Punjabi Women Murder : ਫਰੀਦਕੋਟ ਦੇ ਘਣੀਏਵਾਲਾ ਪਿੰਡ ਦੀ ਰਹਿਣ ਵਾਲੀ ਸੁਖਵੀਰ ਕੌਰ ਬਰਾੜ ਦਾ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਆਪਣੇ ਵਿੱਤ ਕਾਰੋਬਾਰ ਤੋਂ ਪੈਸੇ ਇਕੱਠੇ ਕਰਨ ਲਈ ਬਾਜ਼ਾਰ ਜਾ ਰਹੀ ਸੀ। ਇਸ ਘਟਨਾ ਤੋਂ ਪਰਿਵਾਰ ਸਣੇ ਪੂਰੇ ਪਿੰਡ ’ਚ ਸੋਗ ਦੀ ਲਹਿਰ ਪਸਰ ਗਈ ਹੈ।
ਰਿਪੋਰਟਾਂ ਅਨੁਸਾਰ, ਸੁਖਵੀਰ ਕੌਰ ਬਰਾੜ ਪਿਛਲੇ ਕਈ ਸਾਲਾਂ ਤੋਂ ਆਪਣੇ ਪਤੀ ਇਕਬਾਲ ਸਿੰਘ ਬਰਾੜ ਨਾਲ ਫਿਲੀਪੀਨਜ਼ ਵਿੱਚ ਰਹਿ ਰਹੀ ਸੀ ਅਤੇ ਉੱਥੇ ਵਿੱਤ ਕਾਰੋਬਾਰ ਨਾਲ ਜੁੜੀ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਇਕਬਾਲ ਸਿੰਘ ਆਪਣੇ ਜੱਦੀ ਪਿੰਡ ਘਣੀਏਵਾਲਾ ਗਿਆ ਸੀ, ਜਦਕਿ ਸੁਖਵੀਰ ਕੌਰ ਕਾਰੋਬਾਰ ਦਾ ਪ੍ਰਬੰਧ ਕਰ ਰਹੀ ਸੀ। ਇੱਕ ਦਿਨ ਪਹਿਲਾਂ, ਐਤਵਾਰ ਨੂੰ, ਜਦੋਂ ਉਹ ਪੈਸੇ ਇਕੱਠੇ ਕਰਨ ਜਾ ਰਹੀ ਸੀ, ਤਾਂ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਹਮਲਾ ਇੰਨਾ ਅਚਾਨਕ ਸੀ ਕਿ ਉਸਨੂੰ ਸੰਭਲਣ ਦਾ ਮੌਕਾ ਵੀ ਨਹੀਂ ਮਿਲਿਆ ਅਤੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।
Amritsar : ਅੰਮ੍ਰਿਤਸਰ ਹਵਾਈ ਅੱਡੇ ‘ਤੇ 5.176 ਕਿਲੋਗ੍ਰਾਮ ਗਾਂਜਾ ਜ਼ਬਤ, ਬੈਂਕਾਕ ਤੋਂ ਫਲਾਈਟ ‘ਚ ਕੀਤੀ ਗਈ ਸੀ ਤਸਕਰੀ
ਸੁਖਵੀਰ ਕੌਰ ਦਾ ਪਤੀ ਇਕਬਾਲ ਸਿੰਘ ਤੁਰੰਤ ਮਨੀਲਾ ਲਈ ਰਵਾਨਾ ਹੋ ਗਿਆ। ਪਰਿਵਾਰਕ ਮੈਂਬਰ ਤਰਸੇਮ ਸਿੰਘ ਬਰਾੜ ਨੇ ਦੱਸਿਆ ਕਿ ਮ੍ਰਿਤਕ ਦਾ ਅੰਤਿਮ ਸਸਕਾਰ ਲਾਸ਼ ਭਾਰਤ ਲਿਆਉਣ ਤੋਂ ਬਾਅਦ ਘਣੀਏਵਾਲਾ ਪਿੰਡ ਵਿੱਚ ਕੀਤਾ ਜਾਵੇਗਾ।
