Last Updated: November 24, 2026

Dainik Savera Times Logo

SAD BJP Alliance : ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਹੋਇਆ ਗਠਜੋੜ, ਰਸਮੀ ਐਲਾਨ 1 ਵਜੇ, ਦੇਖੋ LIVE ਵੀਡੀਓ

24 November 2026 ਅੱਪਡੇਟ ਕੀਤਾ ਗਿਆ

SAD BJP Alliance : ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਹੋਇਆ ਗਠਜੋੜ, ਰਸਮੀ ਐਲਾਨ 1 ਵਜੇ, ਦੇਖੋ LIVE ਵੀਡੀਓ

SAD BJP Alliance : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗਠਜੋੜ ਦਾ ਐਲਾਨ ਕਰ ਦਿੱਤਾ ਗਿਆ। ਦੱਸ ਦੇਈਏ ਕਿ ਇਸ ਬਾਰੇ ਰਸਮੀ ਐਲਾਨ ਅੱਜ ਦੁਪਹਿਰ ਲਗਭਗ 1 ਵਜੇ ਦੇ ਕਰੀਬ ਕੀਤਾ ਜਾਵੇਗਾ।

ਪੰਜਾਬ ਭਾਜਪਾ ਦੇ ਲੀਡਰ ਦਿੱਲੀ ਪਹੁੰਚੇ

ਗਠਜੋੜ ਦੇ ਰਸਮੀ ਐਲਾਨ ਤੋਂ ਪਹਿਲਾਂ ਭਾਜਪਾ ਵੱਲੋਂ ਪੰਜਾਬ ਦੇ ਲੀਡਰਾਂ ਨੂੰ ਦਿੱਲੀ ਵਿਖੇ ਸੱਦਿਆ ਗਿਆ। ਭਾਜਪਾ ਵੱਲੋਂ ਇਥੇ ਪੰਜਾਬ ਦੇ ਲੀਡਰਾਂ ਨਾਲ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਪੰਜਾਬ ਤੋਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੁਨੀਲ ਜਾਖੜ ਸਮੇਤ ਹੋਰ ਲੀਡਰ ਸ਼ਾਮਲ ਹੋਣਗੇ।

ਦੱਸ ਦੇਈਏ ਕਿ ਅਕਾਲੀ – ਭਾਜਪਾ ਗਠਜੋੜ ਨੂੰ ਲੈ ਕੇ ਲੰਬੇ ਸਮੇਂ ਤੋਂ ਚਰਚਾਵਾਂ ਅਤੇ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ, ਜਿਨ੍ਹਾਂ ‘ਤੇ ਅੱਜ ਵਿਰਾਮ ਲੱਗ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਦਿੱਲੀ ਵਿਖੇ ਭਾਜਪਾ ਦੇ ਦਫਤਰ ‘ਚ ਦੁਪਹਿਰ ਨੂੰ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ, ਜਿਸ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਲਵਿੰਦਰ ਸਿੰਘ ਭੂੰਦੜ ਮੌਜੂਦ ਰਹਿਣਗੇ।

ਜ਼ਿਕਰਯੋਗ ਹੈ ਕਿ 2027 ਵਿਧਾਨ ਸਭਾ ਚੋਣਾਂ ਲਈ ਦੋਵਾਂ ਪਾਰਟੀਆਂ ਦੇ ਆਗੂਆਂ ਵੱਲੋਂ ਸੀਟਾਂ ਦੀ ਵੰਡ ਨੂੰ ਲੈ ਕੇ ਜੋੜ-ਤੋੜ ਲਾਇਆ ਜਾ ਰਿਹਾ ਸੀ, ਜਿਸ ‘ਤੇ ਹੁਣ ਪਾਰਟੀਆਂ ਦੀ ਸਹਿਮਤੀ ਪਿੱਛੋਂ ਇਹ ਐਲਾਨ ਕਰ ਦਿੱਤਾ ਹੈ। ਹਾਲਾਂਕਿ, ਸੀਟਾਂ ਦੀ ਵੰਡ ਬਾਰੇ ਅੰਤਿਮ ਫੈਸਲਾ 1 ਵਜੇ ਦੇ ਲਗਭਗ ਦੱਸਿਆ ਜਾਵੇਗਾ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.