
ਰਾਮ ਰਹੀਮ:ਹਰਿਆਣਾ ਸਰਕਾਰ ਨੇ ਇੱਕ ਵਾਰ ਫਿਰ ਡੇਰਾ ਮੁਖੀ ਰਾਮ ਰਹੀਮ ‘ਤੇ ਰਹਿਮ ਦਿਖਾਇਆ ਹੈ। ਇਸ ਵਾਰ ਸਰਕਾਰ ਨੇ ਗੁਰਮੀਤ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਦਿੱਤੀ ਹੈ। ਅੱਜ ਸਵੇਰੇ ਭਾਰੀ ਸੁਰੱਖਿਆ ਵਿਚਕਾਰ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। 2017 ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਇਹ ਰਾਮ ਰਹੀਮ ਦਾ ਸਿਰਸਾ ਆਸ਼ਰਮ ਦਾ ਪਹਿਲਾ ਦੌਰਾ ਹੋਵੇਗਾ। ਰਿਪੋਰਟਾਂ ਅਨੁਸਾਰ, ਇਸ ਵਾਰ ਰਾਮ ਰਹੀਮ ਸਿਰਸਾ ਡੇਰੇ ਵਿੱਚ 10 ਦਿਨ ਅਤੇ ਬਾਗਪਤ ਡੇਰੇ ਵਿੱਚ 20 ਦਿਨ ਬਿਤਾਏਗਾ।
ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਸਾਹਮਣੇ ਆਈ ਹੈ ਕਿ ਹਨੀਪ੍ਰੀਤ ਰਾਮ ਰਹੀਮ ਨੂੰ ਲੈਣ ਲਈ ਸੁਨਾਰੀਆ ਜੇਲ੍ਹ ਦੇ ਬਾਹਰ ਇੱਕ ਕਾਰ ਵਿੱਚ ਪਹੁੰਚੀ ਸੀ।
ਰਾਮ ਰਹੀਮ ਨੂੰ 2017 ਵਿੱਚ ਇੱਕ ਸਾਧਵੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਸੁਣਾਈ ਗਈ ਸੀ। ਬਾਅਦ ਵਿੱਚ ਉਸਨੂੰ ਛਤਰਪਤੀ ਕਤਲ ਕੇਸ ਅਤੇ ਰਣਜੀਤ ਕਤਲ ਕੇਸ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਉਦੋਂ ਤੋਂ ਉਹ ਸੁਨਾਰੀਆ ਜੇਲ੍ਹ ਵਿੱਚ ਕੈਦ ਹੈ। ਅਦਾਲਤ ਨੇ ਡੇਰਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਗੁਰਮੀਤ ਸਿੰਘ ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਾਈ ਹੈ।