ਪੰਜਾਬ ਰਾਜ ਐੱਸਸੀ ਕਮਿਸ਼ਨ ਵੱਲੋਂ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਤਲਬ

0
13


ਰਾਜਾ ਵੜਿੰਗ ਦੀ ਟਿੱਪਣੀ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸਾਬਕਾ ਕੇਂਦਰੀ ਮੰਤਰੀ ਮਰਹੂਮ ਬੂਟਾ ਸਿੰਘ ਬਾਰੇ ਟਿੱਪਣੀ ਨੂੰ ਲੈ ਕੇ ਰਿਟਰਨਿੰਗ ਅਫਸਰ ਤਰਨ ਤਾਰਨ ਵੱਲੋਂ ਪੇਸ਼ ਕੀਤੀ ਰਿਪੋਰਟ ਉੱਤੇ ਨਾਖੁਸ਼ੀ ਜ਼ਾਹਿਰ ਕਰਦਿਆਂ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਨੂੰ 6 ਨਵੰਬਰ ਲਈ ਤਲਬ ਕੀਤਾ ਹੈ। ਜ਼ਿਕਰਯੋਗ ਹੈ ਕਿ ਲੰਘੇ ਦਿਨ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਰਾਜਾ ਵੜਿੰਗ ਦੀ ਟਿੱਪਣੀ ਬਾਰੇ ਚੋਣ ਕਮਿਸ਼ਨ ਤੋਂ ਰਿਪੋਰਟ ਮੰਗੀ ਗਈ ਸੀ ਅਤੇ ਰਾਜਾ ਵੜਿੰਗ ਨੂੰ 6 ਨਵੰਬਰ ਲਈ ਤਲਬ ਕੀਤਾ ਗਿਆ ਹੈ। ਰਾਜਾ ਵੜਿੰਗ ਨੇ ਲੰਘੀ ਦੇਰ ਰਾਤ ਉਕਤ ਟਿੱਪਣੀ ਬਾਰੇ ਮੁਆਫ਼ੀ ਮੰਗ ਲਈ ਸੀ।

CM Mann ਨੇ ਪੰਜਾਬ ਦੀਆਂ ਚੈਂਪੀਅਨ ਧੀਆਂ ਨੂੰ ਵੀਡੀਓ ਕਾਲ ਕਰਕੇ ਦਿੱਤੀ ਵਧਾਈ

VD : ਸਿਵਲ ਹਸਪਤਾਲ ‘ਚ ਭਰੂਣ ਮਿਲਣ ਨਾਲ ਫੈਲੀ ਸਨਸਨੀ,ਜਾਂਚ ‘ਚ ਜੁੱਟੀ ਪੁਲਿਸ