Site icon Dainik Savera Punjab

Amritsar Gurudwara Accident : ਐੱਸਜੀਪੀਸੀ ਨੇ ਮ੍ਰਿਤਕ ਔਰਤਾਂ ਦੇ ਪਰਿਵਾਰ ਨੂੰ 2-2 ਲੱਖ ਰੁਪਏ ਦੇਣ ਦਾ ਕੀਤਾ ਐਲਾਨ

Shuttering Plates Collapse at Amritsar Gurudwara : ਅੰਮ੍ਰਿਤਸਰ ‘ਚ ਬੀਤੇ ਦਿਨੀਂ ਵੱਡਾ ਹਾਦਸਾ ਵਾਪਰਿਆ। ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ‘ਚ ਉਸਾਰੀ ਅਧੀਨ ਗੁਰਦੁਆਰਾ ਸਾਹਿਬ ਦਾ ਲੈਂਟਰ ਡਿੱਗਣ ਕਾਰਨ 2 ਸ਼ਰਧਾਲੂ ਬੀਬੀਆਂ ਦੀ ਮੌਤ ਹੋ ਗਈ ਹੈ, ਜਦਕਿ 3 ਬੀਬੀਆਂ ਜ਼ਖ਼ਮੀ ਹੋ ਗਈਆਂ। ਤਿੰਨੇ ਜ਼ਖ਼ਮੀ ਬੀਬੀਆਂ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂਦੁਆਰਾ ਸ਼ਹੀਦਾਂ ਸਾਹਿਬ ਵਿਖੇ ਬਹੁ-ਮੰਜਿਲਾ ਪਾਰਕਿੰਗ ਅਤੇ ਲੰਗਰ ਹਾਲ ਦੀ ਉਸਾਰੀ ਕਰਵਾਈ ਜਾ ਰਹੀ ਸੀ। ਇਸ ਦੀ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਸੀ। ਕੱਲ੍ਹ ਇਸ ਉਸਾਰੀ ਅਧੀਨ ਲੰਗਰ ਹਾਲ ਦਾ ਕੰਮ ਚੱਲ ਰਿਹਾ ਸੀ, ਜਿਸ ਦੌਰਾਨ ਬੀਬੀਆਂ ਸੇਵਾ ਵਿੱਚ ਲੱਗੀਆਂ ਹੋਈਆਂ ਸਨ। ਇਸ ਦੌਰਾਨ ਅਚਾਨਕ ਲੰਗਰ ਹਾਲ ਦੇ ਲੈਂਟਰ ਦੀਆਂ ਲੋਹੇ ਦੀਆਂ ਪਲੇਟਾਂ ਟੁੱਟ ਕੇ ਡਿੱਗ ਗਈਆਂ। ਇਸ ਦੌਰਾਨ ਸੇਵਾ ਕਰ ਰਹੀਆਂ ਬੀਬੀਆਂ ਵਿੱਚੋਂ ਦੋ ਦੀ ਮਲ੍ਹਬੇ ਹੇਠ ਆਉਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 3 ਬੀਬੀਆਂ ਜਖ਼਼ਮੀ ਹੋ ਗਈਆਂ। ਸੰਗਤ ਦੀ ਸਹਾਇਤਾ ਨਾਲ, ਸਾਰੇ ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਹਾਲਾਂਕਿ, ਉਦੋਂ ਤੱਕ, ਦੋ ਔਰਤਾਂ ਦੀ ਮੌਤ ਹੋ ਚੁੱਕੀ ਸੀ।

ਅੰਮ੍ਰਿਤਸਰ ਦੀ ਐਸਪੀ ਅਮਨਦੀਪ ਕੌਰ ਨੇ ਘਟਨਾ ਦਾ ਪਤਾ ਲੱਗਣ ‘ਤੇ ਜਖ਼਼ਮੀਆਂ ਦਾ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਸਾਰਿਆਂ ਦਾ ਇਲਾਜ ਚੱਲ ਰਿਹਾ ਹੈ। ਸਾਰੀਆਂ ਜ਼ਖਮੀ ਔਰਤਾਂ ਦਾ ਇਸ ਸਮੇਂ ਡਾਕਟਰੀ ਇਲਾਜ ਕੀਤਾ ਜਾ ਰਿਹਾ ਹੈ। ਸਾਰੇ ਡਾਕਟਰ ਹਸਪਤਾਲ ਦੇ ਅੰਦਰ ਮੌਜੂਦ ਹਨ।

ਐਸਜੀਪੀਸੀ ਵੱਲੋਂ ਮ੍ਰਿਤਕਾਂ ਦੇ ਪਰਿਵਾਰ ਲਈ ਆਰਥਿਕ ਸਹਾਇਤਾ ਦਾ ਐਲਾਨ

ਉਧਰ, ਇਸ ਦੁਖਦਾਈ ਘਟਨਾ ‘ਤੇ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਗੁਰੂਦੁਆਰਾ ਸ਼ਹੀਦਾਂ ਸਾਹਿਬ ਵਿਖੇ ਵਾਪਰੀ ਦੁਰਘਟਨਾ ਵਾਲੀ ਥਾਂ ਦਾ ਦੌਰਾ ਕੀਤ। ਉਪਰੰਤ ਉਨ੍ਹਾਂ ਨੇ ਹਸਪਤਾਲ ਵਿੱਚ ਮਰੀਜ਼ਾਂ ਦਾ ਹਾਲ ਜਾਣਿਆ। ਐਡਵੋਕੇਟ ਧਾਮੀ ਨੇ ਇਸ ਮੌਕੇ ਮ੍ਰਿਤਕ ਦੋ ਬੀਬੀਆਂ ਦੇ ਪੀੜਤ ਪਰਿਵਾਰਾਂ ਲਈ 2-2 ਲੱਖ ਰੁਪਏ ਆਰਥਿਕ ਸਹਾਇਤਾ ਅਤੇ ਜ਼ਖ਼ਮੀ ਹੋਈਆਂ 8 ਬੀਬੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਮੁਫਤ ਇਲਾਜ ਕਰਵਾਉਣ ਦਾ ਵੀ ਐਲਾਨ ਕੀਤਾ।

Exit mobile version