Last Updated: November 7, 2026

Dainik Savera Times Logo

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਬੰਧੀ ਮਾਮਲੇ ’ਤੇ SGPC ਦੀ ਉਚੇਚੀ ਮੀਟਿੰਗ 11 ਦਸੰਬਰ ਨੂੰ

8 December 2025 ਅੱਪਡੇਟ ਕੀਤਾ ਗਿਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਬੰਧੀ ਮਾਮਲੇ ’ਤੇ SGPC ਦੀ ਉਚੇਚੀ ਮੀਟਿੰਗ 11 ਦਸੰਬਰ ਨੂੰ

PUNJAB NEWS : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਇੱਕ ਮਹੱਤਵਪੂਰਨ ਤੇ ਉਚੇਚੀ ਇਕੱਤਰਤਾ 11 ਦਸੰਬਰ 2025 ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਸਵੇਰੇ 11 ਵਜੇ SGPC ਦੇ ਮੁੱਖ ਦਫ਼ਤਰ ਵਿਖੇ ਹੋਵੇਗੀ।

SGPC ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਪ੍ਰੈੱਸ ਬਿਆਨ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਬੰਧੀ ਦਰਜ ਕੀਤੀ ਗਈ ਤਾਜ਼ਾ FIR ਨੂੰ ਲੈ ਕੇ ਬੁਲਾਈ ਗਈ ਹੈ। ਇਸ ਗੰਭੀਰ ਮਾਮਲੇ ’ਤੇ ਵਿਚਾਰ-ਵਟਾਂਦਰਾ ਕਰਨ ਲਈ SGPC ਨੇ ਤੁਰੰਤ ਅੰਤ੍ਰਿੰਗ ਕਮੇਟੀ ਨੂੰ ਇਕੱਤਰ ਕਰਨ ਦਾ ਫ਼ੈਸਲਾ ਲਿਆ ਹੈ।

ਮੈਂਬਰਾਂ ਨੂੰ ਭੇਜੇ ਗਏ ਸੱਦੇ

ਮੁੱਖ ਸਕੱਤਰ ਨੇ ਦੱਸਿਆ ਕਿ ਇਕੱਤਰਤਾ ਬਾਰੇ ਅਹੁਦੇਦਾਰਾਂ ਅਤੇ ਸਾਰੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ।

READ ALSO : Bikram Singh Majithia case: ਗਜਪਤ ਗਰੇਵਾਲ ਹਾਈਕੋਰਟ ਪਹੁੰਚੇ, ਪੰਜਾਬ ਸਰਕਾਰ ਤੋਂ ਜਵਾਬ ਤਲਬ

ਧਾਮੀ ਦੀ ਅਗਵਾਈ ਵਿੱਚ ਹੋਵੇਗਾ ਵਿਚਾਰ-ਵਟਾਂਦਰਾ

ਇਹ ਮੀਟਿੰਗ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਵੇਗੀ, ਜਿਸ ਵਿੱਚ FIR ਅਤੇ ਇਸ ਨਾਲ ਜੁੜੇ ਧਾਰਮਿਕ, ਕਾਨੂੰਨੀ ਅਤੇ ਸੰਗਠਕੀ ਪਹਿਲੂਆਂ ’ਤੇ ਵਿਚਾਰ ਕੀਤਾ ਜਾਵੇਗਾ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੂਰੇ ਪੰਥ ਦੀਆਂ ਨਿਗਾਹਾਂ ਹੁਣ 11 ਦਸੰਬਰ ਦੀ ਇਸ ਉਚੇਚੀ ਇਕੱਤਰਤਾ ਵੱਲ ਟਿਕੀਆਂ ਹੋਈਆਂ ਹਨ।

VD : ਸਾਡੇ ਮਸੀਹੀ ਪ੍ਰਚਾਰਕ ਦਾ ਮਜ਼ਾਕ ਨਾ ਉਡਾਇਆ ਜਾਵੇ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.