Sangrur News : ਸੰਗਰੂਰ ਦੇ ਨਜ਼ਦੀਕੀ ਪਿੰਡ ਤੁੰਗਾਂ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ , ਜਿਸ ਨੇ ਪੂਰੇ ਇਲਾਕੇ ਨੂੰ ਸੋਗ ਵਿੱਚ ਡੁਬੋ ਦਿੱਤਾ ਹੈ। ਪਤੰਗ ਚੜਾਉਂਦੇ ਸਮੇਂ ਆਪਣੇ ਹੀ ਘਰ ਦੀ ਤੀਜੀ ਮੰਜ਼ਿਲ ਤੋਂ ਡਿੱਗ ਕੇ 12 ਸਾਲਾ ਹਰਜੋਤ ਸਿੰਘ ਦੀ ਮੌਤ ਹੋ ਗਈ। ਹਰਜੋਤ ਛੇਵੀਂ ਕਲਾਸ ਦਾ ਵਿਦਿਆਰਥੀ ਸੀ ਅਤੇ ਆਪਣੇ ਮਾਪਿਆਂ ਦਾ ਇਕੱਲਾ ਪੁੱਤ ਸੀ।
Punjab : Bikram Majithia ਦੀ ਜਾਨ ਨੂੰ ਖ਼ਤਰਾ ! ਹਾਈ ਕੋਰਟ ਨੇ ਅੱਜ ਸਵੇਰ ਤਕ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ
ਜਾਣਕਾਰੀ ਮੁਤਾਬਕ 11 ਜਨਵਰੀ ਨੂੰ ਸ਼ਾਮ ਦੇ ਸਮੇਂ ਹਰਜੋਤ ਆਪਣੇ ਤਿੰਨ ਮੰਜ਼ਿਲਾਂ ਘਰ ਦੀ ਛੱਤ ਉੱਤੇ ਪਤੰਗ ਉਡਾ ਰਿਹਾ ਸੀ। ਘਰ ਵਿੱਚ ਲੱਗੀ ਲਿਫਟ ਵਾਲੀ ਜਗ੍ਹਾ ਦੇ ਉੱਪਰ ਗਰਿਲਾਂ ਕੋਲ ਖੜ੍ਹ ਕੇ ਪਤੰਗ ਚੜਾਉਂਦੇ ਹੋਏ ਅਚਾਨਕ ਸੰਤੁਲਨ ਬਿਗੜ ਗਿਆ ਅਤੇ ਉਹ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗ ਪਿਆ। ਹਾਦਸੇ ਵਿੱਚ ਹਰਜੋਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਤੁਰੰਤ ਬਾਅਦ ਪਰਿਵਾਰਕ ਮੈਂਬਰ ਹਰਜੋਤ ਨੂੰ ਸੰਗਰੂਰ ਦੇ ਇੱਕ ਪ੍ਰਾਈਵੇਟ ਹਸਪਤਾਲ ਲੈ ਕੇ ਪਹੁੰਚੇ। ਉਥੋਂ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਪਟਿਆਲਾ ਦੇ ਅਮਰ ਹਸਪਤਾਲ ਰੈਫਰ ਕਰ ਦਿੱਤਾ ਪਰ ਦੁਖਦਾਈ ਗੱਲ ਇਹ ਰਹੀ ਕਿ ਰਸਤੇ ਵਿੱਚ ਹੀ ਹਰਜੋਤ ਸਿੰਘ ਨੇ ਦਮ ਤੋੜ ਦਿੱਤਾ। ਕੱਲ੍ਹ ਸਵੇਰੇ ਕਰੀਬ 11 ਵਜੇ ਬੱਚੇ ਦਾ ਅੰਤਿਮ ਸਸਕਾਰ ਕੀਤਾ ਗਿਆ।
ਪੰਜਾਬੀ ਗਾਇਕ Gulab Sidhu ’ਤੇ ਹਮਲੇ ਦੀ ਯੋਜਨਾ ਬਣਾ ਰਹੇ 3 ਕਾਬੂ, ਸਾਜ਼ਿਸ਼ਕਰਤਾ ਪਿੰਡ ਕੋਟਦੁਨਾ ਦਾ ਮੌਜੂਦਾ ਸਰਪੰਚ
ਪਰਿਵਾਰ ਨੇ ਆਰੋਪ ਲਗਾਇਆ ਹੈ ਕਿ ਚਾਈਨਾ ਡੋਰ ਦੀ ਬੇਰੋਕ-ਟੋਕ ਵਿਕਰੀ ਕਾਰਨ ਅਜਿਹੇ ਹਾਦਸੇ ਵਾਪਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਚਾਈਨਾ ਡੋਰ ਨਾ ਮਿਲੇ ਤਾਂ ਬੱਚੇ ਪਤੰਗ ਚੜਾਉਣ ਸਮੇਂ ਆਪਣੀ ਜਾਨ ਨਾ ਗਵਾਉਣ। ਪਰਿਵਾਰ ਨੇ ਪੰਜਾਬ ਸਰਕਾਰ ਤੋਂ ਚਾਈਨਾ ਡੋਰ ਦੀ ਵਿਕਰੀ ‘ਤੇ ਪੂਰਨ ਪਾਬੰਦੀ ਲਗਾਉਣ ਅਤੇ ਦੋਸ਼ੀਆਂ ਖ਼ਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।


