Last Updated: November 28, 2026

Dainik Savera Times Logo

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਜੇਗੀ ਬਿਜਲੀ ਤੇ 50km ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ

27 January 2026 ਅੱਪਡੇਟ ਕੀਤਾ ਗਿਆ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਜੇਗੀ ਬਿਜਲੀ ਤੇ 50km ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ

ਨੈਸ਼ਨਲ ਡੈਸਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਮੌਸਮ ਵਿਭਾਗ ਨੇ ਅਨੁਮਾਨ ਜਤਾਇਆ ਹੈ ਕਿ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਗਰਜ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੇ ਚਲਣ ਦੀ ਸੰਭਾਵਨਾ ਹੈ। ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਪੀਲਾ ਅਲਰਟ ਜਾਰੀ ਕੀਤਾ ਹੈ।

ਪਿਛਲੇ ਚੌਵੀ ਘੰਟਿਆਂ ਵਿੱਚ ਤਾਪਮਾਨ ਵਿੱਚ ਹਲਕਾ ਵਾਧਾ ਦਰਜ ਕੀਤਾ ਗਿਆ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 23.5 ਡਿਗਰੀ ਸੈਲਸੀਅਸ ਰਿਹਾ ਜਦਕਿ ਬਠਿੰਡਾ ਵਿੱਚ ਸਭ ਤੋਂ ਘੱਟ ਤਾਪਮਾਨ 2.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਸੂਬੇ ਵਿੱਚ ਸਭ ਤੋਂ ਠੰਡਾ ਰਿਹਾ।

ਚਾਹ, ਕਾਫੀ ਦੀ ਆਦਤ ਛੋਟੇ ਬੱਚਿਆਂ ਲਈ ਘਾਤਕ ਸਾਬਤ ਹੋ ਸਕਦੀ ਹੈ ਮਾਪੇ ਰਹਿਣ ਸਾਵਧਾਨ

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ ਅਤੇ ਮਾਲੇਰਕੋਟਲਾ ਵਿੱਚ ਤੇਜ਼ ਹਨੇਰੀ ਦੇ ਨਾਲ ਤੂਫਾਨੀ ਹਵਾਵਾਂ ਦੇ ਚਲਣ ਦੀ ਸੰਭਾਵਨਾ ਹੈ। ਹਵਾ ਦੀ ਗਤੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ ਜਿਸ ਨਾਲ ਰੋਜ਼ਾਨਾ ਜੀਵਨ ਪ੍ਰਭਾਵਿਤ ਹੋ ਸਕਦਾ ਹੈ।

ਮੌਸਮ ਵਿਭਾਗ ਦੇ ਅਨੁਸਾਰ 30 ਜਨਵਰੀ ਦੀ ਰਾਤ ਤੋਂ ਉੱਤਰ ਪੱਛਮੀ ਭਾਰਤ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਵੇਗੀ ਜਿਸ ਨਾਲ ਮੌਸਮ ਵਿੱਚ ਦੁਬਾਰਾ ਤਬਦੀਲੀ ਆਉਣ ਦੀ ਸੰਭਾਵਨਾ ਹੈ। 27 ਜਨਵਰੀ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਬਾਰਿਸ਼ ਹੋ ਸਕਦੀ ਹੈ ਜਦਕਿ 28 ਜਨਵਰੀ 31 ਜਨਵਰੀ ਅਤੇ 1 ਫਰਵਰੀ ਨੂੰ ਵੀ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।

ਅਗਲੇ ਦੋ ਦਿਨਾਂ ਵਿੱਚ ਘੱਟੋ ਘੱਟ ਤਾਪਮਾਨ ਵਿੱਚ ਤਿੰਨ ਤੋਂ ਪੰਜ ਡਿਗਰੀ ਸੈਲਸੀਅਸ ਵਾਧਾ ਹੋਣ ਦੀ ਸੰਭਾਵਨਾ ਹੈ ਜਿਸ ਨਾਲ ਠੰਢ ਦੀ ਤੀਬਰਤਾ ਵਿੱਚ ਕੁਝ ਕਮੀ ਆ ਸਕਦੀ ਹੈ।

rain-and-storm-alert-in-punjab-and-chandigarh

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.