skip to content

Last Updated: October 6, 2026

Dainik Savera Times Logo

ਸਾਧੂ ਸਿੰਘ ਧਰਮਸੋਤ ‘ਤੇ ਚੱਲੇਗਾ ਮਨੀ ਲਾਂਡਰਿੰਗ ਕੇਸ, ED ਨੂੰ ਮੁਕੱਦਮੇ ਦੀ ਇਜਾਜ਼ਤ

11 months ਪਹਿਲਾ

ਸਾਧੂ ਸਿੰਘ ਧਰਮਸੋਤ ‘ਤੇ ਚੱਲੇਗਾ ਮਨੀ ਲਾਂਡਰਿੰਗ ਕੇਸ, ED ਨੂੰ ਮੁਕੱਦਮੇ ਦੀ ਇਜਾਜ਼ਤ

Sadhu Singh Dharamsot : ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਪੰਜਾਬ ਕਾਂਗਰਸ (Punjab Congress) ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਈਡੀ ਦੇ ਵਕੀਲ ਨੇ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕੀਤੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਇੱਕ ਜਨਤਕ ਸੇਵਕ (ਸਰਕਾਰੀ ਅਹੁਦੇ ‘ਤੇ ਕਾਬਜ਼ ਵਿਅਕਤੀ) ‘ਤੇ ਮੁਕੱਦਮਾ ਚਲਾਉਣ ਲਈ ਧਾਰਾ 197 ਤਹਿਤ ਇਜਾਜ਼ਤ ਦੀ ਲੋੜ ਹੁੰਦੀ ਹੈ।

Big News : ਅਨਮੋਲ ਬਿਸ਼ਨੋਈ US ਤੋਂ Deport, ਭਾਰਤੀ ਸੁਰੱਖਿਆ ਏਜੰਸੀਆਂ ਦੀ ਵੱਡੀ ਸਫ਼ਲਤਾ

ਅਦਾਲਤ ਨੇ ਮਾਮਲੇ ਵਿੱਚ ਦਸਤਾਵੇਜ਼ਾਂ ਦੀ ਜਾਂਚ ਕਰਨ ਤੋਂ ਬਾਅਦ ਇਹ ਇਜਾਜ਼ਤ ਦਿੱਤੀ। ਹੁਣ ਇਸ ਮਾਮਲੇ ਦੀ ਸੁਣਵਾਈ 2 ਦਸੰਬਰ ਨੂੰ ਹੋਵੇਗੀ। ਦੋ ਮੁਲਜ਼ਮਾਂ, ਮਹਿੰਦਰ ਪਾਲ ਅਤੇ ਸੁਖਵਿੰਦਰ ਸਿੰਘ ਨੂੰ ਇਸ ਮਾਮਲੇ ਵਿੱਚ ਸ਼ਾਮਲ ਕੀਤਾ ਗਿਆ ਹੈ। ਅਦਾਲਤ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਹਨ।

BREAKING : ਗੁਰਦਾਸਪੁਰ ਚ ਵੱਡੀ ਵਾਰਦਾਤ, ਸਾਬਕਾ ਫ਼ੌਜੀ ਨੇ ਖ਼ੁਦ ਨੂੰ ਮਾਰੀ ਗੋਲੀ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.