Site icon Dainik Savera Punjab

RTO ਦੀ ਵੱਡੀ ਉਪਲਬਧੀ, ਸਾਢੇ 6 ਮਹੀਨਿਆਂ ’ਚ 74 ਹਜ਼ਾਰ ਤੋਂ ਵੱਧ ਲਾਇਸੈਂਸ ਸੇਵਾਵਾਂ ਦਾ ਨਿਪਟਾਰਾ

RTO's big achievement, more than 74 thousand license services disposed of in 6 and a half months

ਖੇਤਰੀ ਟਰਾਂਸਪੋਰਟ ਦਫ਼ਤਰ (ਆਰ.ਟੀ.ਓ.) ਨੇ ਡਰਾਈਵਿੰਗ ਲਾਇਸੈਂਸ ਅਤੇ ਲਰਨਿੰਗ ਲਾਇਸੈਂਸ ਨਾਲ ਜੁੜੀਆਂ ਸੇਵਾਵਾਂ ਦੇ ਨਿਪਟਾਰੇ ਵਿੱਚ ਨਵਾਂ ਰਿਕਾਰਡ ਬਣਾਇਆ ਹੈ। ਆਰ.ਟੀ.ਓ. ਮਨਕਵਲ ਸਿੰਘ ਚਾਹਲ ਨੇ ਦੱਸਿਆ ਕਿ ਵਿਭਾਗ ਵਿੱਚ ਡਰਾਈਵਿੰਗ ਲਾਇਸੈਂਸ (ਡੀ.ਐੱਲ.) ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਨਾਲ ਸਬੰਧਿਤ ਕੋਈ ਵੀ ਮਨਜ਼ੂਰੀ ਬਕਾਇਆ ਨਹੀਂ ਹੈ ਅਤੇ ਸਾਰੇ ਕੰਮ ਸਮੇਂ ਸਿਰ ਪੂਰੇ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ 1 ਜਨਵਰੀ ਤੋਂ 15 ਜੁਲਾਈ ਤੱਕ ਡਰਾਈਵਿੰਗ ਲਾਇਸੈਂਸ ਨਾਲ ਜੁੜੀਆਂ 38,361 ਸੇਵਾਵਾਂ ਨੂੰ ਮਨਜ਼ੂਰੀ ਦਿੱਤੀ ਗਈ। ਇਸੇ ਸਮੇਂ ਦੌਰਾਨ ਲਰਨਿੰਗ ਲਾਇਸੈਂਸ ਦੀਆਂ 36,381 ਸੇਵਾਵਾਂ ਦਾ ਵੀ ਸਫਲਤਾਪੂਰਵਕ ਨਿਪਟਾਰਾ ਕੀਤਾ ਗਿਆ। ਇਸ ਤਰ੍ਹਾਂ ਕੁੱਲ 74,742 ਲਾਇਸੈਂਸ ਸੇਵਾਵਾਂ ਪੂਰੀਆਂ ਕੀਤੀਆਂ ਗਈਆਂ।

ਪਾਕਿਸਤਾਨ ‘ਚ ਘੱਟ ਗਿਣਤੀ ਕੁੜੀਆਂ ਦੀ ਸੁਰੱਖਿਆ ‘ਤੇ ਉਠੇ ਸਵਾਲ, ਯੂਰਪੀ ਸੰਸਦ ‘ਚ ਚਿੰਤਾ ਜ਼ਾਹਰ

ਆਰ.ਟੀ.ਓ. ਨੇ ਕਿਹਾ ਕਿ ਵਿਭਾਗ ਦਾ ਟੀਚਾ ਲੋਕਾਂ ਨੂੰ ਪਾਰਦਰਸ਼ੀ, ਤੇਜ਼ ਅਤੇ ਗੁਣਵੱਤਾ ਭਰਪੂਰ ਸੇਵਾਵਾਂ ਦੇਣਾ ਹੈ। ਬਿਨੈਕਾਰਾਂ ਦੀਆਂ ਅਰਜ਼ੀਆਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਬੇਲੋੜੀ ਉਡੀਕ ਨਾ ਕਰਨੀ ਪਵੇ।

ਇਸ ਤੋਂ ਇਲਾਵਾ ਸੜਕ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣ ਲਈ 17 ਅਤੇ 18 ਜੁਲਾਈ ਨੂੰ ਕੇ.ਵੀ.ਐੱਮ. ਸਕੂਲ ਸਿਵਲ ਲਾਈਨਜ਼ ਅਤੇ ਡੀ.ਏ.ਵੀ. ਪਬਲਿਕ ਸਕੂਲ ਬੀ.ਆਰ.ਐੱਸ. ਨਗਰ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ। ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ, ਹੈਲਮੇਟ, ਸੀਟ ਬੈਲਟ ਅਤੇ ਸੁਰੱਖਿਅਤ ਡਰਾਈਵਿੰਗ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਪਾਕਿਸਤਾਨ ਕਬਜ਼ੇ ਵਾਲੇ ਕਸ਼ਮੀਰ ‘ਚ ਹਿੰਸਾ ਭੜਕੀ, 9 ਮੌਤਾਂ ਤੋਂ ਬਾਅਦ ਤਣਾਅ ਵਧਿਆ

Exit mobile version