ਕੈਨੇਡਾ ਤੋਂ ਇਕ ਵੱਡੀ ਅਤੇ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਬਰਨਬੀ ਸ਼ਹਿਰ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਹਿਚਾਣ 28 ਸਾਲਾ ਦਿਲਰਾਜ ਸਿੰਘ ਗਿੱਲ ਵਜੋਂ ਹੋਈ ਹੈ, ਜੋ ਵੈਂਨਕੂਵਰ ਵਿੱਚ ਰਹਿ ਰਿਹਾ ਸੀ।
ਮਿਲੀ ਜਾਣਕਾਰੀ ਮੁਤਾਬਕ ਦਿਲਰਾਜ ਸਿੰਘ ਗਿੱਲ ਉੱਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਮੌਕੇ ‘ਤੇ ਹੀ ਉਸਦੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਘਟਨਾ ਵਾਲੀ ਥਾਂ ਤੋਂ ਕੁਝ ਦੂਰੀ ‘ਤੇ ਇੱਕ ਸੜੀ ਹੋਈ ਕਾਰ ਵੀ ਬਰਾਮਦ ਹੋਈ ਹੈ, ਜਿਸਨੂੰ ਪੁਲਿਸ ਵਾਰਦਾਤ ਨਾਲ ਜੋੜ ਕੇ ਦੇਖ ਰਹੀ ਹੈ।
READ ALSO : 8ਵੇਂ ਵੇਤਨ ਕਮਿਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹਜ਼ਾਰਾਂ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਰਾਹਤ
ਕੈਨੇਡਾ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਦੇ ਆਧਾਰ ‘ਤੇ ਪੁਲਿਸ ਨੇ ਇਸ ਹੱਤਿਆ ਨੂੰ ਟਾਰਗੇਟ ਕਿਲਿੰਗ ਹੋਣ ਦਾ ਸ਼ੱਕ ਜਤਾਇਆ ਹੈ। ਹਾਲਾਂਕਿ, ਹਮਲਾਵਰਾਂ ਦੀ ਪਹਿਚਾਣ ਅਤੇ ਕਤਲ ਦੇ ਕਾਰਨਾਂ ਬਾਰੇ ਹਜੇ ਤੱਕ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ।
ਇਸ ਘਟਨਾ ਨਾਲ ਕੈਨੇਡਾ ਵਿੱਚ ਵਸਦੀ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰਾਂ ਅਤੇ ਜਾਣ-ਪਛਾਣ ਵਾਲਿਆਂ ਲਈ ਇਹ ਘਟਨਾ ਗਹਿਰਾ ਸਦਮਾ ਹੈ। ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਗਵਾਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਪੁਲਿਸ ਨੇ ਦਾਅਵਾ ਕੀਤਾ ਹੈ ਕਿ ਮਾਮਲੇ ਨਾਲ ਜੁੜੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਤੱਕ ਪਹੁੰਚ ਕੀਤੀ ਜਾਵੇਗੀ।
ਫਿਰੋਜ਼ਪੁਰ ਵਿੱਚ ਅੰਨ੍ਹੇ ਵਾਹੀ ਫਾਇਰਿੰਗ, ਸਾਬਕਾ ਸਰਪੰਚ ਦੇ ਦੋ ਪੁੱਤਰ ਗੰਭੀਰ ਜ਼ਖ਼ਮੀ
मेष: दिन शुभ रहेगा...