Last Updated: November 26, 2026

Dainik Savera Times Logo

ਜਲੰਧਰ ’ਚ ਵਾਪਰੀ ਵੱਡੀ ਵਾਰਦਾਤ ; RTI ਕਾਰਕੁੰਨ ਤੇ ਵਕੀਲ ਸਿਮਰਨਜੀਤ ਸਿੰਘ ਦਾ ਚਿੱਟੇ ਦਿਨੀਂ ਗੋਲੀਆਂ ਮਾਰ ਕੇ ਕਤਲ

30 May 2026 ਅੱਪਡੇਟ ਕੀਤਾ ਗਿਆ

ਜਲੰਧਰ ’ਚ ਵਾਪਰੀ ਵੱਡੀ ਵਾਰਦਾਤ ; RTI ਕਾਰਕੁੰਨ ਤੇ ਵਕੀਲ ਸਿਮਰਨਜੀਤ ਸਿੰਘ ਦਾ ਚਿੱਟੇ ਦਿਨੀਂ ਗੋਲੀਆਂ ਮਾਰ ਕੇ ਕਤਲ

Jalandhar Murder News : ਜਲੰਧਰ ’ਚ ਚਿੱਟੇ ਦਿਨ ਹੀ ਕਤਲ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਆਰਟੀਆਈ ਕਾਰਕੁੰਨ ਤੇ ਵਕੀਲ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਲੰਧਰ-ਲੁਧਿਆਣਾ ਹਾਈਵੇਅ ‘ਤੇ ਚਹੇੜੂ ਨੇੜੇ ਅਣਪਛਾਤੇ ਹਮਲਾਵਰਾਂ ਨੇ ਵਕੀਲ ਸਿਮਰਨਜੀਤ ਸਿੰਘ ਨੂੰ ਗੋਲੀਆਂ ਮਾਰੀਆਂ ਗਈਆਂ ਹਨ। ਕਤਲ ਦੇ ਪਿੱਛੇ ਦਾ ਮੁੱਖ ਕਾਰਨ ਅਜੇ ਤਕ ਪਤਾ ਨਹੀਂ ਲੱਗ ਸਕਿਆ। ਪੁਲਿਸ ਟੀਮਾਂ ਨੇ ਘਟਨਾ ਸਥਾਨ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਾਮਲੇ ਸਬੰਧੀ ਡੀਆਈਜੀ, ਜਲੰਧਰ ਰੇਂਜ, ਨਵੀਨ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਨੂੰ ਕਪੂਰਥਲਾ ਕੰਟਰੋਲ ਰੂਮ ‘ਤੇ ਲਾਸ਼ ਦੀ ਬਰਾਮਦਗੀ ਦੇ ਸਬੰਧ ਵਿੱਚ ਇੱਕ ਕਾਲ ਆਈ ਸੀ। ਜਦੋਂ ਟੀਮ ਉੱਥੇ ਪਹੁੰਚੀ ਤਾਂ ਘਟਨਾ ਸਥਾਨ ਤੋਂ ਇੱਕ .32 ਬੋਰ ਪਿਸਤੌਲ ਤੇ ਇੱਕ 12 ਬੋਰ ਰਾਈਫਲ ਬਰਾਮਦ ਹੋਈ। ਜਾਂਚ ਦੇ ਹਿੱਸੇ ਵਜੋਂ ਨੇੜਲੇ ਇਲਾਕਿਆਂ ਤੋਂ ਸੀਸੀਟੀਵੀ ਫੁਟੇਜ ਵੀ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਨੇ ਮਾਮਲੇ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.