Site icon Dainik Savera Punjab

BREAKING : ਗੁਰਦੁਆਰਾ ਮੰਜੀ ਸਾਹਿਬ ‘ਤੇ ਫਾਇਰਿੰਗ ਕਰਨ ਵਾਲੇ ਸ਼ੂਟਰ ਦੀ ਮੌਤ, ਇਕ ਦਿਨ ਪਹਿਲਾਂ ਕੀਤਾ ਸੀ ਗ੍ਰਿਫ਼ਤਾਰ

Rajoana Gurdwara Firing : ਜਗਰਾਓਂ ਨੇੜਲੇ ਗੁਰਦੁਆਰਾ ਮੰਜੀ ਸਾਹਿਬ ਰਾਜੋਆਣਾ ਕਲਾਂ ਵਿਖੇ ਹੋਈ ਗੋਲੀਬਾਰੀ ਦੇ ਮਾਮਲੇ ‘ਚ ਮੁਲਜ਼ਮ ਦੀ ਗ੍ਰਿਫਤਾਰੀ ਤੋਂ ਇੱਕ ਦਿਨ ਬਾਅਦ ਹੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ, ਰਾਜ ਕੁਮਾਰ ਉਰਫ਼ ਰਾਜੂ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋ ਹੈ। ਦੱਸ ਦੇਈਏ ਕਿ ਗੁਰੂਘਰ ਦੇ ਅੰਦਰ ਗੋਲੀਆਂ ਚਲਾਉਣ ਵਾਲੇ ਮੁੱਖ ਸ਼ੂਟਰ ਨੂੰ ਲੁਧਿਆਣਾ ਦਿਹਾਤੀ ਪੁਲਿਸ ਨੇ ਬੀਤੇ ਦਿਨ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਮੁੱਖ ਸੇਵਾਦਾਰ ਨੂੰ ਬਲੈਕਮੇਲ ਕਰਨ ਦੇ ਮਕਸਦ ਨਾਲ ਫਾਇਰਿੰਗ ਕਰਵਾਉਣ ਦੀ ਗੱਲ ਸਾਹਮਣੇ ਵੀ ਆਈ ਸੀ।

ਜਾਣਕਾਰੀ ਅਨੁਸਾਰ, ਫਿਰੋਜ਼ਪੁਰ ਦੇ ਪਿੰਡ ਨੂਰਪੁਰ ਮਾਛੀਵਾੜਾ ਦਾ ਰਹਿਣ ਵਾਲਾ ਰਾਜੂ ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਸੋਮਵਾਰ ਰਾਤ ਉਸ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਪਹਿਲਾਂ ਸੁਧਾਰ ਦੇ ਸਰਕਾਰੀ ਅਤੇ ਨਿੱਜੀ ਹਸਪਤਾਲ ਲਿਜਾਇਆ ਗਿਆ। ਹਾਲਤ ਗੰਭੀਰ ਹੋਣ ’ਤੇ ਉਸ ਨੂੰ ਲੁਧਿਆਣਾ ਦੇ ਗਲੋਬਲ ਹਾਰਟ ਹਸਪਤਾਲ ਰੈਫ਼ਰ ਕੀਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

28 ਅਕਤੂਬਰ ਨੂੰ ਵਾਪਰੀ ਸੀ ਗੋਲੀਬਾਰੀ ਦੀ ਘਟਨਾ

ਦੱਸ ਦੇਈਏ ਕਿ 28 ਅਕਤੂਬਰ 2026 ਨੂੰ ਤੜਕਸਾਰ ਕਰੀਬ 3 ਵਜ ਕੇ 10 ਮਿੰਟ ’ਤੇ ਦੋ ਨਕਾਬਪੋਸ਼ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰਦੁਆਰਾ ਮੰਜੀ ਸਾਹਿਬ ਰਾਜੋਆਣਾ ਕਲਾਂ ਵਿਖੇ ਪਹੁੰਚੇ ਸਨ। ਦੋਵੇਂ ਮੁਲਜ਼ਮ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋਏ ਅਤੇ ਫਾਇਰਿੰਗ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ ਸਨ।

ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕੀਤਾ ਗਿਆ ਸੀ। ਉਪਰੰਤ, ਸੀਸੀਟੀਵੀ ਕੈਮਰਿਆਂ ਦੀ ਫੁਟੇਜ, ਤਕਨੀਕੀ ਅਤੇ ਹੋਰ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਮੁੱਖ ਸ਼ੂਟਰ ਰਾਜ ਸਿੰਘ ਉਰਫ਼ ਰਾਜੂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਪੁਲਿਸ ਮੁਤਾਬਕ, ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਸੱਤ ਮੁਕੱਦਮੇ ਦਰਜ ਸਨ।

Exit mobile version