skip to content

Last Updated: September 12, 2026

Dainik Savera Times Logo

ਰਾਜੋਆਣਾ ਨੇ ਜਥੇ. ਕੁਲਦੀਪ ਸਿੰਘ ਗੜਗੱਜ ਨੂੰ ਲਿਖੀ ਚਿੱਠੀ, ਭਾਜਪਾ ਦੇ ਸਿੱਖ ਲੀਡਰਾਂ ਨੂੰ ਤਲਬ ਕਰਨ ਦੀ ਕੀਤੀ ਬੇਨਤੀ

2 months ਪਹਿਲਾ

ਰਾਜੋਆਣਾ ਨੇ ਜਥੇ. ਕੁਲਦੀਪ ਸਿੰਘ ਗੜਗੱਜ ਨੂੰ ਲਿਖੀ ਚਿੱਠੀ, ਭਾਜਪਾ ਦੇ ਸਿੱਖ ਲੀਡਰਾਂ ਨੂੰ ਤਲਬ ਕਰਨ ਦੀ ਕੀਤੀ ਬੇਨਤੀ

Punjab News : ਬਲਵੰਤ ਸਿੰਘ ਰਾਜੋਆਣਾ ਨੇ ਭਾਰਤੀ ਜਨਤਾ ਪਾਰਟੀ ਦੀ ਸਿੱਖ ਲੀਡਰਸ਼ਿਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਨ ਦੀ ਬੇਨਤੀ ਕੀਤੀ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਲਿੱਖ ਕੇ ਇਹ ਮੰਗ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਫਾਂਸੀ ਨੂੰ ਟਾਲਣ ਲਈ ਕੀਤੀ ਅਪੀਲ ਨੂੰ ਇੰਨ੍ਹਾਂ ਸਮਾਂ ਹੋ ਚੁੱਕਿਆ ਹੈ ਤੇ ਇਸ ‘ਤੇ ਕੋਈ ਫੈਸਲਾ ਨਹੀਂ ਲਿਆ ਜਾ ਰਿਹਾ।

ਉਨ੍ਹਾਂ ਲਿਖਿਆ ਕਿ ਫੈਸਲਾ ਲੈਣ ਲਈ ਇੰਨੀ ਦੇਰੀ ਲਈ ਭਾਜਪਾ ਲੀਡਰਸ਼ਿਪ ਤੋਂ ਤਲਬ ਕਰਕੇ ਜਵਾਬ ਮੰਗਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਜਾਂ ਤਾਂ ਫਿਰ ਐਸਜੀਪੀਸੀ ਨੂੰ ਆਪਣੀ ਅਪੀਲ ਵਾਪਸ ਲੈ ਲੈਣੀ ਚਾਹੀਦੀ ਹੈ।

ਰਾਜੋਆਣਾ ਨੇ ਲਿਖਿਆ ਹੈ ਕਿ ਮੈਨੂੰ ਜੇਲ੍ਹ ‘ਚ 31ਵਾਂ ਸਾਲ ਹੋ ਗਿਆ ਹੈ ਤੇ ਫਾਂਸੀ ਦੀ ਚੱਕੀ ‘ਚ 31 ਜੁਲਾਈ ਨੂੰ 19 ਸਾਲ ਪੂਰੇ ਹੋ ਜਾਣਗੇ। ਉਨ੍ਹਾਂ ਨੇ ਲਿਖਿਆ ਕਿ ਮੈਨੂੰ ਇਨ੍ਹਾਂ ਸਾਜ਼ਿਸ਼ੀ ਹੁਕਮਰਾਨਾਂ ਦੀਆਂ ਰਾਜਨੀਤੀ ਦੀਆਂ ਸਾਜ਼ਿਸ਼ਾਂ ਤੋਂ ਮੁਕਤ ਕਰ ਦੇਵੋ ਜਾਂ ਫਿਰ ਭਾਜਪਾ ਦੇ ਪ੍ਰਮੁੱਖ ਸਿੱਖ ਆਗੂਆਂ ਨੂੰ ਤਲਬ ਕਰਕੇ ਇਹ ਪੁੱਛੋ ਕਿ ਫੈਸਲਾ 6 ਮਹੀਨੇ ‘ਚ ਹੋ ਜਾਣਾ ਚਾਹੀਦਾ ਸੀ, ਉਸ ਫੈਸਲੇ ਨੂੰ 15 ਸਾਲ ਬਾਅਦ ਵੀ ਕਿਉਂ ਨਹੀਂ ਲਿਆ ਜਾ ਰਿਹਾ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.