
ਪੰਜਾਬ ਡੈਸਕ (ਦੈਨਿਕ ਸਵੇਰਾ): ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਇੱਕ ਵਾਰ ਫਿਰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਤਾਜ਼ਾ ਧਮਕੀ ਗੈਂਗਸਟਰ ਗੋਲਡੀ ਬਰਾੜ ਵੱਲੋਂ ਦਿੱਤੀ ਗਈ ਹੈ। ਸੂਤਰਾਂ ਦੇ ਅਨੁਸਾਰ, ਗੋਲਡੀ ਬਰਾੜ ਨੇ ਗਿੱਪੀ ਗਰੇਵਾਲ ਨੂੰ ਆਡੀਓ ਕਾਲ ਰਾਹੀਂ ਸੁਨੇਹਾ ਭੇਜਿਆ, ਜਿਸ ਵਿੱਚ ਉਸ ਨੇ ਚੇਤਾਵਨੀ ਦਿੱਤੀ ਕਿ “ਮੇਰਾ ਮੈਸੇਜ ਇਗਨੋਰ ਨਾ ਕਰਿਓ… ਨਹੀਂ ਤਾਂ ਗੋਲੀਆਂ…”.
ਇਸ ਮਾਮਲੇ ਬਾਰੇ ਜਦੋਂ ‘ਜਗ ਬਾਣੀ’ ਨੇ ਗਿੱਪੀ ਗਰੇਵਾਲ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਉਹਨਾਂ ਨਾਲ ਸਿੱਧਾ ਸੰਪਰਕ ਨਹੀਂ ਹੋ ਸਕਿਆ। ਹਾਲਾਂਕਿ, ਉਨ੍ਹਾਂ ਦੀ ਟੀਮ ਨੇ ਧਮਕੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ ਪਹਿਲੀ ਵਾਰ ਨਹੀਂ ਹੈ; ਇਸ ਤੋਂ ਪਹਿਲਾਂ ਵੀ ਗਿੱਪੀ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।
ਮਾਰਚ ਵਿੱਚ Public holidays ਦਾ ਤੇਹਿਲਕਾ: ਵਿਦਿਆਰਥੀਆਂ ਨੂੰ ਮਿਲਣਗੀਆਂ ਇਨ੍ਹਾਂ ਦਿਨ੍ਹਾਂ ਦੀ ਰਾਹਤ..
ਹਾਲ ਹੀ ਵਿੱਚ ਗਿੱਪੀ ਗਰੇਵਾਲ ਦੀ ਸੁਰੱਖਿਆ ਪੰਜਾਬ ਪੁਲਿਸ ਵੱਲੋਂ ਵਾਪਸ ਲੈ ਲਈ ਗਈ ਸੀ। ਇਹ ਫ਼ੈਸਲਾ ਉਸ ਸਮੇਂ ਕੀਤਾ ਗਿਆ ਜਦੋਂ ਗਿੱਪੀ ਗਰੇਵਾਲ ਨੇ ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਕੁਝ ਹੀ ਸਮੇਂ ਬਾਅਦ ਉਨ੍ਹਾਂ ਦੀ ਸੁਰੱਖਿਆ ਹਟਾਉਣ ਦੇ ਹੁਕਮ ਜਾਰੀ ਹੋ ਗਏ। ਇਹ ਵੀ ਯਾਦ ਰਹੇ ਕਿ ਗਿੱਪੀ ਗਰੇਵਾਲ ਪਹਿਲਾਂ ਤੋਂ ਹੀ ਗੈਂਗਸਟਰਾਂ ਦੇ ਨਿਸ਼ਾਨੇ ’ਤੇ ਰਹੇ ਹਨ। ਕੁਝ ਸਮਾਂ ਪਹਿਲਾਂ ਖ਼ਤਰਨਾਕ ਗੈਂਗਸਟਰ ਦਿਲਪ੍ਰੀਤ ਬਾਬਾ ਨੇ ਵੀ ਉਨ੍ਹਾਂ ਨੂੰ ਧਮਕੀ ਦਿੱਤੀ ਸੀ।
ਹੁਣ ਗਿੱਪੀ ਗਰੇਵਾਲ ਨੂੰ ਮੁੜ ਧਮਕੀ ਮਿਲੀ ਹੈ। ਇੱਕ ਪਾਸੇ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ, ਜਦਕਿ ਦੂਜੇ ਪਾਸੇ ਗੈਂਗਸਟਰ ਲਗਾਤਾਰ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਗਿੱਪੀ ਦੀ ਸੁਰੱਖਿਆ ਹਟਾਏ ਜਾਣ ਦੀਆਂ ਖ਼ਬਰਾਂ ਨੇ ਵੀ ਕਾਫ਼ੀ ਚਰਚਾ ਪੈਦਾ ਕੀਤੀ ਹੈ। ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲਏ ਜਾਣ ਤੋਂ ਬਾਅਦ ਉਸ ਨਾਲ ਜੋ ਕੁਝ ਹੋਇਆ, ਉਸ ਕਾਰਨ ਇਹ ਮਾਮਲਾ ਹੋਰ ਵੀ ਸੰਵੇਦਨਸ਼ੀਲ ਬਣ ਜਾਂਦਾ ਹੈ। ਇਸ ਲਈ ਇਸ ਵਾਰ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਕਰਨਾ ਠੀਕ ਨਹੀਂ ਮੰਨੀ ਜਾ ਸਕਦੀ।
ਸਾਬਕਾ MLA ਜੱਸੀ ਖੰਗੂੜਾ ਨੂੰ ਅਦਾਲਤ ਦਾ ਝਟਕਾ—ਦੋ ਸਾਲ ਦੀ ਸਜ਼ਾ, ਤੁਰੰਤ ਜ਼ਮਾਨਤ