Site icon Dainik Savera Punjab

ਅਮਰੀਕਾ ‘ਚ ਬਜ਼ੁਰਗ ਸਿੱਖ ਦੀ ਕੁੱਟਮਾਰ, ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਭਾਈਚਾਰੇ ‘ਚ ਰੋਸ ਦੀ ਲਹਿਰ

Sikh Man Beaten in USA : ਅਮਰੀਕਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਨਿਊਯਾਰਕ ਸ਼ਹਿਰ ‘ਚ ਵਾਪਰੀ ਇਸ ਘਟਨਾ ਨੇ ਸਿੱਖ ਭਾਈਚਾਰੇ ‘ਚ ਰੋਸ ਦੀ ਲਹਿਰ ਪੈਦਾ ਕਰ ਦਿੱਤੀ ਹੈ। ਇੱਕ ਅਫ਼ਰੀਕੀ-ਅਮਰੀਕੀ ਵਿਅਕਤੀ ਵੱਲੋਂ ਇੱਕ ਬਜ਼ੁਰਗ ਸਿੱਖ ਵਿਅਕਤੀ ਦੀ ਕੁੱਟਮਾਰ ਕੀਤੀ ਗਈ ਹੈ, ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਦੱਸੀ ਜਾ ਰਹੀ ਹੈ। ਘਟਨਾ ਦਾ ਪਤਾ ਲੱਗਣ ‘ਤੇ ਅਮਰੀਕਾ ਵਿਚ ਵੱਸਦੇ ਸਿੱਖ ਭਾਈਚਾਰੇ ‘ਚ (Sikhs in USA) ਰੋਸ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਘਟਨਾ ਦੀ ਨਿੰਦਾ ਕੀਤੀ ਜਾ ਰਹੀ ਹੈ।

Exit mobile version