Last Updated: November 25, 2026

Dainik Savera Times Logo

ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਜਲੰਧਰ ‘ਚ ਸੁਰੱਖਿਆ ਚਾਕਚੌਬੰਦ

31 January 2026 ਅੱਪਡੇਟ ਕੀਤਾ ਗਿਆ

ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਜਲੰਧਰ ‘ਚ ਸੁਰੱਖਿਆ ਚਾਕਚੌਬੰਦ

ਨੈਸ਼ਨਲ ਡੈਸਕ: ਜਲੰਧਰ ਵਿੱਚ ਮਾਣਯੋਗ ਪ੍ਰਧਾਨ ਮੰਤਰੀ ਦੇ ਆਉਣ ਵਾਲੇ ਦੌਰੇ ਨੂੰ ਲੈ ਕੇ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ ਹਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਖ਼ੁਦ ਸੁਰੱਖਿਆ ਇੰਤਜ਼ਾਮਾਂ ਦੀ ਸਮੀਖਿਆ ਕੀਤੀ ਅਤੇ ਉੱਚ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।

ਡੇਰਾ ਸਚਖੰਡ ਬੱਲਾਂ ਵਿਖੇ ਹੋਣ ਵਾਲੇ ਸਮਾਗਮ ਨੂੰ ਧਿਆਨ ਵਿੱਚ ਰੱਖਦਿਆਂ ਰੂਟ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੈਨੀਟਾਈਜ਼ੇਸ਼ਨ ਦੀ ਕਾਰਵਾਈ ਵੀ ਚਲ ਰਹੀ ਹੈ। ਡੀਜੀਪੀ ਨੇ ਸਪਸ਼ਟ ਕੀਤਾ ਕਿ ਭੀੜ ਦੇ ਪ੍ਰਬੰਧ ਸੁਚੱਜੇ ਹੋਣ ਚਾਹੀਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਗੜਬੜ ਜਾਂ ਅਣਚਾਹੀ ਘਟਨਾ ਤੋਂ ਬਚਣ ਲਈ ਪੁਲਿਸ ਵੱਲੋਂ ਚਾਕਚੌਬੰਦ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ।

ਅਜੀਤ ਪਵਾਰ ਦੀ ਮੌਤ ਤੋਂ ਬਾਅਦ ਸੁਨੇਤਰਾ ਪਵਾਰ ਨੂੰ ਮਿਲਿਆ ਨਵਾਂ ਸਿਆਸੀ ਰੋਲ

ਇਸ ਮੌਕੇ ‘ਤੇ ਪੁਲਿਸ ਵੱਲੋਂ ਰੂਟ ਮਾਰਗਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਰੇ ਇਲਾਕੇ ਵਿੱਚ ਨਿਗਰਾਨੀ ਵਧਾ ਦਿੱਤੀ ਗਈ ਹੈ। ਡੇਰਾ ਸਚਖੰਡ ਬੱਲਾਂ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਪੁਲਿਸ ਦੀ ਵਧੀਕ ਤਾਇਨਾਤੀ ਕੀਤੀ ਗਈ ਹੈ।

ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਸਭ ਨੂੰ ਵਧਾਈਆਂ

ਸੂਤਰਾਂ ਅਨੁਸਾਰ ਸੁਰੱਖਿਆ ਏਜੰਸੀਆਂ ਵੱਲੋਂ ਡਰੋਨ ਅਤੇ ਸੀਸੀਟੀਵੀ ਕੈਮਰਿਆਂ ਰਾਹੀਂ ਵੀ ਨਿਗਰਾਨੀ ਰੱਖੀ ਜਾ ਰਹੀ ਹੈ। ਸਥਾਨਕ ਪੁਲਿਸ ਦੇ ਨਾਲ ਨਾਲ ਕੇਂਦਰੀ ਸੁਰੱਖਿਆ ਬਲਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਪੂਰੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

security-tightened-in-jalandhar

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.