Last Updated: November 26, 2026

Dainik Savera Times Logo

Rana Balachauria : ਕਬੱਡੀ ਖਿਡਾਰੀ ਕਤਲ ਮਾਮਲੇ ’ਚ ਵੱਡੀ ਅਪਡੇਟ, AGTF ਨੇ ਮੁੱਖ ਸ਼ੂਟਰ ਮੱਖਣ ਕਪੂਰ ਨੂੰ ਕੀਤਾ ਗ੍ਰਿਫਤਾਰ

4 May 2026 ਅੱਪਡੇਟ ਕੀਤਾ ਗਿਆ

Rana Balachauria : ਕਬੱਡੀ ਖਿਡਾਰੀ ਕਤਲ ਮਾਮਲੇ ’ਚ ਵੱਡੀ ਅਪਡੇਟ, AGTF ਨੇ ਮੁੱਖ ਸ਼ੂਟਰ ਮੱਖਣ ਕਪੂਰ ਨੂੰ ਕੀਤਾ ਗ੍ਰਿਫਤਾਰ

ਪੰਜਾਬ ਡੈਸਕ : ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਰਾਣਾ ਬਲਾਚੌਰੀਆ ਕਤਲ ਕੇਸ ਦੇ ਕਥਿਤ ਮੁੱਖ ਸ਼ੂਟਰ ਆਦਿਤਿਆ ਉਰਫ਼ ਮੱਖਣ ਕਪੂਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਇਹ ਕਾਰਵਾਈ ਹਾਈ-ਪ੍ਰੋਫਾਈਲ ਕਤਲ ਤੋਂ ਲਗਭਗ ਚਾਰ ਮਹੀਨੇ ਬਾਅਦ, ਐਸਪੀ ਬਿਕਰਮ ਬਰਾੜ ਦੀ ਨਿਗਰਾਨੀ ਹੇਠ ਕੀਤੀ ਗਈ ਹੈ।

ਸੂਤਰਾਂ ਅਨੁਸਾਰ, ਮੱਖਣ ਕਪੂਰ ਕਤਲ ਨੂੰ ਅੰਜਾਮ ਦੇਣ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਸੀ ਅਤੇ ਘਟਨਾ ਤੋਂ ਬਾਅਦ ਤੋਂ ਹੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਉਸਦੀ ਗ੍ਰਿਫ਼ਤਾਰੀ ਨੂੰ ਮਾਮਲੇ ਨੂੰ ਸੁਲਝਾਉਣ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।

ਕਾਬਿਲੇਗੌਰ ਹੈ ਕਿ ਮੁਹਾਲੀ ਦੇ ਸੋਹਾਣਾ ‘ਚ ਕਬੱਡੀ ਟੂਰਨਾਮੈਂਟ ਦੌਰਾਨ ਰਾਣਾ ਬਲਾਚੌਰੀਆ ਦਾ ਗੈਂਗਸਟਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਵਾਰਦਾਤ ਦੌਰਾਨ ਉਹ ਕਬੱਡੀ ਟੂਰਨਾਮੈਂਟ ਦੌਰਾਨ ਦਰਸ਼ਕਾਂ ‘ਚ ਸੀ। ਇਸ ਦੌਰਾਨ ਬਲੈਰੋ ਸਵਾਰ ਹਮਲਾਵਰਾਂ ਨੇ ਫੋਟੋ ਖਿਚਵਾਉਣ ਦੇ ਬਹਾਨੇ ਉਸ ਕੋਲ ਪਹੁੰਚ ਕੀਤੀ ਅਤੇ ਗੋਲੀਆਂ ਉਸ ਦੇ ਸਿਰ ਵੱਲ ਚਲਾ ਦਿੱਤੀਆਂ। ਉਪਰੰਤ, ਫ਼ਰਾਰ ਹੋ ਗਏ। ਰਾਣਾ ਨੂੰ ਜ਼ਖ਼ਮੀ ਹਾਲਤ ‘ਚ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ, ਪਰੰਤੂ ਉਸ ਦੀ ਮੌਤ ਹੋ ਗਈ।

ਆਪਸੀ ਲੜਾਈ ਤੋਂ ਬਾਅਦ ਦੂਜੀ ਪਤਨੀ ਦਾ ਕੀਤਾ ਕਤਲ ; ਫਿਰ ਖੁਦ ਨੂੰ ਮਾਰੀ ਗੋਲੀ, ਪਹਿਲੀ ਪਤਨੀ ਨਾਲ ਹੋਇਆ ਸੀ ਤਲਾਕ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.