ਨੈਸ਼ਨਲ ਡੈਸਕ: ਡਰਬਨ ਸ਼ਹਿਰ ਦੇ ਨੇੜਲੇ ਕਵਾਜ਼ੁਲੂ ਨਟਾਲ ਖੇਤਰ ਵਿੱਚ ਵੀਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਇੱਕ ਬੱਚੇ ਸਮੇਤ ਘੱਟੋ ਘੱਟ ਗਿਆਰਾਂ ਲੋਕਾਂ ਦੀ ਮੌਤ ਹੋ ਗਈ।
ਨਵੀਂ ਰਿਸਰਚ ਦਾ ਖੁਲਾਸਾ ਵਜ਼ਨ ਨਾਲ ਜੁੜੀਆਂ ਚਿੰਤਾਵਾਂ ਨੇ ਨੌਜਵਾਨਾਂ ਨੂੰ ਘੇਰਿਆ
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਟਰੱਕ ਅਤੇ ਮਿੰਨੀ ਬੱਸ ਦੀ ਆਹਮੋ ਸਾਹਮਣੀ ਟੱਕਰ ਹੋਈ। ਟੱਕਰ ਇੰਨੀ ਭਿਆਨਕ ਸੀ ਕਿ ਮਿੰਨੀ ਬੱਸ ਵਿੱਚ ਸਵਾਰ ਕਈ ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਨੇੜਲੇ ਸਿਹਤ ਕੇਂਦਰਾਂ ਵਿੱਚ ਲਿਜਾਇਆ ਗਿਆ ਜਦਕਿ ਕਈ ਲੋਕ ਅਜੇ ਵੀ ਵਾਹਨ ਵਿੱਚ ਫਸੇ ਹੋਣ ਦੀ ਆਸ਼ੰਕਾ ਜਤਾਈ ਜਾ ਰਹੀ ਹੈ।
ਨਵੀਂ ਰਿਸਰਚ ਦਾ ਖੁਲਾਸਾ ਵਜ਼ਨ ਨਾਲ ਜੁੜੀਆਂ ਚਿੰਤਾਵਾਂ ਨੇ ਨੌਜਵਾਨਾਂ ਨੂੰ ਘੇਰਿਆ
ਸਥਾਨਕ ਪ੍ਰਸ਼ਾਸਨ ਅਤੇ ਰਾਹਤ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਵਾਈ ਸ਼ੁਰੂ ਕਰ ਦਿੱਤੀ। ਆਵਾਜਾਈ ਵਿਭਾਗ ਦੇ ਅਧਿਕਾਰੀ ਸਿਬੋਨੀਸੋ ਡੂਮਾ ਨੇ ਮੀਡੀਆ ਨੂੰ ਦੱਸਿਆ ਕਿ ਮ੍ਰਿਤਕਾਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ ਅਤੇ ਜ਼ਖਮੀਆਂ ਵਿੱਚ ਮਿੰਨੀ ਬੱਸ ਦਾ ਡਰਾਈਵਰ ਵੀ ਹੈ।
ਇਹ ਹਾਦਸਾ ਜੋਹਾਨਸਬਰਗ ਵਿੱਚ ਇੱਕ ਹਫ਼ਤਾ ਪਹਿਲਾਂ ਹੋਏ ਉਸ ਹਾਦਸੇ ਤੋਂ ਬਾਅਦ ਵਾਪਰਿਆ ਹੈ ਜਿਸ ਵਿੱਚ 14 ਸਕੂਲੀ ਬੱਚਿਆਂ ਦੀ ਮੌਤ ਹੋ ਗਈ ਸੀ। ਲਗਾਤਾਰ ਵਾਪਰ ਰਹੇ ਇਨ੍ਹਾਂ ਹਾਦਸਿਆਂ ਨੇ ਦੱਖਣੀ ਅਫਰੀਕਾ ਵਿੱਚ ਸੜਕ ਸੁਰੱਖਿਆ ਪ੍ਰਬੰਧਾਂ ‘ਤੇ ਗੰਭੀਰ ਚਿੰਤਾ ਪੈਦਾ ਕਰ ਦਿੱਤੀ ਹੈ।

