Last Updated: November 24, 2026

Dainik Savera Times Logo

ਪੰਜਾਬ ਵਿੱਚ ਵੋਟਰ ਸੂਚੀ ਸੁਧਾਰ ਮੁਹਿੰਮ ਦੌਰਾਨ BLO’s ਦੀ ਕਾਰਗੁਜ਼ਾਰੀ ‘ਤੇ ਸਵਾਲ, ਚੋਣ ਅਧਿਕਾਰੀਆਂ ਨੇ ਮੰਗੀ ਰਿਪੋਰਟ

10 July 2026 ਅੱਪਡੇਟ ਕੀਤਾ ਗਿਆ

ਪੰਜਾਬ ਵਿੱਚ ਵੋਟਰ ਸੂਚੀ ਸੁਧਾਰ ਮੁਹਿੰਮ ਦੌਰਾਨ BLO’s ਦੀ ਕਾਰਗੁਜ਼ਾਰੀ ‘ਤੇ ਸਵਾਲ, ਚੋਣ ਅਧਿਕਾਰੀਆਂ ਨੇ ਮੰਗੀ ਰਿਪੋਰਟ

ਚੰਡੀਗੜ੍ਹ: ਪੰਜਾਬ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵਿਜ਼ਨ (SIR-2026) ਮੁਹਿੰਮ ਦੌਰਾਨ ਬੂਥ ਲੈਵਲ ਅਫ਼ਸਰਾਂ (BLO’s) ਦੀ ਕਾਰਗੁਜ਼ਾਰੀ ਨੂੰ ਲੈ ਕੇ ਕਈ ਜ਼ਿਲ੍ਹਿਆਂ ਤੋਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਦੋਸ਼ ਲਗਾਏ ਜਾ ਰਹੇ ਹਨ ਕਿ ਕੁਝ ਥਾਵਾਂ ‘ਤੇ ਬੀਐੱਲਓ ਘਰ-ਘਰ ਜਾ ਕੇ ਵੋਟਰਾਂ ਦੇ ਵੇਰਵੇ ਇਕੱਠੇ ਕਰਨ ਦੀ ਬਜਾਏ ਇੱਕੋ ਥਾਂ ‘ਤੇ ਬੈਠ ਕੇ ਫਾਰਮ ਭਰਵਾ ਰਹੇ ਹਨ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਸਬੰਧਤ ਡਿਪਟੀ ਕਮਿਸ਼ਨਰਾਂ ਤੋਂ ਪੂਰੀ ਰਿਪੋਰਟ ਤਲਬ ਕੀਤੀ ਹੈ।

ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: 2.229 ਕਿਲੋਗ੍ਰਾਮ ਹੈਰੋਇਨ ਕੀਤੀ ਨਸ਼ਟ, ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਜਾਰੀ

ਕਈ ਜ਼ਿਲ੍ਹਿਆਂ ਵਿੱਚ ਉੱਠੀਆਂ ਸ਼ਿਕਾਇਤਾਂ

ਜਾਣਕਾਰੀ ਮੁਤਾਬਕ ਮੁਹਾਲੀ, ਰੂਪਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ, ਤਰਨਤਾਰਨ, ਮੋਗਾ, ਹੁਸ਼ਿਆਰਪੁਰ ਅਤੇ ਫਿਰੋਜ਼ਪੁਰ ਸਮੇਤ ਕਈ ਜ਼ਿਲ੍ਹਿਆਂ ਤੋਂ ਲੋਕਾਂ ਵੱਲੋਂ ਸ਼ਿਕਾਇਤਾਂ ਮਿਲੀਆਂ ਹਨ।

ਸ਼ਿਕਾਇਤਕਰਤਾਵਾਂ ਦਾ ਦੋਸ਼ ਹੈ ਕਿ ਕਈ ਥਾਵਾਂ ‘ਤੇ ਬੀਐੱਲਓਜ਼ ਨੇ ਘਰ-ਘਰ ਜਾਣ ਦੀ ਥਾਂ ਲੋਕਾਂ ਨੂੰ ਜਨਤਕ ਥਾਵਾਂ ‘ਤੇ ਬੁਲਾ ਕੇ ਫਾਰਮ ਭਰਵਾਏ। ਕੁਝ ਖੇਤਰਾਂ ਵਿੱਚ ਐਲਾਨ ਕਰਕੇ ਵੋਟਰਾਂ ਨੂੰ ਨਿਰਧਾਰਿਤ ਸਥਾਨਾਂ ‘ਤੇ ਪਹੁੰਚਣ ਲਈ ਕਿਹਾ ਗਿਆ।

 

ਸ਼੍ਰੋਮਣੀ ਅਕਾਲੀ ਦਲ ਨੇ ਵੀ ਚੁੱਕਿਆ ਮੁੱਦਾ

ਇਸ ਮਾਮਲੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਮੁਹਾਲੀ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਵੀ ਸਵਾਲ ਖੜ੍ਹੇ ਕੀਤੇ ਹਨ।

ਉਨ੍ਹਾਂ ਦੋਸ਼ ਲਗਾਇਆ ਕਿ ਕਈ ਥਾਵਾਂ ‘ਤੇ ਬੀਐੱਲਓਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਘਰ-ਘਰ ਜਾ ਕੇ ਕੰਮ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਕੁਝ ਇਲਾਕਿਆਂ ਵਿੱਚ ਵੋਟਰ ਫਾਰਮ ਭਰਵਾਉਣ ਲਈ ਸ਼ਹਿਰੀ ਖੇਤਰਾਂ ਵਿੱਚ ਕੌਂਸਲਰਾਂ ਅਤੇ ਪਿੰਡਾਂ ਵਿੱਚ ਸਰਪੰਚਾਂ ਦੀ ਮਦਦ ਲਈ ਜਾ ਰਹੀ ਹੈ।

ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ: ਹੱਥ-ਲਿਖਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਰੋ ਦਰਸ਼ਨ

 

ਖਰੜ ਵਿੱਚ ਵੋਟਰਾਂ ਨੂੰ ਆਈ ਪਰੇਸ਼ਾਨੀ

ਖਰੜ ਖੇਤਰ ਵਿੱਚ ਵੀ ਵੋਟਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇੱਥੇ ਇੱਕੋ ਪਰਿਵਾਰ ਦੇ ਮੈਂਬਰਾਂ ਦੇ ਨਾਮ ਵੱਖ-ਵੱਖ ਬੂਥਾਂ ਨਾਲ ਜੁੜੇ ਹੋਣ ਦੀ ਗੱਲ ਸਾਹਮਣੇ ਆਈ, ਜਿਸ ਕਾਰਨ ਲੋਕਾਂ ਵਿੱਚ ਨਾਰਾਜ਼ਗੀ ਵੇਖਣ ਨੂੰ ਮਿਲੀ।

 

ਲਾਪਰਵਾਹੀ ਮਿਲੀ ਤਾਂ ਹੋਵੇਗੀ ਕਾਰਵਾਈ: ਮੁੱਖ ਚੋਣ ਅਧਿਕਾਰੀ

ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ ‘ਤੇ ਸਬੰਧਤ ਡਿਪਟੀ ਕਮਿਸ਼ਨਰਾਂ ਤੋਂ ਵਿਸਥਾਰਪੂਰਵਕ ਰਿਪੋਰਟ ਮੰਗੀ ਗਈ ਹੈ।

ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੇਕਰ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਲਾਪਰਵਾਹੀ ਜਾਂ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

 

ਰਾਜ ਸਭਾ ਮੈਂਬਰ ਡਾ. ਅਸ਼ੋਕ ਮਿੱਤਲ ਨੇ ਚੁੱਕਿਆ ਕੇਤਨ ਅਗਰਵਾਲ ਮਾਮਲਾ ਤੇ ਕੀਤਾ Men Bill ਦਾ ਜ਼ਿਕਰ

ਬਾਰਿਸ਼ ਕਾਰਨ ਕੁਝ ਥਾਵਾਂ ‘ਤੇ ਆਈ ਰੁਕਾਵਟ: ਡੀਸੀ ਮੁਹਾਲੀ

ਮੁਹਾਲੀ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਇਸ ਸਬੰਧੀ ਕੋਈ ਵੱਡੀ ਸ਼ਿਕਾਇਤ ਪ੍ਰਾਪਤ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਖਰੜ ਨਾਲ ਸਬੰਧਤ ਮਾਮਲੇ ਦਾ ਤੁਰੰਤ ਹੱਲ ਕਰ ਦਿੱਤਾ ਗਿਆ ਸੀ।

ਉਨ੍ਹਾਂ ਅਨੁਸਾਰ ਪਿਛਲੇ ਦਿਨਾਂ ਵਿੱਚ ਹੋਈ ਬਾਰਿਸ਼ ਕਾਰਨ ਕੁਝ ਥਾਵਾਂ ‘ਤੇ ਬੀਐੱਲਓਜ਼ ਨੂੰ ਘਰ-ਘਰ ਪਹੁੰਚਣ ਵਿੱਚ ਦਿੱਕਤ ਆਈ, ਪਰ ਜ਼ਿਆਦਾਤਰ ਬੂਥਾਂ ‘ਤੇ ਵੋਟਰ ਸੂਚੀ ਸੁਧਾਰ ਦਾ ਕੰਮ ਲਗਭਗ ਪੂਰਾ ਹੋ ਚੁੱਕਾ ਹੈ।

Questions raised over BLOs

Questions raised over BLOs

 

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.