
ਚੰਡੀਗੜ੍ਹ ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਮਜੀਠੀਆ ਨੂੰ ਮਿਲਣ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਵਿੱਚ ਹੁਣ SGPC ਪ੍ਰਧਾਨ ਦਾ ਨਾਮ ਵੀ ਸ਼ਾਮਲ ਹੋ ਗਿਆ ਹੈ।
ਮੁਲਾਕਾਤ ਦੌਰਾਨ ਐਡਵੋਕੇਟ ਧਾਮੀ ਨੇ ਬਿਕਰਮ ਮਜੀਠੀਆ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਇਸ ਮੌਕੇ ਉਨ੍ਹਾਂ ਮਜੀਠੀਆ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਰਿਹਾਈ ‘ਤੇ ਖੁਸ਼ੀ ਦਾ ਇਜ਼ਹਾਰ ਕੀਤਾ।
READ ALSO : Patiala SSP ਕਥਿਤ Viral Audio ਦੀ ਜਾਂਚ CFSL ਚੰਡੀਗੜ੍ਹ ਨੂੰ ਸੌਂਪੀ
ਸਿਆਸੀ ਅਤੇ ਪੰਥਕ ਪੱਖੋਂ ਅਹਿਮ ਮੰਨੀ ਜਾ ਰਹੀ ਹੈ ਮੁਲਾਕਾਤ
SGPC ਪ੍ਰਧਾਨ ਦੀ ਇਸ ਫੇਰੀ ਨੂੰ ਸਿਆਸੀ ਅਤੇ ਪੰਥਕ ਦ੍ਰਿਸ਼ਟੀਕੋਣ ਤੋਂ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਬਿਕਰਮ ਸਿੰਘ ਮਜੀਠੀਆ ਲੰਬੇ ਸਮੇਂ ਤੋਂ ਪੰਥਕ ਮੁੱਦਿਆਂ ‘ਤੇ ਸਰਗਰਮ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਉਨ੍ਹਾਂ ਦਾ ਮਜ਼ਬੂਤ ਕੱਦ ਹੈ।
ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਮਜੀਠੀਆ ਦੀ ਰਿਹਾਈ ਤੋਂ ਬਾਅਦ ਲਗਾਤਾਰ ਹੋ ਰਹੀਆਂ ਇਹ ਮੁਲਾਕਾਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਸਿਆਸਤ ‘ਚ ਨਵੇਂ ਸੰਕੇਤ ਦੇ ਸਕਦੀਆਂ ਹਨ।
ਜਾਗਰੂਕਤਾ ਮੁਹਿੰਮ” ਰੈਲੀ BJP, Ashwani Sharma ਦੀ ਅਗਵਾਈ ‘ਚ, ਤਸਵੀਰਾਂ ਦੇਖੋ