Site icon Dainik Savera Punjab

ਪੰਜਾਬ ਦੇ ਨਾਮੀ ਹੋਟਲਾਂ ਅਤੇ ਸਪਾ ਸੈਂਟਰਾਂ ’ਤੇ Police Raid, Sex Racket ਦੇ ਅੱਡੇ ਦਾ ਪਰਦਾਫਾਸ਼

Raids on hotels and spa centers in Punjab, sex racket base exposed

Raids on hotels and spa centers in Punjab, sex racket base exposed

PUNJAB NEWS : ਪੰਜਾਬ ਵਿੱਚ Sex Racket ਵਿਰੁੱਧ ਚਲ ਰਹੀ ਸਖ਼ਤ ਮੁਹਿੰਮ ਤਹਿਤ ਪੁਲਿਸ ਵੱਲੋਂ ਕਈ ਹੋਟਲਾਂ ਅਤੇ ਸਪਾ ਸੈਂਟਰਾਂ ’ਤੇ ਅਚਾਨਕ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਦੌਰਾਨ ਵੱਡੇ ਖੁਲਾਸੇ ਸਾਹਮਣੇ ਆ ਰਹੇ ਹਨ। ਇਸੀ ਕੜੀ ਵਿੱਚ ਜ਼ੀਰਕਪੁਰ ਪੁਲਿਸ ਨੇ ਹੋਟਲਾਂ ਅਤੇ ਸਪਾ ਸੈਂਟਰਾਂ ਦੀ ਆੜ ਹੇਠ ਚੱਲ ਰਹੇ ਗੈਰ-ਕਾਨੂੰਨੀ ਧੰਦੇ ਦਾ ਪਰਦਾਫਾਸ਼ ਕੀਤਾ ਹੈ।

ਪੁਲਿਸ ਨੇ ਇੱਕ ਆਈਪੀਐਸ ਅਧਿਕਾਰੀ ਦੀ ਨਿਗਰਾਨੀ ਹੇਠ ਬਲਟਾਣਾ ਖੇਤਰ ਵਿੱਚ ਵੱਡੀ ਕਾਰਵਾਈ ਕਰਦਿਆਂ ਦੋ ਹੋਟਲਾਂ ਅਤੇ ਇੱਕ ਸਪਾ ਸੈਂਟਰ ’ਤੇ ਛਾਪਾ ਮਾਰਿਆ। ਇਸ ਦੌਰਾਨ 11 ਕੁੜੀਆਂ ਨੂੰ ਬਰਾਮਦ ਕੀਤਾ ਗਿਆ, ਜਦਕਿ ਹੋਟਲ ਸੰਚਾਲਕ ਅਤੇ ਮੈਨੇਜਰ ਸਮੇਤ ਚਾਰ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਛਾਪੇਮਾਰੀ ਦੌਰਾਨ ਹੋਟਲ ਸੰਗਮ, ਹੋਟਲ ਗਿੰਨੀ ਅਤੇ ਏ-ਵਨ ਸਪਾ ਸੈਂਟਰ ਵਿੱਚ ਮਸਾਜ ਸੇਵਾਵਾਂ ਦੀ ਆੜ ਹੇਠ ਚੱਲ ਰਹੇ Sex Racket ਦੇ ਧੰਦੇ ਦਾ ਖੁਲਾਸਾ ਹੋਇਆ। ਡਿਊਟੀ ਮੈਜਿਸਟ੍ਰੇਟ ਦੀ ਮੌਜੂਦਗੀ ਵਿੱਚ ਹੋਟਲਾਂ ਅਤੇ ਸਪਾ ਸੈਂਟਰ ਨੂੰ ਸੀਲ ਕਰ ਦਿੱਤਾ ਗਿਆ ਹੈ।

READ ALSO : ਪੰਜਾਬ ਅਲਰਟ : ਪਾਕਿਸਤਾਨ ਵੱਲੋਂ ਘੁਸਪੈਠ ਅਤੇ ਅੱਤਵਾਦੀ ਹਮਲੇ ਦੀ ਸੰਭਾਵਨਾ, ਏਜੰਸੀਆਂ ਅਲਰਟ ਤੇ

ASP ਗਜਲਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਨੂੰ ਕਾਫ਼ੀ ਸਮੇਂ ਤੋਂ ਇਨ੍ਹਾਂ ਥਾਵਾਂ ਬਾਰੇ ਸ਼ਿਕਾਇਤਾਂ ਮਿਲ ਰਹੀਆਂ ਸਨ। ਉਨ੍ਹਾਂ ਕਿਹਾ, “ਠੋਸ ਸਬੂਤ ਇਕੱਠੇ ਕਰਨ ਤੋਂ ਬਾਅਦ ਯੋਜਨਾਬੱਧ ਢੰਗ ਨਾਲ ਇਹ ਛਾਪੇਮਾਰੀ ਕੀਤੀ ਗਈ। ਕਾਨੂੰਨ ਦੀ ਉਲੰਘਣਾ ਅਤੇ ਅਨੈਤਿਕ ਵਪਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਾਂਚ ਜਾਰੀ ਹੈ ਅਤੇ ਮਾਮਲੇ ਨਾਲ ਜੁੜੇ ਹੋਰ ਲੋਕਾਂ ਨੂੰ ਵੀ ਜਲਦੀ ਕਾਬੂ ਕੀਤਾ ਜਾਵੇਗਾ।”

ਪੁਲਿਸ ਅਨੁਸਾਰ, ਹਾਈਵੇਅ ਨਾਲ ਲੱਗਦੇ ਕੁਝ ਹੋਟਲਾਂ ਅਤੇ ਸਪਾ ਸੈਂਟਰਾਂ ਵਿੱਚ ਗੈਰ-ਕਾਨੂੰਨੀ ਸਰਗਰਮੀਆਂ ਚੱਲਣ ਬਾਰੇ ਗੁਪਤ ਸੂਚਨਾ ਮਿਲੀ ਸੀ, ਜਿਸ ਦੀ ਗੰਭੀਰਤਾ ਨੂੰ ਦੇਖਦਿਆਂ ਇੱਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੀਆਂ ਗਤੀਵਿਧੀਆਂ ਵਿਰੁੱਧ ਅੱਗੇ ਵੀ ਕਾਰਵਾਈ ਜਾਰੀ ਰਹੇਗੀ।

VD : ਹਿਮਾਚਲ, ਸ਼ੀਤਲਹਿਰ ਤੇਜ਼, ਪਹਾੜਾਂ ’ਚ ਮਾਇਨਸ ਤਾਪਮਾਨ

Raids on hotels and spa centers in Punjab, sex racket base exposed
Exit mobile version