Site icon Dainik Savera Punjab

ਪੰਜਾਬ ਵਿੱਚ ਘੱਟ ਦਰਜਾ ਦਰਜਾ ਤਾਪਮਾਨ ਅਤੇ ਸੰਘਣੀ ਧੁੰਦ ਕਾਰਨ ਸਕੂਲ ਛੁੱਟੀਆਂ ‘ਚ ਵਾਧੇ ਲਈ ਮੰਗ

Demand for extension of school holidays due to low temperature

Demand for extension of school holidays due to low temperature

ਪੰਜਾਬ ਵਿੱਚ ਲਗਾਤਾਰ ਚੱਲ ਰਹੀ ਸੰਘਣੀ ਧੁੰਦ ਅਤੇ ਹੱਡ ਚੀਰਵੀਂ ਠੰਡ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਇਸ ਸਬੰਧ ਵਿੱਚ ਮਾਸਟਰ ਕੇਡਰ ਯੂਨੀਅਨ ਦੇ ਪ੍ਰਧਾਨ ਅਧਿਕਾਰੀਆਂ ਸੂਬਾ ਪ੍ਰੈੱਸ ਸਕੱਤਰ ਸੰਦੀਪ ਕੁਮਾਰ, ਜ਼ਿਲ੍ਹਾ ਪ੍ਰਧਾਨ ਨਰੇਸ਼ ਕੋਹਲੀ, ਸੂਬਾ ਕਮੇਟੀ ਮੈਂਬਰ ਹਰਪ੍ਰੀਤ ਖੁੰਡਾ, ਜਨਰਲ ਸਕੱਤਰ ਅਰਜੁਨਜੀਤ ਸਿੰਘ, ਬਲਾਕ ਪ੍ਰਧਾਨ ਰਜਿੰਦਰ ਸ਼ਰਮਾ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਕੋਲ ਪੁਰਜੋਰ ਮੰਗ ਪੇਸ਼ ਕੀਤੀ ਹੈ।ਹੱਡ ਚੀਰਵੀ ਠੰਡ ਅਤੇ ਸੰਘਣੀ ਧੁੰਦ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੂਰ-ਦੁਰਾਡੇ ਤੋਂ ਸਕੂਲ ਪਹੁੰਚਣ ਵਿੱਚ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਸਥਿਤੀ ਵਿੱਚ ਮਾਸਟਰ ਕੇਡਰ ਯੂਨੀਅਨ ਨੇ ਸਰਕਾਰ ਨੂੰ ਸੁਝਾਅ ਦਿੱਤਾ ਹੈ ਕਿ ਸਕੂਲ ਸਮੇਂ ਵਿੱਚ ਤਬਦੀਲੀ ਕੀਤੀ ਜਾਵੇ ਅਤੇ ਸਰਦੀਆਂ ਦੀਆਂ ਛੁੱਟੀਆਂ ਵਿੱਚ ਵਾਧਾ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਅਤੇ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

READ ALSO : BREAKING :ਮੁੰਬਈ ਮੈਜਿਸਟ੍ਰੇਟ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਾਰਵਾਈ ਰੋਕ ਕੇ ਜਾਂਚ ਸ਼ੁਰੂ

ਇਸ ਮੰਗ ਦੇ ਪਿਛੋਕੜ ਵਿੱਚ ਯੂਨੀਅਨ ਦੇ ਹਾਜ਼ਰ ਸਦੱਸਾਂ ਵਿੱਚ ਜਗਤਾਰ ਸਿੰਘ ਨਡਾਲੀ, ਹਰਨੇਕ ਸਿੰਘ ਸੰਧਰ, ਨਰਿੰਦਰਜੀਤ ਸਿੰਘ ਗਿੱਲ, ਜਸਵੀਰ ਚੰਦ, ਜਸਵੰਤ ਸਿੰਘ ਥਿੰਦ, ਸੁਰਿੰਦਰਪਾਲ ਸਿੰਘ ਚੀਦਾ, ਕੁਲਦੀਪ ਸਿੰਘ ਮੈਰੀਪੁਰ, ਮਨੋਜ ਕੁਮਾਰ, ਅਵਤਾਰ ਸਿੰਘ ਈਸ਼ਰਵਾਲ, ਕੁਲਵਿੰਦਰ ਸਿੰਘ ਸਿੱਧੂ, ਅਵਤਾਰ ਸਿੰਘ ਤੋਪਖਾਨਾ, ਅਮਨ ਓਬਰਾਏ, ਬਲਵਿੰਦਰ ਸਿੰਘ, ਜਸਵੰਤ ਸਿੰਘ, ਤਰਮਿੰਦਰ ਸਿੰਘ ਮੱਲੀ, ਸੁਖ ਦੇਵ ਸਿੰਘ ਮੰਗੂਪੁਰ, ਸੁਰਜੀਤ ਸਿੰਘ ਮੋਠਾਂਵਾਲ, ਰਾਕੇਸ਼ ਕੁਮਾਰ ਜੱਬੋਵਾਲ, ਇੰਦਰ ਵੀਰ ਅਰੋੜਾ, ਵਿਨੋਦ ਕੁਮਾਰ ਫਗਵਾੜਾ, ਸੁਖਵਿੰਦਰ ਸਿੰਘ, ਜਸਪਾਲ ਸਿੰਘ, ਦਲਵੀਰ ਸਿੰਘ, ਜਗਜੀਤ ਸਿੰਘ, ਅੰਕੁਸ਼ ਨਾਰੰਗ, ਰਮਨਦੀਪ ਸਿੰਘ ਆਦਿ ਸ਼ਾਮਿਲ ਹਨ। ਯੂਨੀਅਨ ਦਾ ਮੰਤਵ ਹੈ ਕਿ ਸਰਕਾਰ ਜਲਦੀ ਹੀ ਹਾਲਾਤਾਂ ਦਾ ਮੁਲਾਂਕਣ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਯਕੀਨੀ ਬਣਾਏ।

VD : हमीरपुर पुलिस का बड़ी कारवाई नशा तस्कर को किया गिरफ्तार

Demand for extension of school holidays due to low temperature
Exit mobile version