ਪੰਜਾਬ ਡੈਕਸ: ਪੰਜਾਬ ਦੇ ਇੱਕ ਇਲਾਕੇ ਵਿੱਚ ਅੱਜ ਸਵੇਰੇ ਇੱਕ ਝੁੱਗੀ ਬਸਤੀ ‘ਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਚਾਰੋ ਪਾਸੇ ਹਾਹਾਕਾਰ ਮਚ ਗਿਆ। ਲੋਕਾਂ ਦੀ ਚੀਕਾਂ-ਚਿਹਾੜਿਆਂ ਨਾਲ ਮਾਹੌਲ ਭੈਬੀਤ ਹੋ ਗਿਆ। ਅੱਗ ਨੇ ਕਈ ਝੁੱਗੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਨਾਲ ਵੱਡੇ ਪੱਧਰ ‘ਤੇ ਨੁਕਸਾਨ ਹੋਣ ਦੀ ਆਸ਼ੰਕਾ ਜਤਾਈ ਜਾ ਰਹੀ ਹੈ।
ਅੱਗ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ਾਂ ਜਾਰੀ ਹਨ। ਹਾਲਾਂਕਿ ਹਾਲੇ ਤੱਕ ਕਿਸੇ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ, ਪਰ ਅਧਿਕਾਰੀ ਸਥਿਤੀ ‘ਤੇ ਨਜ਼ਰ ਰੱਖੇ ਹੋਏ ਹਨ।
ਅੱਗ ਲੱਗਣ ਦੇ ਕਾਰਣਾਂ ਦੀ ਜਾਂਚ ਕੀਤੀ ਜਾ ਰਹੀ ਹੈ। ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਗਿਆ ਹੈ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।
