CRIME NEWS : ਤਰਨਤਾਰਨ ਪੁਲਿਸ ਨੇ ਆਪ ਸਰਪੰਚ ਹਰਬਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਦੋ ਦੋਸ਼ੀਆਂ ਨੂੰ ਪੁਲਿਸ ਐਨਕਾਊਂਟਰ ਦੌਰਾਨ ਜਖਮੀ ਕਰ ਦਿੱਤਾ। ਦੋਵੇਂ ਦੋਸ਼ੀਆਂ ਨੂੰ ਗੋਲੀ ਲੱਗਣ ਤੋਂ ਬਾਅਦ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਹ ਮੁਕਾਬਲਾ ਪੱਟੀ ਦੇ ਜਾਲੋਕੇ ਇਲਾਕੇ ਨੇੜੇ ਹੋਇਆ, ਜਿੱਥੇ ਪੁਲਿਸ ਪਾਰਟੀ ਦੋਸ਼ੀਆਂ ਦੀ ਤਲਾਸ਼ ਵਿੱਚ ਗਸ਼ਤ ਕਰ ਰਹੀ ਸੀ। ਪੁਲਿਸ ਮੁਤਾਬਕ ਬਦਮਾਸ਼ਾਂ ਨੇ ਪਹਿਲਾਂ ਫਾਇਰਿੰਗ ਕੀਤੀ, ਜਿਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਵੀ ਗੋਲੀਬਾਰੀ ਕੀਤੀ ਗਈ। ਮੁਕਾਬਲੇ ਦੌਰਾਨ ਦੋਵੇਂ ਦੋਸ਼ੀ ਜਖਮੀ ਹੋ ਗਏ ਅਤੇ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ।
ਵਿਆਹ ਸਮਾਗਮ ਦੌਰਾਨ ਹੋਇਆ ਸੀ ਕਤਲ
18 ਫਰਵਰੀ ਦੀ ਦੁਪਹਿਰ ਨੂੰ ਪੱਟੀ ਹਲਕੇ ਦੇ ਪਿੰਡ ਸ਼ੇਰੋਂ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਸਰਪੰਚ ਹਰਬਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਲਗਾਤਾਰ ਜਾਰੀ ਹੈ।
READ ALSO : 31 ਮਾਰਚ ਤੱਕ ਜਮ੍ਹਾਂ ਕਰੋ ਨਗਰ ਨਿਗਮ ਭਰਤੀ ਫਾਰਮ, ਤੇ ਪਾਓ ਪੱਕੀ ਨੌਕਰੀ
ਪਹਿਲਾਂ ਵੀ ਹੋ ਚੁੱਕਾ ਹੈ ਐਨਕਾਊਂਟਰ
ਇਸ ਤੋਂ ਪਹਿਲਾਂ 22 ਫਰਵਰੀ ਨੂੰ ਨੌਸ਼ਹਿਰਾ ਪੰਨੂ ਕਸਬੇ ਵਿੱਚ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਕਾਬਲਾ ਹੋਇਆ ਸੀ। ਉਸ ਕਾਰਵਾਈ ਦੌਰਾਨ ਮੁੱਖ ਦੋਸ਼ੀ ਸ਼ਰਨਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਿਸ ਦਾ ਨਾਮ ਸਰਪੰਚ ਦੇ ਕਤਲ ਮਾਮਲੇ ਵਿੱਚ ਦਰਜ ਹੈ। ਸ਼ਰਨਪ੍ਰੀਤ ਖਡੂਰ ਸਾਹਿਬ ਦੇ ਪਿੰਡ ਚੋਹਲਾ ਸਾਹਿਬ ਦਾ ਰਹਿਣ ਵਾਲਾ ਹੈ ਅਤੇ ਕਤਲ ਸਮੇਂ ਵਿਆਹ ਸਮਾਰੋਹ ਵਿੱਚ ਮੌਜੂਦ ਸੀ।
ਹਥਿਆਰ ਬਰਾਮਦ, ਜਾਂਚ ਜਾਰੀ
ਬੁੱਧਵਾਰ ਸਵੇਰੇ ਹੋਏ ਤਾਜ਼ਾ ਮੁਕਾਬਲੇ ਵਿੱਚ ਜਖਮੀ ਹੋਏ ਦੋਵੇਂ ਅਪਰਾਧੀਆਂ ਕੋਲੋਂ ਪੁਲਿਸ ਨੇ ਇੱਕ ਪਿਸਤੌਲ ਵੀ ਬਰਾਮਦ ਕੀਤੀ ਹੈ। ਫੋਰੈਂਸਿਕ ਟੀਮਾਂ ਵੱਲੋਂ ਘਟਨਾ ਸਥਾਨ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹੋਰ ਸਬੂਤ ਇਕੱਠੇ ਕੀਤੇ ਜਾ ਸਕਣ।
ਪੁਲਿਸ ਹੁਣ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰੇਗੀ। ਅਧਿਕਾਰੀਆਂ ਮੁਤਾਬਕ ਪੁੱਛਗਿੱਛ ਦੌਰਾਨ ਮਾਮਲੇ ਨਾਲ ਜੁੜੇ ਹੋਰ ਮਹੱਤਵਪੂਰਨ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਦਿੱਲੀ ਗੁਰਦੁਆਰਾ ਨੇੜੇ ਮੈਟਰੋ ਸਟੇਸ਼ਨ ਨਾਮ ਬਦਲਣ ‘ਤੇ ਵਿਵਾਦ, Jagdeep Kahlon ਨੇ ਚੁੱਕੇ ਸਵਾਲ
मेष: दिन शुभ रहेगा...