Site icon Dainik Savera Punjab

ਰਾਣਾ ਬਲਾਚੌਰੀਆ ਦੇ ਕਤਲ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਪੰਜਾਬ ਸਰਕਾਰ ’ਤੇ ਤਿੱਖਾ ਹਮਲਾ

Giani Harpreet Singh's big statement after the murder of Rana Balachauria

Giani Harpreet Singh's big statement after the murder of Rana Balachauria

ਮੁਹਾਲੀ ਦੇ ਸੋਹਾਣਾ ਵਿੱਚ ਕਬੱਡੀ ਟੂਰਨਾਮੈਂਟ ਦੌਰਾਨ ਪ੍ਰਸਿੱਧ ਕਬੱਡੀ ਪ੍ਰਮੋਟਰ ਅਤੇ ਖਿਡਾਰੀ ਰਾਣਾ ਬਲਾਚੌਰੀਆ (ਬਲਰਾਜ ਰਾਣਾ) ਦੇ ਦਿਨ ਦਿਹਾੜੇ ਕਤਲ ਮਗਰੋਂ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਮਾਮਲੇ ’ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜੇ ਕੀਤੇ ਹਨ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੋਹਾਣਾ ਵਿੱਚ ਕਬੱਡੀ ਟੂਰਨਾਮੈਂਟ ਦੌਰਾਨ ਖਿਡਾਰੀਆਂ ਅਤੇ ਦਰਸ਼ਕਾਂ ਦੀ ਮੌਜੂਦਗੀ ਵਿੱਚ ਰਾਣਾ ਬਲਾਚੌਰੀਆ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਇਹ ਘਟਨਾ ਸਿਰਫ਼ ਇੱਕ ਕਤਲ ਨਹੀਂ, ਬਲਕਿ ਪੰਜਾਬ ਵਿੱਚ ਪੂਰੀ ਤਰ੍ਹਾਂ ਡਿੱਗ ਚੁੱਕੀ ਕਾਨੂੰਨ-ਵਿਵਸਥਾ ਦਾ ਖੁੱਲ੍ਹਾ ਐਲਾਨ ਹੈ।

READ ALSO : MP ਸੁਖਜਿੰਦਰ ਸਿੰਘ ਰੰਧਾਵਾ ਦੇ ਬਿਆਨ ਨਾਲ ਗਰਮਾਈ ਸਿਆਸਤ, ਪਰਨੀਤ ਨੇ ਤੋੜੀ ਚੁੱਪ

ਉਨ੍ਹਾਂ ਨੇ ਦੋਸ਼ ਲਗਾਇਆ ਕਿ ਇਸ ਤੋਂ ਪਹਿਲਾਂ ਵੀ ਸਿੱਧੂ ਮੂਸੇਵਾਲਾ, ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਜਗਰਾਓਂ ਦੇ ਤੇਜਪਾਲ ਸਿੰਘ ਦੀ ਬੇਰਹਿਮੀ ਨਾਲ ਹੱਤਿਆ ਹੋ ਚੁੱਕੀ ਹੈ, ਪਰ ਸਰਕਾਰ ਅੱਜ ਤੱਕ ਸਿਰਫ਼ ਬਿਆਨਾਂ ਤੱਕ ਹੀ ਸੀਮਿਤ ਰਹੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਗ੍ਰਹਿ ਮੰਤਰੀ ਵਜੋਂ ਨਾਕਾਮ ਅਤੇ ਲਾਪ੍ਰਵਾਹ ਕਾਰਗੁਜ਼ਾਰੀ ਨੇ ਪੰਜਾਬ ਨੂੰ ਗੈਂਗਲੈਂਡ ਵਿੱਚ ਤਬਦੀਲ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਅੱਜ ਹਾਲਾਤ ਇਹ ਹਨ ਕਿ ਪਿੰਡਾਂ ਤੋਂ ਸ਼ਹਿਰਾਂ ਤੱਕ, ਵਪਾਰੀਆਂ ਤੋਂ ਖਿਡਾਰੀਆਂ ਤੱਕ ਅਤੇ ਗਲੀਆਂ ਤੋਂ ਸਟੇਡੀਅਮਾਂ ਤੱਕ ਪੂਰਾ ਪੰਜਾਬ ਡਰ ਦੇ ਸਾਏ ਹੇਠ ਜੀ ਰਹਾ ਹੈ।

ਟੂਰਨਾਮੈਂਟ ਦੌਰਾਨ ਮਾਰਿਆ ਗਿਆ ਗੋਲੀ

ਦੱਸਣਯੋਗ ਹੈ ਕਿ ਸੋਮਵਾਰ ਸ਼ਾਮ ਮੁਹਾਲੀ ਦੇ ਸੋਹਾਣਾ ਸੈਕਟਰ-82 ਸਥਿਤ ਮੈਦਾਨ ਵਿੱਚ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ। ਇਸ ਦੌਰਾਨ ਰਾਣਾ ਬਲਾਚੌਰੀਆ, ਜੋ ਜਲੰਧਰ ਤੋਂ ਸ਼ਕਰਪੁਰ ਟੀਮ ਦਾ ਮੈਨੇਜਰ ਸੀ, ਟੂਰਨਾਮੈਂਟ ਵਿੱਚ ਦੋ ਟੀਮਾਂ ਲੈ ਕੇ ਆਇਆ ਹੋਇਆ ਸੀ। ਸੈਮੀਫਾਈਨਲ ਮੈਚ ਬਰਾਬਰ ਰਹਿਣ ਮਗਰੋਂ ਜਦੋਂ ਉਹ ਮੈਦਾਨ ਛੱਡ ਰਿਹਾ ਸੀ, ਤਾਂ ਇੱਕ ਹਮਲਾਵਰ ਸੈਲਫੀ ਲੈਣ ਦੇ ਬਹਾਨੇ ਉਸਦੇ ਨੇੜੇ ਗਿਆ ਅਤੇ ਉਸ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ।

ਪੁਲਿਸ ਜਾਂਚ ਅਤੇ ਗੈਂਗ ਵੱਲੋਂ ਜ਼ਿੰਮੇਵਾਰੀ

ਘਟਨਾ ਮਗਰੋਂ ਮੁਹਾਲੀ ਪੁਲਿਸ ਨੇ ਹਮਲਾਵਰਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਦੀ ਪਛਾਣ ਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਸੋਮਵਾਰ ਰਾਤ ਭਰ ਪੁਲਿਸ ਵੱਲੋਂ ਸੋਹਾਣਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਗਈ। ਜਾਣਕਾਰੀ ਮੁਤਾਬਕ ਹਮਲਾਵਰ ਬੋਲੈਰੋ ਗੱਡੀ ਵਿੱਚ ਆਏ ਸਨ, ਹਾਲਾਂਕਿ ਕੁਝ ਲੋਕਾਂ ਨੇ ਉਨ੍ਹਾਂ ਨੂੰ ਮੋਟਰਸਾਈਕਲਾਂ ’ਤੇ ਭੱਜਦੇ ਵੀ ਦੇਖਿਆ।

ਇਸ ਦਰਮਿਆਨ ਬੰਬੀਹਾ ਗੈਂਗ ਨੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਕਤਲ ਦੀ ਜ਼ਿੰਮੇਵਾਰੀ ਲਈ ਹੈ। ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਕਤਲ ਸਿੱਧੂ ਮੂਸੇਵਾਲਾ ਦੀ ਹੱਤਿਆ ਦਾ ਬਦਲਾ ਹੈ।

ਪੋਸਟਮਾਰਟਮ ਅੱਜ, ਅੰਤਿਮ ਸੰਸਕਾਰ ਸ਼ਾਮ ਨੂੰ

ਰਾਣਾ ਬਲਾਚੌਰੀਆ ਦਾ ਪੋਸਟਮਾਰਟਮ ਅੱਜ (16 ਦਸੰਬਰ) ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਾਮ ਤੱਕ ਹੋਣ ਦੀ ਉਮੀਦ ਹੈ। ਇਸ ਘਟਨਾ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਖਿਡਾਰੀਆਂ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ।

ਪੰਜਾਬ ‘ਚ 2 ਦਿਨ ਅਹਿਮ ਇਨ੍ਹਾਂ ਜ਼ਿਲ੍ਹਿਆਂ ‘ਚ Yellow ਅਲਰਟ

Giani Harpreet Singh's big statement after the murder of Rana Balachauria
Exit mobile version