ਚੰਡੀਗੜ੍ਹ: ਤਰਨਤਾਰਨ ਵਿਧਾਨ ਸਭਾ ਉਪ ਚੋਣ ਦੇ ਪ੍ਰਚਾਰ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਇੱਕ ਵਾਰ ਫਿਰ ਵਿਵਾਦਾਂ ਵਿੱਚ ਆ ਗਏ ਹਨ। ਸ਼ਨੀਵਾਰ ਰਾਤ ਚੋਣੀ ਮੁਹਿੰਮ ਦੌਰਾਨ ਉਨ੍ਹਾਂ ਵੱਲੋਂ ਦੋ ਸਿੱਖ ਬੱਚਿਆਂ ਦੇ ਵਾਲ ਫੜ ਕੇ ਮਜ਼ਾਕੀਅਤ ਕਰਦਿਆਂ ਪੁੱਛਿਆ ਗਿਆ ਕਿ ਤੁਸੀਂ ਦੋ ਸਰਦਾਰ ਕਿੱਥੇ ਜਾ ਰਹੇ ਹੋ। ਇਹ ਘਟਨਾ 17 ਸਕਿੰਟਾਂ ਦੇ ਵੀਡੀਓ ਰੂਪ ਵਿੱਚ ਸਾਹਮਣੇ ਆਈ ਜੋ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ।
ਤੜਕੇ ਪਾਕਿ ਤੇ ਮਿਆਂਮੀਰ ‘ਚ ਲੱਗੇ ਭੂਚਾਲ ਦੇ ਝਟਕੇ, ਜਾਨ-ਮਾਲ ਤੋਂ ਬਚਾਅ
ਸੁਖਬੀਰ ਸਿੰਘ ਬਾਦਲ ਨੇ ਇਸ ਘਟਨਾ ਨੂੰ ਸਿੱਖ ਧਰਮ ਅਤੇ ਪੰਜ ਕੱਕਾਰਾਂ ਵਿੱਚੋਂ ਇੱਕ ਕੇਸ ਦਾ ਅਪਮਾਨ ਕਰਾਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਕੇਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ਿਆ ਗਿਆ ਅਨਮੋਲ ਤੋਹਫ਼ਾ ਹੈ ਅਤੇ ਰਾਜਾ ਵੜਿੰਗ ਵੱਲੋਂ ਇਸਦਾ ਮਜ਼ਾਕ ਉਡਾਉਣਾ ਸਿੱਖ ਮਾਣ ਸਨਮਾਨ ਨੂੰ ਠੇਸ ਪਹੁੰਚਾਉਣ ਵਾਲਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਾਂਗਰਸ ਪਾਰਟੀ ਵਿੱਚ ਸਿੱਖ ਭਾਈਚਾਰੇ ਦੇ ਅਪਮਾਨ ਦੀ ਪ੍ਰਵਿਰਤੀ ਆਮ ਹੋ ਚੁੱਕੀ ਹੈ ਅਤੇ ਰਾਜਾ ਵੜਿੰਗ ਨੂੰ ਆਪਣੇ ਹੀ ਧਰਮ ਦੇ ਚਿੰਨ੍ਹਾਂ ਦੀ ਮਹੱਤਤਾ ਨਹੀਂ।
ਗੁਰੂ ਕਾ ਬਾਗ ਮੋਰਚਾ 1922: ਅੰਗਰੇਜ਼ੀ ਰਾਜ ਵਿਰੁੱਧ ਸਿੱਖਾਂ ਦੀ ਅਡੋਲ ਲੜਾਈ
ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਨੂੰ ਇਸ ਮਾਮਲੇ ‘ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਅਤੇ ਅਪੀਲ ਕੀਤੀ ਕਿ ਇਸ ਘਟਨਾ ਦਾ ਗੰਭੀਰ ਨੋਟਿਸ ਲਿਆ ਜਾਵੇ। ਉਨ੍ਹਾਂ ਨੇ ਇਹ ਵੀ ਯਾਦ ਕਰਵਾਇਆ ਕਿ ਹਾਲ ਹੀ ਵਿੱਚ ਰਾਜਾ ਵੜਿੰਗ ਨੇ ਦਲਿਤ ਭਾਈਚਾਰੇ ਵਿਰੁੱਧ ਅਸ਼ਲੀਲ ਭਾਸ਼ਾ ਵਰਤੀ ਸੀ ਅਤੇ ਕਾਂਗਰਸ ਦੇ ਹੋਰ ਆਗੂਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਭਾਈ ਜੀਵਨ ਸਿੰਘ ਜੀ ਦੇ ਨਿਰਾਦਰ ਵਾਲੀਆਂ ਘਟਨਾਵਾਂ ਵੀ ਚੋਣ ਪ੍ਰਚਾਰ ਦੌਰਾਨ ਹੋਈਆਂ। ਉਨ੍ਹਾਂ ਇਹ ਸਾਰੀਆਂ ਘਟਨਾਵਾਂ ਨੂੰ ਇੱਕ ਯੋਜਨਾਬੱਧ ਸਾਜ਼ਿਸ਼ ਦਾ ਹਿੱਸਾ ਦੱਸਦਿਆਂ ਪੰਜਾਬ ਦੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ।