Punjabi Girl Shot Dead in Toronto : ਕੈਨੇਡਾ ਤੋਂ ਪੰਜਾਬ ਲਈ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਟੋਰਾਂਟੋ ‘ਚ ਇੱਕ ਪੰਜਾਬੀ ਮੁਟਿਆਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਗੋਲੀ ਮਾਰਨ ਵਾਲਾ ਵੀ ਪੰਜਾਬੀ ਨੌਜਵਾਨ ਦੱਸਿਆ ਜਾ ਰਿਹਾ ਹੈ, ਜੋ ਕਿ ਬਰੈਂਪਟਨ ਦਾ ਰਹਿਣ ਵਾਲਾ ਹੈ।
Toronto’s latest murder victim identified as 26-year-old Navneet Kaur. She was shot to death in Rexdale on Friday before the suspect fled.
— Catherine McDonald (@cmcdonaldglobal) July 25, 2026
37-year-old Sharnjeet Singh of Brampton has been charged with First Degree Murder and failing to comply with an undertaking (a court order) pic.twitter.com/xcb3KwSxgI
ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
ਮ੍ਰਿਤਕਾ ਦੀ ਪਛਾਣ ਨਵਨੀਤ ਕੌਰ (27) ਸਾਲਾ ਵੱਜੋਂ ਹੋਈ ਹੈ, ਜੋ ਕਿ ਟੋਰਾਂਟੋ ਵਿਖੇ ਰਹਿੰਦੀ ਸੀ। ਪੁਲਿਸ ਅਨੁਸਾਰ, ਬਰੈਂਪਟਨ ‘ਚ ਰਹਿੰਦੇ ਪੰਜਾਬੀ ਮੂਲ ਦੇ ਸ਼ਰਨਜੀਤ ਸਿੰਘ ਨੇ ਉਸ ਨੂੰ ਗੋਲੀ ਮਾਰੀ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਜਾਰੀ ਬਿਆਨ ਅਨੁਸਾਰ, ਅਧਿਕਾਰੀਆਂ ਨੇ ਸ਼ੁੱਕਰਵਾਰ, 24 ਜੁਲਾਈ ਨੂੰ ਸਵੇਰੇ 7:23 ਵਜੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਖੇਤਰ ਵਿੱਚ ਗੋਲੀਬਾਰੀ ਦੀ ਇੱਕ ਕਾਲ ਆਈ ਸੀ। ਪੁਲਿਸ ਨੇ ਦੋਸ਼ ਲਗਾਇਆ ਕਿ ਔਰਤ ਨੂੰ ਗੋਲੀ ਮਾਰਨ ਤੋਂ ਪਹਿਲਾਂ ਪੀੜਤ ਅਤੇ ਸ਼ੱਕੀ ਵਿਅਕਤੀ ਵਿਚਾਲੇ ਗੱਲਬਾਤ ਹੋਈ ਸੀ। ਹਾਲਾਂਕਿ, ਮੁਲਜ਼ਮ ਅਤੇ ਪੀੜਤ ਵਿਚਕਾਰ ਸਬੰਧਾਂ ਦਾ ਅਜੇ ਪਤਾ ਨਹੀਂ ਹੈ।
ਨਵਨੀਤ ਨੂੰ ਨਿਸ਼ਾਨਾ ਬਣਾ ਕੇ ਕੀਤਾ ਹਮਲਾ : ਪੁਲਿਸ
ਸ਼ਰਨਜੀਤ ਸਿੰਘ ਉੱਤੇ ਇਟੋਬੀਕੋ (Etobicoke) ਵਿੱਚ ਇੱਕ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਪਹਿਲੀ-ਡਿਗਰੀ ਕਤਲ ਦਾ ਦੋਸ਼ ਲਗਾਇਆ ਗਿਆ ਹੈ, ਜਿਸਨੂੰ ਪੁਲਿਸ ਨੇ “ਨਿਸ਼ਾਨਾ ਬਣਾ ਕੇ ਕੀਤਾ ਹਮਲਾ” ਦੱਸਿਆ ਹੈ। ਪੁਲਿਸ ਅਨੁਸਾਰ, ਮੁਲਜ਼ਮ ਅਧਿਕਾਰੀਆਂ ਦੇ ਪਹੁੰਚਣ ਤੋਂ ਪਹਿਲਾਂ ਹੀ ਘਟਨਾ ਸਥਾਨ ਤੋਂ ਫ਼ਰਾਰ ਹੋ ਗਿਆ ਸੀ, ਪਰ ਬਾਅਦ ਵਿੱਚ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ (OPP) ਦੇ ਅਧਿਕਾਰੀਆਂ ਵੱਲੋਂ ਚਲਾਏ ਗਏ ਖੋਜ ਅਭਿਆਨ ਦੌਰਾਨ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ।


