Breaking News : ਚੰਡੀਗੜ੍ਹ ਵਿੱਚ ਹਥਿਆਰ ਬਰਾਮਦ ਕਰਨ ਗਈ ਪੁਲਿਸ ਦਾ ਇੱਕ ਮੁਲਜ਼ਮ ਨਾਲ ਮੁਕਾਬਲਾ ਹੋਇਆ ਹੈ। ਪਿੰਡ ਰੁੜਕੀ ਨੇੜੇ ਪੁਲਿਸ ਵੱਲੋਂ ਐਨਕਾਊਂਟਰ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੇ ਕਤਲ ਦੇ ਅਪਰਾਧੀ ਮੁਲਜ਼ਮ ਤੋਂ ਹਥਿਆਰ ਬਰਾਮਦ ਕਰਨ ਗਈ ਸੀ ਅਤੇ ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ ‘ਤੇ ਹਮਲਾ ਕਰ ਦਿੱਤਾ। ਪੁਲਿਸ ਅੱਜ ਏਅਰਪੋਰਟ ਰੋਡ ‘ਤੇ ਹੋਏ ਮੁਕਾਬਲੇ ਬਾਰੇ ਮੀਡੀਆ ਨੂੰ ਪੂਰੀ ਜਾਣਕਾਰੀ ਦੇਵੇਗੀ। ਚੰਡੀਗੜ੍ਹ ਦੇ ਪੁਲਿਸ ਸੁਪਰਡੈਂਟ (ਐਸਐਸਪੀ) ਹਰਮਨਦੀਪ ਸਿੰਘ ਹੰਸ ਮੀਡੀਆ ਨੂੰ ਜਾਣਕਾਰੀ ਦੇਣਗੇ।
