
Sri Anandpur Sahib News : ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਜਿੱਥੇ ਵੱਡੀ ਗਿਣਤੀ ਦੇ ਵਿੱਚ ਸੰਗਤਾਂ ਗੁਰੂ ਘਰਾਂ ਵਿੱਚ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਅਕੀਦਤ ਦੇ ਫੁੱਲ ਭੇਂਟ ਕਰ ਰਹੀਆਂ ਹਨ, ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰੂ ਰਾਮਦਾਸ ਮੈਡੀਕਲ ਹਸਪਤਾਲ ਦੀਆਂ ਵੱਖ-ਵੱਖ ਟੀਮਾਂ ਵੱਲੋਂ ਖੂਨਦਾਨ ਕੈਂਪ ਅਤੇ ਮੈਡੀਕਲ ਕੈਂਪ ਵੀ ਲਗਾਏ ਗਏ ਹਨ। ਇਹਨਾਂ ਮੈਡੀਕਲ ਕੈਂਪਾਂ ਦੇ ਵਿੱਚ ਸ੍ਰੀ ਅਨੰਦਪੁਰ ਸਾਹਿਬ ਪੁੱਜ ਰਹੀਆਂ ਸੰਗਤਾਂ ਖੂਨਦਾਨ ਕਰਕੇ ਸਮਾਜ ਸੇਵਾ ਵਿਚ ਯੋਗਦਾਨ ਪਾ ਰਹੇ ਹਨ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਵੱਖ-ਵੱਖ ਸੰਪਰਦਾਵਾਂ ਤੇ ਦਲ ਪੰਥਾਂ ਵੱਲੋਂ ਲੰਗਰ ਵਿਵਸਥਾ ਕੀਤੀ ਗਈ ਹੈ ਤੇ ਸੰਗਤਾਂ ਗੁਰੂ ਘਰਾਂ ਵਿੱਚ ਲੰਗਰ ਛੱਕ ਰਹੀਆਂ ਹਨ।
Best Actor ਬਣਨ ਤੋਂ ਖੁੰਝੇ ਦਿਲਜੀਤ, ਅਮਰ ਸਿੰਘ ਚਮਕੀਲਾ ਵੀ ਨਹੀਂ ਬਣ ਪਾਈ Winner
ਗੁਰਦੁਆਰਾ ਗੁਰੂ ਕਾ ਮਹਿਲ ਉਹ ਅਸਥਾਨ ਹੈ, ਜਿਸ ਅਸਥਾਨ ‘ਤੇ ਨੌਵੇਂ ਪਾਤਸ਼ਾਹ ਸਾਹਿਬ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਪਹਾੜੀ ਰਾਜਿਆਂ ਤੋਂ ਮੁੱਲ ਜ਼ਮੀਨ ਖਰੀਦ ਕੇ ਸ੍ਰੀ ਅਨੰਦਪੁਰ ਸਾਹਿਬ ਦੀ ਮੋੜੀ ਗਡਵਾਈ ਸੀ। ਇਸੇ ਅਸਥਾਨ ‘ਤੇ ਕਸ਼ਮੀਰੀ ਪੰਡਤ, ਪੰਡਿਤ ਕਿਰਪਾ ਰਾਮ ਦੀ ਅਗਵਾਈ ਹੇਠ ਗੁਰੂ ਸਾਹਿਬ ਕੋਲ ਆਪਣੀ ਫਰਿਆਦ ਲੈ ਕੇ ਆਏ ਸਨ। ਇਸੇ ਅਸਥਾਨ ‘ਤੇ ਗੁਰੂ ਗੋਬਿੰਦ ਸਿੰਘ ਜੀ ਦੇ 3 ਸਾਹਿਬਜ਼ਾਦਿਆਂ ਦਾ ਜਨਮ ਹੁੰਦਾ ਹੈ ਤੇ ਇਸੇ ਅਸਥਾਨ ‘ਤੇ ਗੁਰੂ ਗੋਬਿੰਦ ਸਿੰਘ ਜੀ ਬਾਲ ਗੋਬਿੰਦ ਰਾਏ ਤੋਂ ਗੁਰੂ ਗੋਬਿੰਦ ਬਣਦੇ ਹਨ ਅਤੇ ਉਹਨਾਂ ਨੂੰ ਗੁਰਿਆਈ ਬਖਸ਼ੀ ਜਾਂਦੀ ਹੈ। ਇਹਨਾਂ ਪਵਿੱਤਰ ਅਸਥਾਨਾਂ ਦੇ ਸੰਗਤਾਂ ਦਰਸ਼ਨ ਕਰ ਰਹੀਆਂ ਹਨ ਅਤੇ ਖੁਦ ਨੂੰ ਵਡਭਾਗਾ ਮਹਿਸੂਸ ਕਰ ਰਹੀਆਂ ਹਨ।
Winter Health Suggestion : ਠੰਡਾ ਜਾਂ ਗਰਮ ਪਾਣੀ… ਠੰਡ ‘ਚ ਨਹਾਉਣ ਦਾ ਸਭ ਤੋਂ ਵਧੀਆ ਤਰੀਕਾ ਕਿਹੜਾ ! ਜਾਣੋ
ਸ਼ਹੀਦੀ ਸ਼ਤਾਬਦੀਆਂ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬਾਨਾਂ ਨਾਲ ਸੰਬੰਧਿਤ ਸ਼ਸਤਰਾਂ ਦੇ ਦਰਸ਼ਨ ਕਰਵਾਉਣ ਦੇ ਲਈ ਇੱਕ ਵਿਸ਼ੇਸ਼ ਬੱਸ ਤਿਆਰ ਕੀਤੀ ਗਈ ਹੈ ,ਜਿਸ ਵਿੱਚ ਇਹ ਸ਼ਸਤਰ ਦਰਸ਼ਨ ਲਈ ਰੱਖੇ ਗਏ ਹਨ।

मेष: दिन शुभ रहेगा...