Site icon Dainik Savera Punjab

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਟਿੱਪਣੀ ’ਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਤਿੱਖਾ ਵਿਰੋਧ

SGPC President Harjinder Singh Dhami strongly opposes comment on Sri Guru Tegh Bahadur Sahib

SGPC President Harjinder Singh Dhami strongly opposes comment on Sri Guru Tegh Bahadur Sahib

PUNJAB NEWS : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ਬਿਆਨ ਨੂੰ ਆਪ ਆਗੂਆਂ ਦੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਆਤਿਸ਼ੀ ਵੱਲੋਂ ਦਿੱਤਾ ਗਿਆ ਬਿਆਨ ਸਿੱਖ ਭਾਵਨਾਵਾਂ ਨੂੰ ਗੰਭੀਰ ਤੌਰ ’ਤੇ ਠੇਸ ਪਹੁੰਚਾਉਣ ਵਾਲਾ ਹੈ, ਜਿਸਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਰੱਖਿਆ ਲਈ ਦਿੱਲੀ ਵਿੱਚ ਆਪਣੀ ਅਤੁੱਲ ਸ਼ਹਾਦਤ ਦਿੱਤੀ ਅਤੇ ਉਨ੍ਹਾਂ ਪ੍ਰਤੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨੀ ਨਿੰਦਣਯੋਗ ਹੈ।

READ ALSO : ਫਿਰੋਜ਼ਪੁਰ ਅਤੇ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਅਲਰਟ

SGPC ਪ੍ਰਧਾਨ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਵਰਗੇ ਗੰਭੀਰ ਮੰਚ ’ਤੇ ਵਿਰੋਧੀ ਧਿਰ ਦੀ ਆਗੂ ਵੱਲੋਂ ਗੁਰੂ ਸਾਹਿਬਾਨ ਬਾਰੇ ਅਪਮਾਨਜਨਕ ਸ਼ਬਦਾਵਲੀ ਵਰਤਣਾ ਨਾ ਸਿਰਫ਼ ਮੰਦਭਾਗਾ ਹੈ, ਸਗੋਂ ਇਹ ਆਮ ਆਦਮੀ ਪਾਰਟੀ ਦੀ ਸੋਚ ਅਤੇ ਨੀਅਤ ਨੂੰ ਵੀ ਉਜਾਗਰ ਕਰਦਾ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਗ ਕੀਤੀ ਕਿ ਆਤਿਸ਼ੀ ਦੀ ਵਿਧਾਇਕੀ ਮੈਂਬਰਸ਼ਿਪ ਤੁਰੰਤ ਰੱਦ ਕੀਤੀ ਜਾਵੇ। ਨਾਲ ਹੀ ਉਨ੍ਹਾਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਤੋਂ ਸਵਾਲ ਕੀਤਾ ਕਿ ਕੀ ਪਾਰਟੀ ਆਪਣੇ ਇਸ ਆਗੂ ਵਿਰੁੱਧ ਕੋਈ ਢੁਕਵੀਂ ਕਾਰਵਾਈ ਕਰੇਗੀ ਜਾਂ ਨਹੀਂ।

Bathinda News: ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਨੁਮਾਇਸ਼, ਲੜਕੀ ਗ੍ਰਿਫ਼ਤਾਰ

SGPC President Harjinder Singh Dhami strongly opposes comment on Sri Guru Tegh Bahadur Sahib
Exit mobile version