Last Updated: November 28, 2026

Dainik Savera Times Logo

BREAKING : Shiromani Akali Dal ਨੂੰ ਝਟਕਾ, ਸੀਨੀਅਰ ਆਗੂ ‘ਆਪ’ ਵਿੱਚ ਸ਼ਾਮਲ

15 February 2026 ਅੱਪਡੇਟ ਕੀਤਾ ਗਿਆ

BREAKING : Shiromani Akali Dal ਨੂੰ ਝਟਕਾ, ਸੀਨੀਅਰ ਆਗੂ ‘ਆਪ’ ਵਿੱਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਨੂੰ ਜੈਤੋ ਹਲਕੇ ਵਿੱਚ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਗੋਲੇਵਾਲੀਆ ਆਪਣੇ ਸਾਥੀਆਂ ਸਮੇਤ Aam Aadmi Party ਵਿੱਚ ਸ਼ਾਮਲ ਹੋ ਗਏ ਹਨ।

ਜਾਣਕਾਰੀ ਮੁਤਾਬਕ, ਪਿੰਡ ਦਬੜੀਖਾਨਾ ਵਿਖੇ ਹੋਏ ਸਮਾਗਮ ਦੌਰਾਨ ਸੁਰਜੀਤ ਸਿੰਘ ਗੋਲੇਵਾਲੀਆ ਨੇ ਆਪਣੇ ਸਮਰਥਕਾਂ ਨਾਲ ‘ਆਪ’ ਦਾ ਪੱਲਾ ਫੜਿਆ। ਇਸ ਮੌਕੇ ਹਲਕਾ ਜੈਤੋ ਤੋਂ ਵਿਧਾਇਕ Amolak Singh ਦੀ ਅਗਵਾਈ ਵਿੱਚ ਕਰੀਬ 15 ਪਰਿਵਾਰ ਵੀ ਪਾਰਟੀ ਵਿੱਚ ਸ਼ਾਮਲ ਹੋਏ।

READ ALSO : ਵੱਡੀ ਖਬਰ ਪੰਜਾਬ ਦਾ ਕਾਂਗਰਸੀ ਆਗੂ ਨਸ਼ਾ ਕਰਦੇ ਗ੍ਰਿਫ਼ਤਾਰ,ਸ਼ਮਸ਼ਾਨਘਾਟ ‘ਚ ਲੁਕ ਕੇ ਪੀ ਰਿਹਾ ਸੀ,‘ਚਿੱਟਾ’

BREAKING: Shiromani Akali Dal suffers setback, senior leader joins AAP

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕ-ਪੱਖੀ ਨੀਤੀਆਂ ‘ਤੇ ਚੱਲੀ ਹੈ ਅਤੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਹੈ ਅਤੇ ਉਨ੍ਹਾਂ ਨੂੰ ਯੋਗ ਸਨਮਾਨ ਦਿੱਤਾ ਜਾਵੇਗਾ।ਇਸ ਸ਼ਾਮਲਗੀ ਨਾਲ ਜੈਤੋ ਖੇਤਰ ਦੀ ਰਾਜਨੀਤੀ ਵਿੱਚ ਨਵੇਂ ਸਮੀਕਰਨ ਬਣਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

रणबीर सिंह गंगवा और सुभाष बराला ने कृषि मेले का उद्घाटन

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.