ਪਟਿਆਲਾ ਵਿੱਚ ਸਾਈਬਰ ਠੱਗੀ ਦਾ ਸ਼ਿਕਾਰ ਹੋਏ ਸੇਵਾਮੁਕਤ ਆਈਜੀ (IG) ਅਮਰ ਸਿੰਘ ਚਾਹਲ ਦੀ ਹਾਲਤ ਹੁਣ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਉਨ੍ਹਾਂ ਦਾ ਪਹਿਲਾ ਆਪ੍ਰੇਸ਼ਨ ਸਫ਼ਲ ਰਹਿ ਚੁੱਕਾ ਹੈ ਅਤੇ ਅੱਜ ਸ਼ਾਮ ਨੂੰ ਦੂਜਾ ਆਪ੍ਰੇਸ਼ਨ ਵੀ ਕੀਤਾ ਜਾ ਸਕਦਾ ਹੈ। ਇਸ ਲਈ ਮੋਹਾਲੀ ਤੋਂ ਡਾਕਟਰਾਂ ਦੀ ਵਿਸ਼ੇਸ਼ ਟੀਮ ਬੁਲਾਈ ਗਈ ਹੈ।
ਘਟਨਾ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਹਸਪਤਾਲ ਵਿੱਚ ਉਨ੍ਹਾਂ ਦੇ ਨਾਲ ਮੌਜੂਦ ਹੈ, ਪਰ ਉਹ ਅਜੇ ਕਿਸੇ ਵੀ ਤਰ੍ਹਾਂ ਦਾ ਬਿਆਨ ਦੇਣ ਦੀ ਹਾਲਤ ਵਿੱਚ ਨਹੀਂ ਹਨ।
ਦੂਜੇ ਪਾਸੇ, ਪਟਿਆਲਾ ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਆਈਜੀ ਦਾ ਮੋਬਾਈਲ ਫ਼ੋਨ, ਬੈਂਕ ਖਾਤਿਆਂ ਨਾਲ ਸਬੰਧਤ ਕੁਝ ਦਸਤਾਵੇਜ਼ ਕਬਜ਼ੇ ਵਿੱਚ ਲਏ ਹਨ ਅਤੇ ਫੋਰੈਂਸਿਕ ਵਿਭਾਗ ਨੇ ਇਹਨਾਂ ਦਾ ਨਮੂਨਾ ਇਕੱਠਾ ਕੀਤਾ ਹੈ।
READ ALSO : ਬਿੱਗ ਨਿਊਜ਼: ਨਵਜੋਤ ਸਿੰਘ ਸਿੱਧੂ ਦੇ ਬਿਆਨ ਤੇ ਸਿਆਸਤ ਵਿੱਚ ਇੱਕ ਵਾਰ ਫਿਰ ਗਰਮਾਈ
ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਲਈ ਪੁਲਿਸ ਥਾਣਾ ਅਤੇ ਸਾਈਬਰ ਕ੍ਰਾਈਮ ਟੀਮ ਨੂੰ ਸਾਂਝੇ ਤੌਰ ‘ਤੇ ਕੰਮ ਕਰਨ ਦੀ ਹਦਾਇਤ ਦਿੱਤੀ ਹੈ। ਸੂਤਰਾਂ ਦੇ ਅਨੁਸਾਰ, ਟੀਮ ਸੁਸਾਈਡ ਨੋਟ ਵਿੱਚ ਲਿਖੇ ਵੇਰਵਿਆਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਠੱਗੀ ਕਰਨ ਵਾਲਿਆਂ ਦੀ ਪਛਾਣ ਕੀਤੀ ਜਾ ਸਕੇ।
VD : ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਅੰਮ੍ਰਿਤਸਰ ‘ਚ ਚੇਤਨਾ ਮਾਰਚ ਦਾ ਆਯੋਜਨ
