Site icon Dainik Savera Punjab

Rohit Shetty Residence Firing : ਮੁੰਬਈ ਦੇ ਜੁਹੂ ਇਲਾਕੇ ‘ਚ ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ, ਸੁਰੱਖਿਆ ਵਧਾਈ

Rohit Shetty residence firing: ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਪ੍ਰਸਿੱਧ ਫਿਲਮ ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਮੁੰਬਈ ਪੁਲਿਸ ਅਨੁਸਾਰ, ਇਹ ਘਟਨਾ ਸ਼ਨੀਵਾਰ ਤੜਕੇ ਕਰੀਬ 3 ਵਜੇ ਵਾਪਰੀ, ਜਦੋਂ ਅਣਪਛਾਤੇ ਹਮਲਾਵਰਾਂ ਨੇ ਚਾਰ ਰਾਊਂਡ ਫਾਇਰਿੰਗ ਕੀਤੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫੋਰੈਂਸਿਕ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਸਬੂਤ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕੀਤੀ। ਰੋਹਿਤ ਸ਼ੈੱਟੀ ਜੁਹੂ ਦੇ ਉਸ ਇਲਾਕੇ ਵਿੱਚ ਰਹਿੰਦੇ ਹਨ, ਜਿੱਥੇ ਕਈ ਬਾਲੀਵੁੱਡ ਸੈਲੀਬ੍ਰਿਟੀਆਂ ਦੇ ਘਰ ਸਥਿਤ ਹਨ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਵਿਆਪਕ ਤੌਰ ‘ਤੇ ਵਧਾ ਦਿੱਤੀ ਗਈ ਹੈ।

February 2026 Monthly Rashifal : ਇਨ੍ਹਾਂ 5 ਰਾਸ਼ੀਆਂ ਦੇ ਲੋਕਾਂ ਨੂੰ ਵਿੱਤੀ ਲਾਭ ਹੋਣ ਤੇ ਸਮੱਸਿਆਵਾਂ ਦੂਰ ਹੋਣ ਦੀ ਉਮੀਦ

ਪੁਲਿਸ ਅਧਿਕਾਰੀਆਂ ਮੁਤਾਬਕ, ਫਾਇਰਿੰਗ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ। ਹਮਲਾਵਰਾਂ ਦੀ ਪਹਿਚਾਣ ਲਈ ਸੀਸੀਟੀਵੀ ਫੁਟੇਜ ਅਤੇ ਹੋਰ ਤਕਨੀਕੀ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ, ਹਮਲੇ ਦੇ ਮਕਸਦ ਬਾਰੇ ਕੁਝ ਸਪਸ਼ਟ ਨਹੀਂ ਹੋ ਸਕਿਆ ਹੈ ਅਤੇ ਕਿਸੇ ਨੇ ਵੀ ਜ਼ਿੰਮੇਵਾਰੀ ਨਹੀਂ ਲਈ।

ਸੈਲੀਬ੍ਰਿਟੀਆਂ ‘ਤੇ ਹਮਲਿਆਂ ਦੀ ਲੜੀ

ਇਸ ਤੋਂ ਪਹਿਲਾਂ ਕਾਮੇਡੀਅਨ ਅਤੇ ਅਦਾਕਾਰ ਕਪਿਲ ਸ਼ਰਮਾ ਦੇ ਕੈਨੇਡਾ ਸਥਿਤ ਕੈਫੇ ‘ਤੇ ਪਿਛਲੇ ਸਾਲ ਜੁਲਾਈ, ਅਗਸਤ ਅਤੇ ਅਕਤੂਬਰ ਵਿੱਚ ਤਿੰਨ ਵਾਰ ਫਾਇਰਿੰਗ ਹੋ ਚੁੱਕੀ ਹੈ। ਉਨ੍ਹਾਂ ਹਮਲਿਆਂ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਵੱਲੋਂ ਲਈ ਗਈ ਸੀ ਅਤੇ ਗੈਂਗ ਵੱਲੋਂ ਕਪਿਲ ਸ਼ਰਮਾ ਨੂੰ ਧਮਕੀਆਂ ਵੀ ਮਿਲੀਆਂ ਸਨ। ਇਸੇ ਤਰ੍ਹਾਂ, 14 ਅਪ੍ਰੈਲ 2025 ਨੂੰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਣ ਦੀ ਧਮਕੀ ਮਿਲੀ ਸੀ। ਮੁੰਬਈ ਦੇ ਵਰਲੀ ਟਰਾਂਸਪੋਰਟ ਡਿਪਾਰਟਮੈਂਟ ਨੂੰ ਵਾਟਸਐਪ ਮੈਸੇਜ ਭੇਜ ਕੇ ਸਲਮਾਨ ਖਾਨ ਦੀ ਕਾਰ ਨੂੰ ਬੰਬ ਨਾਲ ਉਡਾਉਣ ਅਤੇ ਉਨ੍ਹਾਂ ਨੂੰ ਘਰ ਵਿੱਚ ਘੁੱਸ ਕੇ ਮਾਰਨ ਦੀ ਧਮਕੀ ਦਿੱਤੀ ਗਈ ਸੀ। ਇਸ ਮਾਮਲੇ ‘ਚ ਵਰਲੀ ਪੁਲਿਸ ਨੇ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 351(2) ਅਤੇ 351(3) ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ।

3 Rules Change from Today : LPG, ਹਵਾਈ ਯਾਤਰਾ ਤੇ Bank Holidays…; ਇਹ ਬਦਲਾਅ ਦੇਸ਼ ‘ਚ ਹੋ ਰਹੇ ਲਾਗੂ !

ਗੌਰਤਲਬ ਹੈ ਕਿ 14 ਅਪ੍ਰੈਲ 2024 ਨੂੰ ਸਲਮਾਨ ਖਾਨ ਦੇ ਬਾਂਦਰਾ ਸਥਿਤ ਗੈਲੇਕਸੀ ਅਪਾਰਟਮੈਂਟ ਬਾਹਰ ਵੀ ਫਾਇਰਿੰਗ ਹੋਈ ਸੀ, ਜਿਸ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਨੇ ਲਈ ਸੀ। ਉਸ ਕੇਸ ਵਿੱਚ ਪੁਲਿਸ ਨੇ ਸੱਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ‘ਚੋਂ ਇੱਕ ਨੇ ਬਾਅਦ ਵਿੱਚ ਖੁਦਕੁਸ਼ੀ ਕਰ ਲਈ ਸੀ। ਪੁਲਿਸ ਹੁਣ ਇਹ ਵੀ ਜਾਂਚ ਕਰ ਰਹੀ ਹੈ ਕਿ ਰੋਹਿਤ ਸ਼ੈੱਟੀ ਦੇ ਘਰ ਬਾਹਰ ਹੋਈ ਤਾਜ਼ਾ ਫਾਇਰਿੰਗ ਦਾ ਪਿਛਲੀਆਂ ਘਟਨਾਵਾਂ ਜਾਂ ਅਪਰਾਧੀ ਗਿਰੋਹਾਂ ਨਾਲ ਕੋਈ ਸੰਬੰਧ ਤਾਂ ਨਹੀਂ ਹੈ।

Exit mobile version