Last Updated: October 10, 2026

Dainik Savera Times Logo

ਜਲੰਧਰ ਦੇ ਪਿੰਡ ਮਾਹਲ ਵਿੱਚ ਬੇਅਦਬੀ ਦੀ ਘਟਨਾ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਨੋਟਿਸ, ਜਾਂਚ ਦੇ ਆਦੇਸ਼ ਜਾਰੀ

9 months ਪਹਿਲਾ

ਜਲੰਧਰ ਦੇ ਪਿੰਡ ਮਾਹਲ ਵਿੱਚ ਬੇਅਦਬੀ ਦੀ ਘਟਨਾ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਨੋਟਿਸ, ਜਾਂਚ ਦੇ ਆਦੇਸ਼ ਜਾਰੀ

ਜਲੰਧਰ ਜ਼ਿਲ੍ਹੇ ਦੇ ਪਿੰਡ ਮਾਹਲ ਸਥਿਤ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਬੇਅਦਬੀ ਦੀ ਗੰਭੀਰ ਘਟਨਾ ਨੇ ਸਿੱਖ ਸੰਗਤ ਦੇ ਮਨਾਂ ਵਿੱਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ। ਇਸ ਮਾਮਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਨੋਟਿਸ ਲੈਂਦਿਆਂ ਤੁਰੰਤ ਜਾਂਚ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਘਟਨਾ ਦੀ ਕੜੀ ਨਿੰਦਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ ਜੋਤ ਗੁਰੂ ਹਨ ਅਤੇ ਉਨ੍ਹਾਂ ਦੇ ਮਾਣ-ਸਤਿਕਾਰ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੁਰੂ ਸਾਹਿਬ ਜੀ ਕਰਕੇ ਹੀ ਸਿੱਖ ਪੰਥ ਦੀ ਹੋਂਦ ਕਾਇਮ ਹੈ, ਇਸ ਲਈ ਗੁਰਦੁਆਰਾ ਸਾਹਿਬਾਨ ਦੀ ਸੁਰੱਖਿਆ ਸਾਂਝੀ ਜ਼ਿੰਮੇਵਾਰੀ ਹੈ।

ਗੁਰਦੁਆਰਾ ਪ੍ਰਬੰਧਾਂ ’ਚ ਢਿਲਾਈ ’ਤੇ ਚਿੰਤਾ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕਈ ਥਾਵਾਂ ’ਤੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਵਿੱਚ ਗੰਭੀਰ ਢਿਲਾਈ ਵੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਆਖਿਆ ਕਿ ਕਈ ਪ੍ਰਬੰਧਕ ਗੁਰੂ ਸਾਹਿਬ ਜੀ ਦੇ ਮਾਣ-ਸਤਿਕਾਰ ਦੀ ਥਾਂ ਆਪਣੀ ਚੌਧਰ ਨੂੰ ਤਰਜੀਹ ਦੇ ਰਹੇ ਹਨ, ਜੋ ਅਤਿ ਨਿੰਦਣਯੋਗ ਹੈ। ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਆਪਣੇ-ਆਪਣੇ ਗੁਰਦੁਆਰਾ ਸਾਹਿਬਾਨ ਵਿੱਚ ਹਰ ਸਮੇਂ ਪਹਿਰੇਦਾਰੀ ਅਤੇ ਚੱਲਦੀ ਹਾਲਤ ਵਿੱਚ ਸੀਸੀਟੀਵੀ ਕੈਮਰਿਆਂ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ।

READ ALSO : ਜਲੰਧਰ ਵਿੱਚ ਪੰਜਾਬ ਦਾ ਪਹਿਲਾ GST ਟ੍ਰਿਬਿਊਨਲ ਖੁੱਲ੍ਹੇਗਾ ,ਹੁਣ ਅਦਾਲਤਾਂ ਦੇ ਚੱਕਰਾਂ ਤੋਂ ਮਿਲੇਗੀ ਰਾਹਤ

ਬੱਚੇ ਰਾਹੀਂ ਬੇਅਦਬੀ ਕਰਵਾਉਣ ਦੀ ਮਿਲੀ ਜਾਣਕਾਰੀ

ਪ੍ਰਾਪਤ ਮੁੱਢਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਸੰਧਿਆ ਸਮੇਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਾਹਲ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਇੱਕ ਬੱਚੇ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਬੇਅਦਬੀ ਕਰਵਾਈ ਗਈ। ਇਸ ਦਰਦਨਾਕ ਘਟਨਾ ਨੇ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਹੈ ਅਤੇ ਇਲਾਕੇ ਦੀ ਸੰਗਤ ਵਿੱਚ ਭਾਰੀ ਰੋਸ ਦਾ ਮਾਹੌਲ ਹੈ।

ਤਖ਼ਤਾਂ ਵੱਲੋਂ ਜਾਂਚ ਟੀਮਾਂ ਮੌਕੇ ’ਤੇ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਅਤੇ ਇਲਾਕੇ ਦੇ ਮੈਂਬਰਾਂ ਨਾਲ ਗੱਲਬਾਤ ਕਰਕੇ ਨਿਰਪੱਖ ਜਾਂਚ ਯਕੀਨੀ ਬਣਾਉਣ ਲਈ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਨੂੰ ਹੁਕਮ ਦਿੱਤਾ ਗਿਆ ਹੈ ਕਿ ਉਹ ਤੁਰੰਤ ਇੱਕ ਟੀਮ ਲੈ ਕੇ ਘਟਨਾ ਵਾਲੀ ਥਾਂ ’ਤੇ ਪਹੁੰਚਣ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਸਬੰਧੀ ਵਿਸਥਾਰਪੂਰਕ ਰਿਪੋਰਟ ਭੇਜਣ।

ਉਨ੍ਹਾਂ ਇਹ ਵੀ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਵੀ ਘਟਨਾ ਸਥਾਨ ’ਤੇ ਪਹੁੰਚ ਕੇ ਸਾਰੇ ਮਾਮਲੇ ਦਾ ਜਾਇਜ਼ਾ ਲੈਣਗੇ।

ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ

ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਬੇਅਦਬੀ ਦੀ ਸਾਜ਼ਿਸ਼ ਰਚਣ ਵਾਲੇ ਮੁੱਖ ਦੋਸ਼ੀਆਂ ਦੀ ਜਲਦ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਨਾਲ ਹੀ ਇਹ ਵੀ ਚੇਤਾਵਨੀ ਦਿੱਤੀ ਗਈ ਹੈ ਕਿ ਜੇ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਸਬੰਧਤ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਐਸਜੀਪੀਸੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪ੍ਰਬੰਧ ਪੁਖਤਾ ਨਹੀਂ ਸਨ, ਤਾਂ ਪ੍ਰਬੰਧਕਾਂ ਵਿਰੁੱਧ ਵੀ ਕੜੀ ਕਾਰਵਾਈ ਕੀਤੀ ਜਾਵੇਗੀ।

ਇਸ ਘਟਨਾ ਤੋਂ ਬਾਅਦ ਸਿੱਖ ਸੰਗਤ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਗੁਰਦੁਆਰਾ ਸਾਹਿਬਾਨ ਦੀ ਸੁਰੱਖਿਆ ਲਈ ਢੁੱਕਵੇਂ ਅਤੇ ਠੋਸ ਕਦਮ ਚੁੱਕੇ ਜਾਣ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਦਰਦਨਾਕ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਨੂੰ ਚੇਤਾਵਨੀ, ਆਖਰੀ ਮੌਕਾ

Sacrilege incident in village Mahal of Jalandhar, Sri Akal Takht Sahib issues strict notice, orders for investigation

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.