Site icon Dainik Savera Punjab

Punjab Weather : IMD ਨੇ ਦੋ ਦਿਨਾਂ ਲਈ ਯੈਲੋ ਅਲਰਟ ਕੀਤਾ ਜਾਰੀ, ਗਰਜ ਨਾਲ ਚੱਲਣਗੀਆਂ ਧੂੜ ਭਰੀਆਂ ਹਨੇਰੀਆਂ

Delhi Weather Update: Rain Alert in the first week of April too, know how many days it will rain

Delhi Weather Update: Rain Alert in the first week of April too, know how many days it will rain

Punjabi Weather Update : ਪੰਜਾਬ ਭਰ ਵਿੱਚ ਮੰਗਲਵਾਰ ਅਤੇ ਬੁੱਧਵਾਰ ਨੂੰ ਮੌਸਮ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਬੂੰਦਾਬਾਂਦੀ ਦੇ ਨਾਲ-ਨਾਲ ਗਰਜ-ਤੂਫ਼ਾਨ ਅਤੇ ਧੂੜ ਭਰੀਆਂ ਹਨੇਰੀਆਂ ਦੀ ਸੰਭਾਵਨਾ ਹੈ। ਸੋਮਵਾਰ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਧੁੱਪ ਚਮਕੀ, ਪਰ ਦਿਨ ਦੌਰਾਨ ਵੀ ਧੂੜ ਭਰੀਆਂ ਹਨੇਰੀਆਂ ਜਾਰੀ ਰਹੀਆਂ।

ਮਿਲੀ ਜਾਣਕਾਰੀ ਮੁਤਾਬਿਕ ਮੌਸਮ ਵਿਭਾਗ ਮੁਤਾਬਿਕ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, 5 ਅਤੇ 6 ਮਈ ਨੂੰ ਯੈਲੋ ਅਲਰਟ ਜਾਰੀ ਰਹੇਗਾ। ਇਸ ਸਮੇਂ ਦੌਰਾਨ, ਰਾਜ ਦੇ ਕੁਝ ਹਿੱਸਿਆਂ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਧੂੜ ਭਰੀਆਂ ਹਨੇਰੀਆਂ ਆਉਣ ਦੀ ਸੰਭਾਵਨਾ ਹੈ, ਅਤੇ ਕੁਝ ਖੇਤਰਾਂ ਵਿੱਚ ਗਰਜ-ਤੂਫ਼ਾਨ ਅਤੇ ਮੀਂਹ ਵੀ ਪੈ ਸਕਦਾ ਹੈ।

Property Dealer Murder : ਕੁੱਬਾਹੇੜੀ ਕਤਲ ਦੀ ਮੁੱਖ ਦੋਸ਼ੀ ਮਹਿਲਾ ਕਾਬੂ, ਇੱਕ ਗੈਂਗਸਟਰ ਨਾਲ ਮਿਲ ਕੇ ਰਚੀ ਸੀ ਸਾਜਿਸ਼

ਦੱਸ ਦੇਈਏ ਕਿ ਸੋਮਵਾਰ ਨੂੰ ਬਠਿੰਡਾ ਜ਼ਿਲ੍ਹੇ ਵਿੱਚ ਦਿਨ ਦਾ ਸਭ ਤੋਂ ਵੱਧ ਤਾਪਮਾਨ 36.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਬਾਅਦ ਫਰੀਦਕੋਟ ਵਿੱਚ 36.3 ਡਿਗਰੀ ਸੈਲਸੀਅਸ, ਰੂਪਨਗਰ ਵਿੱਚ 33.2 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿੱਚ 32.9 ਡਿਗਰੀ ਸੈਲਸੀਅਸ, ਰੋਪੜ ਵਿੱਚ 32.2 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 32 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ 31.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

Delhi Weather Update: Rain Alert in the first week of April too, know how many days it will rain
Exit mobile version