ਪੰਜਾਬ ਡੈਸਕ: ਪੰਜਾਬ ਵਿੱਚ ਹੋਲਾ ਮਹੱਲਾ ਦੀ ਸ਼ੁਰੂਆਤ ਅੱਜ ਦੇਰ ਰਾਤ ਕਿਲਾ ਆਨੰਦਗੜ੍ਹ ਸਾਹਿਬ ਤੋਂ ਪੰਜ ਪੁਰਾਤਨ ਨਗਾਰਿਆਂ ਦੀ ਚੋਟ ਨਾਲ ਕੀਤੀ ਜਾਵੇਗੀ। ਮਿਲੀ ਜਾਣਕਾਰੀ ਅਨੁਸਾਰ, ਛੇ ਦਿਨਾਂ ਤੱਕ ਚੱਲਣ ਵਾਲੇ ਇਸ ਕੌਮੀ ਤਿਉਹਾਰ ਦਾ ਪਹਿਲਾ ਪੜਾਅ 27 ਫਰਵਰੀ ਤੋਂ 1 ਮਾਰਚ ਤੱਕ ਕੀਰਤਪੁਰ ਸਾਹਿਬ ਵਿੱਚ ਮਨਾਇਆ ਜਾਵੇਗਾ।
ਹੋਲਾ ਮਹੱਲਾ ਦਾ ਦੂਜਾ ਅਤੇ ਸਭ ਤੋਂ ਮਹੱਤਵਪੂਰਨ ਪੜਾਅ 2 ਮਾਰਚ ਤੋਂ 4 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿੱਚ ਖਾਲਸਾਈ ਰਵਾਇਤਾਂ ਅਤੇ ਸ਼ਾਨ ਨਾਲ ਮਨਾਇਆ ਜਾਵੇਗਾ। 4 ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬੁੱਢਾ ਦਲ ਦੀ ਅਗਵਾਈ ਹੇਠ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਸਜਾਇਆ ਜਾਵੇਗਾ।
ਤਰਨਤਾਰਨ ‘ਚ ਦੋ ਮਹੀਨੇ ਦੀ ਦੁਲਹਨ ‘ਤੇ ਗੋਲੀਆਂ, ਦੋਸ਼ੀ ਗ੍ਰਿਫ਼ਤਾਰ, ਅਦਾਲਤ ਵਿੱਚ ਮੁਆਫ਼ੀ ਮੰਗਦਾ ਹੁਣ..
ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਛਾਉਣੀ ਵੱਲੋਂ ਦੋ ਦਿਨਾਂ ਦੇ ਅੰਤਰਰਾਸ਼ਟਰੀ ਗਤਕਾ ਮੁਕਾਬਲੇ ਕਰਵਾਏ ਜਾਣਗੇ। ਮੇਲੇ ਦੌਰਾਨ ਸੁਰੱਖਿਆ ਲਈ 4500 ਪੁਲਿਸ ਮੁਲਾਜ਼ਮ ਤੈਨਾਤ ਰਹਿਣਗੇ ਅਤੇ ਸ਼ਹਿਰ ਵਿੱਚ ਸੀਸੀਟੀਵੀ ਕੈਮਰੇ ਲਗਾ ਕੇ ਨਿਗਰਾਨੀ ਵਧਾਈ ਗਈ ਹੈ।
ਮੇਲੇ ਦੌਰਾਨ ਰੰਗ ਵੇਚਣ, ਭੰਗ ਵੇਚਣ ਅਤੇ ਕਿਸੇ ਵੀ ਤਰ੍ਹਾਂ ਦੀ ਭੀਖ ਮੰਗਣ ‘ਤੇ ਪੂਰੀ ਪਾਬੰਦੀ ਰਹੇਗੀ। ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼ਰਾਬ ਦੇ ਠੇਕੇ ਵੀ ਪੂਰੀ ਤਰ੍ਹਾਂ ਬੰਦ ਰਹਿਣਗੇ। ਇਸ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਕੋਰਟ ਦੀ ਕੜੀ ਟਿੱਪਣੀ ਤੋਂ ਬਾਅਦ NCERT ਦਾ ਯੂ-ਟਰਨ, ਅਧਿਆਇ ਦੁਬਾਰਾ ਲਿਖਣ ਦਾ ਐਲਾਨ..
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਹੋਲਾ ਮਹੱਲਾ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਹੋਲਾ ਮਹੱਲਾ ਖਾਲਸਾਈ ਸ਼ਾਨ, ਸ਼ੌਰਤ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਨਤਮਸਤਕ ਹੁੰਦੀਆਂ ਹਨ। ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਲਈ ਵਿਆਪਕ ਪ੍ਰਬੰਧ ਕੀਤੇ ਜਾਂਦੇ ਹਨ।
मेष: दिन शुभ रहेगा...