Last Updated: November 25, 2026

Dainik Savera Times Logo

Satikar Act Controversy : 30 ਨਵੰਬਰ ਨੂੰ ਹੋਵੇਗੀ ਅਹਿਮ ਮੀਟਿੰਗ, ਮਾਹਿਰ ਕਮੇਟੀ ਨੇ ਸਰਕਾਰੀ ਤਾਲਮੇਟ ਕਮੇਟੀ ਨੂੰ ਦਿੱਤਾ ਸੱਦਾ

25 November 2026 ਅੱਪਡੇਟ ਕੀਤਾ ਗਿਆ

Satikar Act Controversy : 30 ਨਵੰਬਰ ਨੂੰ ਹੋਵੇਗੀ ਅਹਿਮ ਮੀਟਿੰਗ, ਮਾਹਿਰ ਕਮੇਟੀ ਨੇ ਸਰਕਾਰੀ ਤਾਲਮੇਟ ਕਮੇਟੀ ਨੂੰ ਦਿੱਤਾ ਸੱਦਾ

Satikar Sodhan Act : ਪੰਜਾਬ ‘ਚ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026’ ਨੂੰ ਲੈ ਕੇ ਪੰਜਾਬ ਸਰਕਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਚਾਲੇ ਚੱਲ ਰਿਹਾ ਵਿਵਾਦ ਇੱਕ ਵਾਰ ਫਿਰ ਭੱਖ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਹੁਣ 30 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਵਿਚਾਲੇ ਅਹਿਮ ਸਾਂਝੀ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਦਾ ਮੁੱਖ ਮਕਸਦ ਕਾਨੂੰਨ ਨੂੰ ਲੈ ਕੇ ਮਤਭੇਦਾਂ ਨੂੰ ਗੱਲਬਾਤ ਰਾਹੀਂ ਸੁਲਝਾਉਣਾ ਹੈ।

23 ਨਵੰਬਰ ਦੀ ਮੀਟਿੰਗ ਤੋਂ ਬਾਅਦ ਮੁੜ ਉੱਠੇ ਸਵਾਲ
ਦਰਅਸਲ, 23 ਨਵੰਬਰ ਨੂੰ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਤੋਂ ਬਾਅਦ ਦਿੱਤੇ ਗਏ ਬਿਆਨਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਨੇ ਇਤਰਾਜ਼ ਜਤਾਇਆ ਹੈ। 25 ਨਵੰਬਰ ਨੂੰ ਜਾਰੀ ਕੀਤੇ ਗਏ ਪੱਤਰ ‘ਚ ਮਾਹਿਰ ਕਮੇਟੀ ਨੇ ਸਰਕਾਰ ਦੀ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੇ ਕੁਝ ਬਿਆਨਾਂ ਨੂੰ ਭਰਮਾਉਣ ਵਾਲਾ ਕਰਾਰ ਦਿੱਤਾ ਹੈ।

ਕਮੇਟੀ ਦਾ ਕਹਿਣਾ ਹੈ ਕਿ ਪ੍ਰੈੱਸ ਕਾਨਫਰੰਸ ‘ਚ ਕੁਝ ਅਜਿਹੇ ਵਿਅਕਤੀਆਂ ਵੱਲੋਂ ਵੀ ਵਿਚਾਰ ਰੱਖੇ ਗਏ, ਜੋ ਸਰਕਾਰੀ ਤਾਲਮੇਲ ਕਮੇਟੀ ਦੇ ਮੈਂਬਰ ਨਹੀਂ ਸਨ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਆਦੇਸ਼ਾਂ ਤੇ ਸਰਕਾਰ ਨੂੰ ਭੇਜੇ ਗਏ ਪੱਤਰਾਂ ਦੇ ਤੱਥਾਂ ਨੂੰ ਵੀ ਸਹੀ ਢੰਗ ਨਾਲ ਪੇਸ਼ ਨਹੀਂ ਕੀਤਾ ਗਿਆ।

30 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੀਟਿੰਗ ਲਈ ਸੱਦਾ
ਮਾਹਿਰ ਕਮੇਟੀ ਵੱਲੋਂ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਹੈ। ਜਾਰੀ ਪੱਤਰ ਅਨੁਸਾਰ 30 ਨਵੰਬਰ ਨੂੰ ਸਵੇਰੇ 11 ਵਜੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਬਲਦੇਵ ਸਿੰਘ ਮਾਹਿਲਪੁਰੀ ਮੀਟਿੰਗ ਹਾਲ ‘ਚ ਦੋਵਾਂ ਕਮੇਟੀਆਂ ਦੀ ਸਾਂਝੀ ਮੀਟਿੰਗ ਹੋਵੇਗੀ। ਇਸ ਮੀਟਿੰਗ ‘ਚ ਦੋਵਾਂ ਕਮੇਟੀਆਂ ਦੇ ਸਿਰਫ਼ ਨਾਮਜ਼ਦ ਮੈਂਬਰਾਂ ਨੂੰ ਹੀ ਸ਼ਾਮਲ ਹੋਣ ਦੀ ਇਜਾਜ਼ਤ ਹੋਵੇਗੀ। ਮੀਟਿੰਗ ਦੌਰਾਨ ਸਤਿਕਾਰ ਸੋਧ ਐਕਟ ਨਾਲ ਜੁੜੇ ਇਤਰਾਜ਼ਾਂ ਤੇ ਪਹਿਲਾਂ ਜਾਰੀ ਕੀਤੇ ਗਏ ਆਦੇਸ਼ਾਂ ਦੇ ਆਧਾਰ ‘ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.