ਪੰਜਾਬ ਨਿਊਜ਼ : ਪੰਜਾਬ ਦੀਆਂ ਧੀਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਜੇਕਰ ਹੌਸਲਾ, ਮਿਹਨਤ ਅਤੇ ਜਜ਼ਬਾ ਹੋਵੇ ਤਾਂ ਕੋਈ ਵੀ ਮੰਜ਼ਿਲ ਦੂਰ ਨਹੀਂ ਰਹਿੰਦੀ। ਬੇਸਬਾਲ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਖਿਡਾਰਨਾਂ Amanjot Kaur Bains, Arshdeep Kaur ਅਤੇ Veerpal ਨੂੰ ਪੰਜਾਬ ਸਰਕਾਰ ਵੱਲੋਂ ਵੱਕਾਰੀ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਅਤੇ 5 ਲੱਖ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਹੈ।
ਇਹ ਸਨਮਾਨ ਪੰਜਾਬ ਦੇ ਸਭ ਤੋਂ ਉੱਚ ਖੇਡ ਪੁਰਸਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ, ਜੋ ਖਿਡਾਰੀਆਂ ਦੀ ਮਿਹਨਤ, ਸਮਰਪਣ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਕੀਤੇ ਪ੍ਰਦਰਸ਼ਨ ਦੀ ਮਾਨਤਾ ਹੈ।
ਅਮਨਜੋਤ ਕੌਰ ਬੈਂਸ ਨੇ ਕਪਤਾਨ ਵਜੋਂ ਵੀ ਚਮਕਾਇਆ ਭਾਰਤ ਦਾ ਨਾਮ
Amanjot Kaur Bains ਨੇ ਰਾਸ਼ਟਰੀ ਪੱਧਰ ’ਤੇ ਲਗਾਤਾਰ ਸੋਨ ਤਗਮੇ ਜਿੱਤ ਕੇ ਪੰਜਾਬ ਦਾ ਮਾਣ ਵਧਾਇਆ।ਉਨ੍ਹਾਂ ਦੀਆਂ ਮੁੱਖ ਪ੍ਰਾਪਤੀਆਂ ,ਗੋਆ ਵਿੱਚ 29ਵੀਂ ਸੀਨੀਅਰ ਨੈਸ਼ਨਲ ਬੇਸਬਾਲ ਚੈਂਪੀਅਨਸ਼ਿਪ ਸੋਨ ਤਗਮਾ। ਕਰਨਾਟਕ ਵਿੱਚ 30ਵੀਂ ਸੀਨੀਅਰ ਨੈਸ਼ਨਲ ਬੇਸਬਾਲ ਚੈਂਪੀਅਨਸ਼ਿਪ ਸੋਨ ਤਗਮਾ।ਓਡੀਸ਼ਾ ਵਿੱਚ 31ਵੀਂ ਸੀਨੀਅਰ ਨੈਸ਼ਨਲ ਬੇਸਬਾਲ ਚੈਂਪੀਅਨਸ਼ਿਪ ਸੋਨ ਤਗਮਾ।
ਸਭ ਤੋਂ ਵੱਡੀ ਗੱਲ ਇਹ ਰਹੀ ਕਿ ਉਨ੍ਹਾਂ ਨੇ 2016 ਵਿੱਚ ਕੋਰੀਆ ਦੇ ਗਿਜਾਂਗ ਵਿੱਚ ਹੋਏ 7ਵੇਂ ਮਹਿਲਾ ਬੇਸਬਾਲ ਵਰਲਡ ਕੱਪ ਵਿੱਚ ਭਾਰਤੀ ਮਹਿਲਾ ਟੀਮ ਦੀ ਕਪਤਾਨੀ ਵੀ ਕੀਤੀ।
ਅਰਸ਼ਦੀਪ ਕੌਰ ਨੇ ਰਾਸ਼ਟਰੀ ਤੋਂ ਅੰਤਰਰਾਸ਼ਟਰੀ ਪੱਧਰ ਤੱਕ ਦਿਖਾਇਆ ਦਮ Arshdeep Kaur ਨੇ ਕਈ ਰਾਸ਼ਟਰੀ ਅਤੇ ਯੂਨੀਵਰਸਿਟੀ ਚੈਂਪੀਅਨਸ਼ਿਪਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਉਨ੍ਹਾਂ ਦੀਆਂ ਉਪਲਬਧੀਆਂ ਵਿੱਚ ਸ਼ਾਮਲ ਹਨ ਆਲ ਇੰਡੀਆ ਯੂਨੀਵਰਸਿਟੀ ਬੇਸਬਾਲ ਚੈਂਪੀਅਨਸ਼ਿਪ ਚਾਂਦੀ ਤਗਮਾ।
29ਵੀਂ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਸੋਨ ਤਗਮਾ।
30ਵੀਂ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਸੋਨ ਤਗਮਾ।
31ਵੀਂ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਸੋਨ ਤਗਮਾ।
32ਵੀਂ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਕਾਂਸੀ ਤਗਮਾ।
ਉਨ੍ਹਾਂ ਨੇ ਕੋਰੀਆ ਦੇ ਗਿਜਾਂਗ ਵਿੱਚ ਹੋਏ 7ਵੇਂ ਮਹਿਲਾ ਬੇਸਬਾਲ ਵਿਸ਼ਵ ਕੱਪ ਵਿੱਚ ਭਾਰਤ ਦੀ ਨੁਮਾਇੰਦਗੀ ਕਰਕੇ ਪੰਜਾਬ ਦਾ ਮਾਣ ਵਧਾਇਆ।
ਵੀਰਪਾਲ ਨੇ ਵੀ ਜਿੱਤੇ ਕਈ ਰਾਸ਼ਟਰੀ ਤਗਮੇ
Veerpal ਨੇ ਵੀ ਬੇਸਬਾਲ ਵਿੱਚ ਆਪਣੀ ਮਿਹਨਤ ਅਤੇ ਕਾਬਲਿਯਤ ਨਾਲ ਵੱਡੀਆਂ ਸਫਲਤਾਵਾਂ ਹਾਸਲ ਕੀਤੀਆਂ।
ਉਨ੍ਹਾਂ ਦੀਆਂ ਪ੍ਰਮੁੱਖ ਉਪਲਬਧੀਆਂ ,ਆਲ ਇੰਡੀਆ ਇੰਟਰ ਯੂਨੀਵਰਸਿਟੀ ਚੈਂਪੀਅਨਸ਼ਿਪ ਚਾਂਦੀ ਤਗਮਾ।
29ਵੀਂ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਸੋਨ ਤਗਮਾ।
30ਵੀਂ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਸੋਨ ਤਗਮਾ।
31ਵੀਂ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਸੋਨ ਤਗਮਾ।
32ਵੀਂ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਕਾਂਸੀ ਤਗਮਾ।
ਉਨ੍ਹਾਂ ਨੇ ਵੀ ਕੋਰੀਆ ਵਿੱਚ ਹੋਈ 7ਵੀਂ ਮਹਿਲਾ ਬੇਸਬਾਲ ਵਰਲਡ ਕੱਪ ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ।
ਪੰਜਾਬ ਬੇਸਬਾਲ ਐਸੋਸੀਏਸ਼ਨ ਨੇ ਦਿੱਤੀ ਵਧਾਈ
ਇਸ ਮਾਣਮੱਤੇ ਮੌਕੇ ’ਤੇ Punjab Baseball Association ਦੇ ਸਕੱਤਰ Harbir Singh Gill ਅਤੇ ਪ੍ਰਧਾਨ Sukhdev Singh Aulakh ਨੇ ਤਿੰਨਾਂ ਖਿਡਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ,“ਇਹ ਸਨਮਾਨ ਸਿਰਫ਼ ਖਿਡਾਰੀਆਂ ਲਈ ਨਹੀਂ, ਸਗੋਂ ਪੂਰੇ ਪੰਜਾਬ ਬੇਸਬਾਲ ਭਾਈਚਾਰੇ ਲਈ ਮਾਣ ਦੀ ਗੱਲ ਹੈ।” ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਖਿਡਾਰੀਆਂ ਦੀ ਸਫਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਖੇਡਾਂ ਵਿੱਚ ਅੱਗੇ ਆਉਣ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕਰੇਗੀ।
ਪੰਜਾਬ ਦੀਆਂ ਧੀਆਂ ਬਣੀਆਂ ਨਵੀਂ ਪ੍ਰੇਰਣਾ
ਅਮਨਜੋਤ, ਅਰਸ਼ਦੀਪ ਅਤੇ ਵੀਰਪਾਲ ਦੀ ਇਹ ਉਪਲਬਧੀ ਸਿਰਫ਼ ਤਗਮਿਆਂ ਤੱਕ ਸੀਮਿਤ ਨਹੀਂ, ਸਗੋਂ ਇਹ ਪੰਜਾਬ ਦੀਆਂ ਉਹਨਾਂ ਹਜ਼ਾਰਾਂ ਕੁੜੀਆਂ ਲਈ ਪ੍ਰੇਰਣਾ ਹੈ ਜੋ ਖੇਡਾਂ ਵਿੱਚ ਆਪਣਾ ਭਵਿੱਖ ਬਣਾਉਣ ਦਾ ਸੁਪਨਾ ਦੇਖ ਰਹੀਆਂ ਹਨ। ਇਹ ਸਫਲਤਾ ਇਹ ਸਾਬਤ ਕਰਦੀ ਹੈ ਕਿ ਪੰਜਾਬ ਦੀਆਂ ਧੀਆਂ ਹੁਣ ਹਰ ਮੈਦਾਨ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਤਿਆਰ ਹਨ।

