skip to content

Last Updated: November 28, 2026

Dainik Savera Times Logo

ਕੜਾਕੇ ਦੀ ਠੰਢ ਜਾਰੀ, ਸੰਘਣੀ ਧੁੰਦ ਅਤੇ ਸ਼ੀਤ ਲਹਿਰ ਤੋਂ ਬਚਣ ਲਈ ,ਮੌਸਮ ਵਿਭਾਗ ਨੇ ਜਾਰੀ ਕੀਤੀ ਐਡਵਾਈਜਰੀ

13 January 2026 ਅੱਪਡੇਟ ਕੀਤਾ ਗਿਆ

ਕੜਾਕੇ ਦੀ ਠੰਢ ਜਾਰੀ, ਸੰਘਣੀ ਧੁੰਦ ਅਤੇ ਸ਼ੀਤ ਲਹਿਰ ਤੋਂ ਬਚਣ ਲਈ ,ਮੌਸਮ ਵਿਭਾਗ ਨੇ ਜਾਰੀ ਕੀਤੀ ਐਡਵਾਈਜਰੀ

ਪੰਜਾਬ ਭਰ ਵਿੱਚ ਇਸ ਸਮੇਂ ਕੜਾਕੇ ਦੀ ਠੰਢ ਪੈ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਰਾਹਤ ਦੀ ਕੋਈ ਵੱਡੀ ਉਮੀਦ ਨਹੀਂ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਦੌਰਾਨ ਸੂਬੇ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਕੋਹਰਾ ਅਤੇ ਸ਼ੀਤ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ।

ਅੱਜ ਦਿਨ ਦਾ ਘੱਟੋ-ਘੱਟ ਤਾਪਮਾਨ 11.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਲਗਭਗ 7 ਡਿਗਰੀ ਘੱਟ ਹੈ। ਖਾਸ ਤੌਰ ’ਤੇ ਲੁਧਿਆਣਾ ਵਿੱਚ 12 ਜਨਵਰੀ ਨੂੰ ਦਰਜ ਹੋਇਆ ਇਹ ਤਾਪਮਾਨ 1970 ਤੋਂ ਬਾਅਦ ਤੀਜੀ ਵਾਰ ਸਭ ਤੋਂ ਘੱਟ ਮੰਨਿਆ ਜਾ ਰਿਹਾ ਹੈ।

READ ALSO : 328 ਸਰੂਪ ਮਾਮਲਾ: ਕੋਹਲੀ ਤੇ ਕੰਵਲਜੀਤ ਸਿੰਘ ਨੂੰ 10 ਦਿਨਾਂ ਲਈ ਨਿਆਂਇਕ ਹਿਰਾਸਤ ‘ਚ

ਮੌਸਮ ਵਿਭਾਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ, ਜਦਕਿ ਕਈ ਹੋਰ ਜ਼ਿਲ੍ਹਿਆਂ ਲਈ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਸ਼ੀਤ ਲਹਿਰ ਅਤੇ ਘੱਟ ਦ੍ਰਿਸ਼ਟਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਰੀ ਕੀਤੇ ਗਏ ਹਨ।

ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਠੰਢ ਅਤੇ ਸੰਘਣੀ ਧੁੰਦ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਅਪਣਾਉਣ। ਖਾਸ ਕਰਕੇ ਲੋਹੜੀ ਦੇ ਤਿਉਹਾਰ ਮੌਕੇ ਬੱਚਿਆਂ ਨੂੰ ਬਾਹਰ ਪਤੰਗਬਾਜ਼ੀ ਕਰਨ ਤੋਂ ਰੋਕਣ ਦੀ ਅਪੀਲ ਕੀਤੀ ਗਈ ਹੈ, ਕਿਉਂਕਿ ਬਾਹਰ ਤੇਜ਼ ਸ਼ੀਤ ਲਹਿਰ ਚੱਲਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ, ਇਸ ਦੌਰਾਨ ਘਰਾਂ ਅੰਦਰ ਰਹਿਣਾ ਅਤੇ ਸੁਰੱਖਿਅਤ ਢੰਗ ਨਾਲ ਤਿਉਹਾਰ ਮਨਾਉਣਾ ਹੀ ਬਿਹਤਰ ਰਹੇਗਾ।

iPhone 16 Plus ’ਤੇ ਜ਼ਬਰਦਸਤ ਡੀਲ, 72 ਹਜ਼ਾਰ ਰੁਪਏ ਤੋਂ ਵੀ ਘੱਟ ਵਿੱਚ ਖਰੀਦਣ ਦਾ ਮੌਕਾ

Severe cold continues, dense fog and cold wave, Meteorological Department issues advisory

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.