Last Updated: November 28, 2026

Dainik Savera Times Logo

SGPC ਹਰਜਿੰਦਰ ਸਿੰਘ ਧਾਮੀ ਨੇ ਭੁੱਲਰ ਦੀ ਪੈਰੋਲ ਪਟੀਸ਼ਨ ਨੂੰ ਰੱਦ ਕਰਨ ਦੀ ਕੀਤੀ ਨਿਖੇਧੀ, ਸਿੱਖਾਂ ਨਾਲ ਬੇਇਨਸਾਫੀ ਦੱਸਿਆ

10 February 2026 ਅੱਪਡੇਟ ਕੀਤਾ ਗਿਆ

SGPC ਹਰਜਿੰਦਰ ਸਿੰਘ ਧਾਮੀ ਨੇ ਭੁੱਲਰ ਦੀ ਪੈਰੋਲ ਪਟੀਸ਼ਨ ਨੂੰ ਰੱਦ ਕਰਨ ਦੀ ਕੀਤੀ ਨਿਖੇਧੀ, ਸਿੱਖਾਂ ਨਾਲ ਬੇਇਨਸਾਫੀ ਦੱਸਿਆ

ਅੰਮ੍ਰਿਤਸਰ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਮੁੜ ਰੱਦ ਕਰਨ ਦੇ ਫੈਸਲੇ ਦੀ ਕੜੀ ਨਿੰਦਾ ਕੀਤੀ ਹੈ ਅਤੇ ਇਸਨੂੰ ਸਿੱਖਾਂ ਨਾਲ ਬੇਇਨਸਾਫੀ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਕਈ ਵਾਰ ਭੁੱਲਰ ਦੀ ਰਿਹਾਈ ਪਟੀਸ਼ਨ ਸਜ਼ਾ ਸਮੀਖਿਆ ਬੋਰਡ ਵੱਲੋਂ ਰੱਦ ਕੀਤੀ ਗਈ ਸੀ। ਹੁਣ ਭਾਜਪਾ ਦੀ ਸਰਕਾਰ ਵੀ ਉਸੇ ਰਸਤੇ ’ਤੇ ਚੱਲਦਿਆਂ ਸਿੱਖ ਭਾਵਨਾਵਾਂ ਦੇ ਵਿਰੁੱਧ ਫੈਸਲੇ ਕਰ ਰਹੀ ਹੈ।

READ ALSO : 1 ਮਾਰਚ 2026 ਤੋਂ ਮੋਬਾਈਲ ਐਪ ‘ਤੇ UTS ਨੂੰ ਕੀਤਾ ਜਾਵੇਗਾ ਬੰਦ; RailOne ਐਪ ਟ੍ਰੇਨ ਲਈ…..

SGPC Harjinder Singh Dhami condemns rejection of Bhullar’s ​​parole petition, calls it injustice to Sikhs

ਉਨ੍ਹਾਂ ਨੇ ਕਿਹਾ ਕਿ ਸਜ਼ਾ ਸਮੀਖਿਆ ਬੋਰਡ ਵੱਲੋਂ ਕਈ ਕੈਦੀਆਂ ਦੀ ਸਜ਼ਾ ਮੁਆਫ਼ ਕਰਨ ਦੀ ਸਿਫਾਰਸ਼ ਕੀਤੀ ਗਈ ਸੀ, ਪਰ 33 ਸਾਲ ਤੋਂ ਸਜ਼ਾ ਭੁਗਤ ਰਹੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਨੂੰ ਰੱਦ ਕਰ ਦਿੱਤਾ ਗਿਆ। ਇਹ ਮਾਨਵੀ ਅਧਿਕਾਰਾਂ ਦਾ ਉਲੰਘਣ ਹੈ ਅਤੇ ਸਿੱਖ ਜਗਤ ਵਿੱਚ ਨਿਰਾਸ਼ਾ ਪੈਦਾ ਕਰ ਰਿਹਾ ਹੈ। ਐਡਵੋਕੇਟ ਧਾਮੀ ਨੇ ਭਾਜਪਾ ਸਰਕਾਰ ਦੇ ਦੋਹਰੇ ਚਿਹਰੇ ‘ਤੇ ਵੀ ਚੋਟ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਇੱਕ ਪਾਸੇ ਸਿੱਖ ਹਤੈਸ਼ੀ ਹੋਣ ਦਾ ਦਾਅਵਾ ਕਰਦੀ ਹੈ, ਪਰ ਸਿੱਖਾਂ ਨਾਲ ਸਬੰਧਤ ਮਾਮਲਿਆਂ ਵਿੱਚ ਇਸਦੀ ਪਹੁੰਚ ਨਕਾਰਾਤਮਕ ਰਹੀ ਹੈ।

ਸਿੱਖਾਂ ਨੇ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਪਰ ਸਰਕਾਰਾਂ ਦੀ ਨਕਾਰਾਤਮਕ ਰਵਾਇਤ ਨੇ ਹਮੇਸ਼ਾ ਨਿਰਾਸ਼ਾ ਪੈਦਾ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਜੋ ਆਪਣੀ ਸਜ਼ਾ ਦਾ ਵੱਡਾ ਹਿੱਸਾ ਕੈਦ ਵਿਚ ਬਿਤਾ ਚੁੱਕੇ ਹਨ, ਨੂੰ ਇਨਸਾਫ਼ ਮੁਹੱਈਆ ਕਰਵਾਇਆ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਰਿਹਾਈ ਦੇਣ ਦੇ ਹੁਕਮ ਜਾਰੀ ਕੀਤੇ ਜਾਣ।

ਸਵੇਰੇ-ਸਵੇਰੇ ਮੰਤਰੀ Harjot Bains ਨੇ ਸਕੂਲ ਦੀ ਕੀਤੀ ਅਚਨਚੇਤ ਚੈਕਿੰਗ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.