Last Updated: November 24, 2026

Dainik Savera Times Logo

ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ: ਹੱਥ-ਲਿਖਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਰੋ ਦਰਸ਼ਨ

10 July 2026 ਅੱਪਡੇਟ ਕੀਤਾ ਗਿਆ

ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ: ਹੱਥ-ਲਿਖਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਰੋ ਦਰਸ਼ਨ

ਅੰਮ੍ਰਿਤਸਰ: ਬ੍ਰਹਮ ਗਿਆਨੀ, ਮਹਾਨ ਵਿਦਵਾਨ ਅਤੇ ਸਿੱਖ ਪੰਥ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਡੇਰਾ ਸੰਤ ਅਮੀਰ ਸਿੰਘ, ਗਲੀ ਸੱਤੋ ਵਾਲੀ, ਕਟੜਾ ਕਰਮ ਸਿੰਘ ਵਿਖੇ ਪੂਰੀ ਸ਼ਰਧਾ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ।

ਇਹ ਵਿਸ਼ੇਸ਼ ਸਮਾਗਮ ਸ਼ਹੀਦ ਭਾਈ ਮਨੀ ਸਿੰਘ ਟਕਸਾਲ ਦੇ ਮੁਖੀ ਸੰਤ ਅਮਨਦੀਪ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਸ਼ਹੀਦ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਧਾਰਮਿਕ ਕੀਰਤਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਵਿਸ਼ਾਲ ਧਾਰਮਿਕ ਦੀਵਾਨ ਸਜਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗਿਆਨੀ ਸੁਖਦੇਵ ਸਿੰਘ, ਗਿਆਨੀ ਵਿਸ਼ਾਲ ਸਿੰਘ, ਗਿਆਨੀ ਜਸਵੰਤ ਸਿੰਘ ਪਰਵਾਨਾ ਸਮੇਤ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਅਤੇ ਕਥਾਵਾਚਕਾਂ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ।

ਭਾਈ ਮਨੀ ਸਿੰਘ ਜੀ ਦੀ ਯਾਦ

ਸਮਾਗਮ ਨੂੰ ਸੰਬੋਧਨ ਕਰਦਿਆਂ ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ ਭਾਈ ਮਨੀ ਸਿੰਘ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਵਿੱਚ ਹਮੇਸ਼ਾ ਲਈ ਪ੍ਰੇਰਣਾ ਦਾ ਸਰੋਤ ਰਹੇਗੀ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਜੀ ਨੇ ਸਿੱਖੀ ਸਿਧਾਂਤਾਂ, ਗੁਰੂ ਘਰ ਦੀ ਸੇਵਾ ਅਤੇ ਧਰਮ ਦੀ ਰੱਖਿਆ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ।

ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਭਾਈ ਮਨੀ ਸਿੰਘ ਜੀ ਦੇ ਜੀਵਨ, ਤਿਆਗ ਅਤੇ ਦ੍ਰਿੜ੍ਹ ਵਿਸ਼ਵਾਸ ਤੋਂ ਪ੍ਰੇਰਣਾ ਲੈ ਕੇ ਗੁਰਮਤਿ ਮਾਰਗ ‘ਤੇ ਚੱਲਣ।

ਇਸ ਦੌਰਾਨ ਉਨ੍ਹਾਂ ਸੰਤ ਅਮਨਦੀਪ ਸਿੰਘ ਵੱਲੋਂ ਗੁਰਮਤਿ ਪ੍ਰਚਾਰ ਅਤੇ ਪੰਥਕ ਸੇਵਾਵਾਂ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਪ੍ਰਸ਼ੰਸਾ ਕੀਤੀ।

ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: 2.229 ਕਿਲੋਗ੍ਰਾਮ ਹੈਰੋਇਨ ਕੀਤੀ ਨਸ਼ਟ, ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਜਾਰੀ

 

ਹੱਥ-ਲਿਖਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 

Bhai Mani Singh - Wikipedia

ਸਮਾਗਮ ਦੀ ਇੱਕ ਵਿਸ਼ੇਸ਼ ਝਲਕ ਸੰਤ ਗਿਆਨੀ ਉਤਮ ਸਿੰਘ ਜੀ ਵੱਲੋਂ ਆਪਣੇ ਹੱਥਾਂ ਨਾਲ ਲਿਖੇ ਗਏ ਵੱਡੇ ਸਰੂਪ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਸਨ।

ਇਸ ਦੁਰਲੱਭ ਸਰੂਪ ਦੇ ਦਰਸ਼ਨ ਕਰਨ ਲਈ ਸੰਗਤਾਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਇਸ ਨੂੰ ਧਾਰਮਿਕ ਵਿਰਾਸਤ ਦਾ ਅਨਮੋਲ ਹਿੱਸਾ ਦੱਸਿਆ।

ਵੱਖ-ਵੱਖ ਪੰਥਕ ਸ਼ਖ਼ਸੀਅਤਾਂ 

ਇਸ ਮੌਕੇ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵਾਲੇ, ਬਾਬਾ ਮੇਜਰ ਸਿੰਘ ਸੋਢੀ, ਗਿਆਨੀ ਸੁਰਜੀਤ ਸਿੰਘ, ਬਾਬਾ ਸੁਰਜਨ ਸਿੰਘ ਮੱਲਪੁਰੀ, ਬਾਬਾ ਰਣਜੋਧ ਸਿੰਘ, ਮਹੰਤ ਪ੍ਰੀਤਪਾਲ ਸਿੰਘ, ਮਹੰਤ ਸੁੰਦਰ ਸਿੰਘ, ਮਹੰਤ ਰਣਜੀਤ ਸਿੰਘ, ਗਿਆਨੀ ਸ਼ੇਰ ਸਿੰਘ, ਭਾਈ ਆਤਮਾ ਸਿੰਘ, ਸੰਤ ਜੈਲ ਸਿੰਘ ਸ਼ਾਸਤਰੀ, ਸੰਤ ਅਮਰੀਕ ਸਿੰਘ ਵੈਦ ਅਤੇ ਪ੍ਰਧਾਨ ਰਜਿੰਦਰ ਸਿੰਘ ਮਰਵਾਹਾ ਸਮੇਤ ਕਈ ਧਾਰਮਿਕ, ਸਮਾਜਿਕ ਅਤੇ ਪੰਥਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।

ਸਮਾਗਮ ਦੌਰਾਨ ਸੰਗਤਾਂ ਨੇ ਸ਼ਹੀਦ ਭਾਈ ਮਨੀ ਸਿੰਘ ਜੀ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਸੰਕਲਪ ਲਿਆ।

Shaheed Bhai Mani Singh Ji

Shaheed Bhai Mani Singh Ji

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.