Site icon Dainik Savera Punjab

Big Breaking : AAP ਤੋਂ ਬਾਗ਼ੀ ਹੋਏ ਰਾਜ ਸਭਾ ਮੈਂਬਰ ‘ਤੇ ਵੱਡਾ ਐਕਸ਼ਨ, ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ !

Big Breaking : ‘ਆਪ’ ਛੱਡ ਕੇ ਭਾਜਪਾ ਵਿੱਚ ਗਏ ਰਾਜ ਸਭਾ ਮੈਂਬਰ ਸੰਦੀਪ ਪਾਠਕ ਵਿਰੁੱਧ ਪੰਜਾਬ ਪੁਲਿਸ ਨੇ ਸੂਬੇ ਦੇ ਦੋ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਦੋ ਐਫ.ਆਈ.ਆਰ. ਦਰਜ ਕੀਤੀਆਂ ਹਨ। ਸਰਕਾਰੀ ਸੂਤਰਾਂ ਅਨੁਸਾਰ ਪਾਠਕ ਦੀ ਕਿਸੇ ਵੀ ਸਮੇਂ ਗ੍ਰਿਫ਼ਤਾਰੀ ਹੋ ਸਕਦੀ ਹੈ। ਸਰਕਾਰੀ ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਸੰਦੀਪ ਪਾਠਕ ਵਿਰੁੱਧ ਇਹ ਮਾਮਲੇ ਪੰਜਾਬ ਦੇ ਦੋ ਅਲੱਗ-ਅਲੱਗ ਜ਼ਿਲ੍ਹਿਆਂ ਵਿਚ ਦਰਜ ਕੀਤੇ ਗਏ ਹਨ।


ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਸੰਦੀਪ ਪਾਠਕ ਵਿਰੁੱਧ ਦਰਜ ਕੀਤੇ ਗਏ ਅਪਰਾਧ ਗੈਰ-ਜ਼ਮਾਨਤੀ ਹਨ ਅਤੇ ਪੁਲਿਸ ਉਨ੍ਹਾਂ ਨੂੰ ਕਦੇ ਵੀ ਹਿਰਾਸਤ ਵਿੱਚ ਲੈ ਸਕਦੀ ਹੈ।” ਸੰਦੀਪ ਪਾਠਕ ਸਣੇ ਆਮ ਆਦਮੀ ਪਾਰਟੀ ਦੇ ਛੇ ਰਾਜ ਸਭਾ ਮੈਂਬਰਾਂ ਨੇ ਹਾਲ ਹੀ ਵਿੱਚ ਬਗ਼ਾਵਤ ਕਰਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਮੂਲੀਅਤ ਕਰ ਲਈ ਸੀ।

Exit mobile version