
Purvanchal Expressway Accident : ਉੱਤਰ ਪ੍ਰਦੇਸ਼ ਵਿੱਚ ਪੁਰਵਾਂਚਲ ਐਕਸਪ੍ਰੈਸਵੇਅ ‘ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਕਾਫ਼ਲੇ ਵਿੱਚ ਸ਼ਾਮਲ ਵਾਹਨ ਓਵਰਟੇਕਿੰਗ ਕਰਦੇ ਸਮੇਂ ਆਪਸ ‘ਚ ਟਕਰਾ ਗਏ। ਸ਼ੁਰੂਆਤੀ ਰਿਪੋਰਟਾਂ ਅਨੁਸਾਰ, ਐਕਸਪ੍ਰੈਸਵੇਅ ‘ਤੇ 91ਵੇਂ ਕਿਲੋਮੀਟਰ ਦੇ ਨਿਸ਼ਾਨ ਨੇੜੇ ਕਾਫ਼ਲੇ ਦੇ ਪੰਜ ਵਾਹਨ ਅਤੇ ਇੱਕ ਐਂਬੂਲੈਂਸ ਆਪਸ ਵਿੱਚ ਟਕਰਾ ਗਏ। ਇਸ ਹਾਦਸੇ ਵਿੱਚ ਕਈ ਕਾਂਗਰਸੀ ਵਰਕਰਾਂ, ਅਹੁਦੇਦਾਰਾਂ ਅਤੇ ਸੁਰੱਖਿਆ ਕਰਮਚਾਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਸੁਰੱਖਿਅਤ ਹਨ।
ਰਾਹੁਲ ਗਾਂਧੀ ਅੱਜ (ਸੋਮਵਾਰ) ਉੱਤਰ ਪ੍ਰਦੇਸ਼ ਦੇ ਦੌਰੇ ‘ਤੇ ਹਨ। ਉਹ ਅਦਾਲਤ ਵਿੱਚ ਪੇਸ਼ ਹੋਣ ਲਈ ਸੁਲਤਾਨਪੁਰ ਜਾ ਰਹੇ ਸਨ। ਉਹ ਅੱਜ ਸਵੇਰੇ ਦਿੱਲੀ ਤੋਂ ਲਖਨਊ ਪਹੁੰਚੇ ਸਨ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਉਹ ਲਖਨਊ ਤੋਂ ਸੁਲਤਾਨਪੁਰ ਜਾ ਰਹੇ ਸਨ। ਟੱਕਰ ਕਾਰਨ ਮੌਕੇ ‘ਤੇ ਹਫੜਾ-ਦਫੜੀ ਮੱਚ ਗਈ। ਫਿਲਹਾਲ ਕਿਸੇ ਦੀ ਮੌਤ ਦੀ ਕੋਈ ਖ਼ਬਰ ਨਹੀਂ ਹੈ।
