਾਲੇ ਦੇ 20 ਸਾਲਾ ਰਣਵੀਰ ਸਿੰਘ ਦੀ ਕੈਨੇਡੀਅਨ ਸ਼ਹਿਰ ਬੈਡਮਿੰਟਨ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ।

ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਢਾਈ ਸਾਲ ਪਹਿਲਾਂ ਆਪਣੇ ਉੱਜਵਲ ਭਵਿੱਖ ਲਈ ਕੈਨੇਡਾ ਬੈਡਮਿੰਟਨ ਗਏ ਸਨ। ਕੱਲ੍ਹ ਜਦੋਂ ਉਹ ਆਪਣੇ ਦੋਸਤ ਦੇ ਜਨਮਦਿਨ ਦੀ ਪਾਰਟੀ ਲਈ ਕਾਰ ਵਿੱਚ ਬੈਠੇ ਸਨ ਤਾਂ ਅਣਪਛਾਤੇ ਵਿਅਕਤੀਆਂ ਵੱਲੋਂ ਦੋਵਾਂ ਨੌਜਵਾਨਾਂ ਦਾ ਕਤਲ ਕਰ ਦਿੱਤਾ ਗਿਆ। ਦੋਵਾਂ ਨੌਜਵਾਨਾਂ ਦੀ ਮੌਤ ਨੂੰ ਲੈ ਕੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਪਰਿਵਾਰ ਨੇ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਭਾਰਤ ਲਿਆਉਣ ਲਈ ਭਾਰਤ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.