ਨਵੀਂ ਦਿੱਲੀ (ਦੈਨਿਕ ਸਵੇਰਾ): ਐਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਲਿਖੇ ਪੱਤਰ ਵਿੱਚ ਦਰਸਾਇਆ ਗਿਆ ਹੈ ਕਿ ਜੱਥੇਦਾਰ ਦੇ ਹੁਕਮ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ SIT ਨਾਲ ਪੂਰਾ ਸਹਿਯੋਗ ਕੀਤਾ ਹੈ। ਪਰ ਹੁਣ SIT ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨਾਲ ਸੰਬੰਧਿਤ ਮਾਮਲੇ ਤੋਂ ਇਲਾਵਾ ਗੈਰ-ਲੋੜੀਂਦੀਆਂ ਜਾਣਕਾਰੀਆਂ ਮੰਗੀਆਂ ਜਾ ਰਹੀਆਂ ਹਨ। ਸਿੱਖਾਂ ਦੀ ਸਰਵਉਚ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਇਕ ਪੱਤਰ ਲਿਖਿਆ ਹੈ ।
ਧਾਮੀ ਨੇ ਸਪਸ਼ਟ ਕੀਤਾ ਕਿ ਇਹ ਮੰਗਾਂ SGPC ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਨਾਲ ਜੁੜੀਆਂ ਹਨ, ਜਿਨ੍ਹਾਂ ਦਾ 328 ਪਾਵਨ ਸਰੂਪਾਂ ਨਾਲ ਕੋਈ ਸਿੱਧਾ ਸੰਬੰਧ ਨਹੀਂ ਹੈ। ਇਸ ਲਈ ਉਨ੍ਹਾਂ ਨੇ ਜੱਥੇਦਾਰ ਨੂੰ ਬੇਨਤੀ ਕੀਤੀ ਹੈ ਕਿ ਇਸ ਮਾਮਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਗ ਹੁਕਮ ਜਾਰੀ ਕੀਤੇ ਜਾਣ।
ਇਹ ਵੀ ਪੜੋਂ:
ਜਲੰਧਰ ‘ਚ ਵੱਡਾ ਹਾਦਸਾ: ਲੱਕੜਾਂ ਦੇ ਗੋਦਾਮ ‘ਚ ਲੱਗੀ ਅੱਗ ਕਾਰਨ ਆਸ-ਪਾਸ ਦੇ ਇਲਾਕੇ ‘ਚ ਮਚੀ ਹਾਹਾਕਾਰ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ
ਕੀ ਜਾਣਕਾਰੀਆਂ ਮੰਗੀਆਂ ਗਈਆਂ ਹਨ ਸਿਟ ਵਲੋਂ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਪਸ਼ਟ ਕੀਤਾ ਕਿ ਹੁਣ SIT ਵੱਲੋਂ ਭੇਜੇ ਗਏ ਦੋ ਵੱਖਰੇ ਪੱਤਰਾਂ ਵਿੱਚ SGPC ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਨਾਲ ਸੰਬੰਧਿਤ ਜਾਣਕਾਰੀਆਂ ਮੰਗੀਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਬੈਂਕ ਖਾਤਿਆਂ, ਲੈਣ-ਦੇਣ ਦੀਆਂ ਵਿਸਥਾਰਾਂ, ਬੈਲੇਂਸ ਸ਼ੀਟਾਂ, ਅਕਾਊਂਟਸ ਅਤੇ ਗੁਰਬਾਣੀ ਪ੍ਰਸਾਰਣ ਲਈ ਨਿੱਜੀ ਚੈਨਲਾਂ ਨਾਲ ਕੀਤੇ ਸਮਝੌਤਿਆਂ ਬਾਰੇ ਜਾਣਕਾਰੀ ਸ਼ਾਮਲ ਹੈ।
ਧਾਮੀ ਨੇ ਦਰਸਾਇਆ ਕਿ ਇਹ ਮੰਗਾਂ 328 ਪਾਵਨ ਸਰੂਪਾਂ ਨਾਲ ਜੁੜੇ ਮਾਮਲੇ ਨਾਲ ਕੋਈ ਸਿੱਧਾ ਸੰਬੰਧ ਨਹੀਂ ਰੱਖਦੀਆਂ ਅਤੇ ਇਸਨੂੰ SGPC ਦੇ ਅੰਦਰੂਨੀ ਕਾਰਜਾਂ ਵਿੱਚ ਦਖ਼ਲਅੰਦਾਜ਼ੀ ਵਜੋਂ ਵੇਖਿਆ ਜਾ ਸਕਦਾ ਹੈ।
ਇਹ ਵੀ ਪੜੋਂ:
ਭਾਰਤ ਕਨੈਕਟ ਦਾ ਵੱਡਾ ਮੀਲ ਪੱਥਰ, ਈ-ਚਲਾਨ ਭੁਗਤਾਨਾਂ ਨੇ ਪਾਰ ਕੀਤਾ 10 ਲੱਖ ਲੈਣ-ਦੇਣ ਦਾ ਅੰਕ
ਭਾਰਤ ਕਨੈਕਟ ਦਾ ਵੱਡਾ ਮੀਲ ਪੱਥਰ, ਈ-ਚਲਾਨ ਭੁਗਤਾਨਾਂ ਨੇ ਪਾਰ ਕੀਤਾ 10 ਲੱਖ ਲੈਣ-ਦੇਣ ਦਾ ਅੰਕ
328 ਪਾਵਨ ਸਰੂਪਾਂ ਨਾਲ ਉਪਰੋਕਤ ਜਾਣਕਾਰੀਆਂ ਦਾ ਕੋਈ ਸਬੰਧ ਨਹੀਂ ਹੈ : ਧਾਮੀ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਪਸ਼ਟ ਕੀਤਾ ਕਿ SIT ਵੱਲੋਂ ਮੰਗੀਆਂ ਗਈਆਂ ਜਾਣਕਾਰੀਆਂ ਦਾ 328 ਪਾਵਨ ਸਰੂਪਾਂ ਨਾਲ ਕੋਈ ਲਿੰਕ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਗੈਰ-ਲੋੜੀਂਦੀ ਜਾਣਕਾਰੀ ਮੰਗਣਾ SGPC ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿੱਚ ਸਿੱਧੀ ਦਖ਼ਲਅੰਦਾਜ਼ੀ ਹੈ। ਧਾਮੀ ਨੇ ਦਰਸਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ SGPC ਪਹਿਲਾਂ ਹੀ SIT ਨਾਲ ਪੂਰਾ ਸਹਿਯੋਗ ਕਰ ਰਹੀ ਹੈ, ਇਸ ਲਈ ਜੱਥੇਦਾਰ ਵੱਲੋਂ ਇਸ ਮਾਮਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਗ ਹੁਕਮ ਜਾਰੀ ਕਰਨ ਦੀ ਲੋੜ ਹੈ।

fresh-twist-328-holy-saroops
मेष: दिन शुभ रहेगा...