Last Updated: November 28, 2026

Dainik Savera Times Logo

ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਧਰਨਾ, ਬੰਟੀ ਬੈਂਸ ‘ਤੇ ਆਰੋਪ; ਪੁਲਿਸ ਨੇ ਦਿੱਤਾ ਕਾਰਵਾਈ ਦਾ ਭਰੋਸਾ

12 February 2026 ਅੱਪਡੇਟ ਕੀਤਾ ਗਿਆ

ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਧਰਨਾ, ਬੰਟੀ ਬੈਂਸ ‘ਤੇ ਆਰੋਪ; ਪੁਲਿਸ ਨੇ ਦਿੱਤਾ ਕਾਰਵਾਈ ਦਾ ਭਰੋਸਾ

ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਆਪਣੇ ਛੋਟੇ ਪੁੱਤਰ ਸ਼ੁਭ ਸਮੇਤ ਬੁੱਧਵਾਰ ਨੂੰ ਮਾਨਸਾ ਦੇ ਐਸਐਸਪੀ ਦਫ਼ਤਰ ਬਾਹਰ ਧਰਨੇ ‘ਤੇ ਬੈਠ ਗਏ। ਉਨ੍ਹਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਪੰਜਾਬੀ ਗੀਤਕਾਰ ਬੰਟੀ ਬੈਂਸ ‘ਤੇ ਪੈਸਿਆਂ ਦੇ ਲੈਣ-ਦੇਣ ਸਬੰਧੀ ਗੰਭੀਰ ਆਰੋਪ ਲਗਾਏ। ਪਰਿਵਾਰ ਨੇ ਸਵਾਲ ਉਠਾਇਆ ਕਿ ਬੰਟੀ ਬੈਂਸ ਖ਼ਿਲਾਫ਼ ਪੁਲਿਸ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ।

ਧਰਨੇ ਦੌਰਾਨ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਨਾਲ ਜੁੜੀਆਂ ਕੰਪਨੀਆਂ ਵਿੱਚ ਜੋ ਰੈਵਿਨਿਊ ਬਣਦਾ ਹੈ, ਉਹ ਉਨ੍ਹਾਂ ਤੱਕ ਨਹੀਂ ਪਹੁੰਚ ਰਿਹਾ। ਉਨ੍ਹਾਂ ਦਾ ਦਾਅਵਾ ਹੈ ਕਿ ਇਸ ਮਾਮਲੇ ਵਿੱਚ ਪਹਿਲਾਂ ਵੀ ਸ਼ਿਕਾਇਤ ਦਿੱਤੀ ਗਈ ਸੀ, ਪਰ ਕੋਈ ਢੁੱਕਵੀਂ ਕਾਰਵਾਈ ਨਹੀਂ ਹੋਈ। ਉਨ੍ਹਾਂ ਇਹ ਵੀ ਕਿਹਾ ਕਿ ਬੰਟੀ ਬੈਂਸ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਜਾਣਾ ਚਾਹੀਦਾ ਹੈ।

READ ALSO : Public Holiday Update: ਫਰਵਰੀ 2026 ‘ਚ ਤਿਉਹਾਰਾਂ ਕਾਰਨ ਕਈ ਸੂਬਿਆਂ ਵਿੱਚ ਸਕੂਲ ਬੰਦ ਹੋਣ ਦੀ ਸੰਭਾਵਨਾ

Sidhu Moosewala's parents stage dharna, accuse Bunty Bains; Police assure action

ਬਲਕੌਰ ਸਿੰਘ ਅਤੇ ਚਰਨ ਕੌਰ ਨੇ ਦੁਖ ਪ੍ਰਗਟ ਕਰਦਿਆਂ ਕਿਹਾ, “ਪਹਿਲਾਂ ਸਾਡਾ ਪੁੱਤ ਮਰਵਾ ਦਿੱਤਾ ਤੇ ਹੁਣ ਉਸ ਦੀ ਕਮਾਈ ਵੀ ਖਾਈ ਜਾ ਰਹੀ ਹੈ। ਅਸੀਂ ਆਪਣਾ ਟੱਬਰ ਕਿਵੇਂ ਪਾਲਾਂਗੇ?” ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਕਿਸੇ ਨੂੰ ਰਿਸ਼ਵਤ ਦੇਣ ਲਈ ਪੈਸੇ ਨਹੀਂ ਹਨ ਅਤੇ ਜਦ ਤੱਕ ਉਨ੍ਹਾਂ ਨੂੰ ਨਿਆਂ ਨਹੀਂ ਮਿਲਦਾ, ਉਹ ਆਪਣੀ ਲੜਾਈ ਜਾਰੀ ਰੱਖਣਗੇ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਮਾਪਿਆਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀ ਸ਼ਿਕਾਇਤ ‘ਤੇ ਜਲਦ ਕਾਰਵਾਈ ਕੀਤੀ ਜਾਵੇਗੀ। ਭਰੋਸੇ ਤੋਂ ਬਾਅਦ ਪਰਿਵਾਰ ਨੇ ਧਰਨਾ ਸਮਾਪਤ ਕਰ ਦਿੱਤਾ।

ਬੰਟੀ ਬੈਂਸ ਦਾ ਸਪੱਸ਼ਟੀਕਰਨ

ਇਨ੍ਹਾਂ ਆਰੋਪਾਂ ਦੇ ਦਰਮਿਆਨ ਗੀਤਕਾਰ ਬੰਟੀ ਬੈਂਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਆਪਣਾ ਪੱਖ ਰੱਖਿਆ। ਉਨ੍ਹਾਂ ਕਿਹਾ ਕਿ ਉਹ ਕਿਸੇ ਦੇ ਚਹੇਤੇ ਹੋਣ ਕਰਕੇ ਨਹੀਂ, ਸਗੋਂ ਜਾਂਚ ਤੋਂ ਬਾਅਦ ਬੇਕਸੂਰ ਸਾਬਤ ਹੋਣ ਕਰਕੇ ਐਫਆਈਆਰ ਵਿੱਚੋਂ ਬਾਹਰ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਅੱਜ ਵੀ ਇਸ ਮਾਮਲੇ ਵਿੱਚ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਖੜੇ ਹਨ ਅਤੇ ਜਦੋਂ ਵੀ ਬੁਲਾਇਆ ਜਾਵੇਗਾ, ਹਾਜ਼ਰ ਹੋਣਗੇ।

ਜਿਕਰਯੋਗ ਹੈ ਕਿ ਜੂਨ 2025 ਵਿੱਚ ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਵਨ ਡੀਜੀਟਲ ਕੰਪਨੀ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ ਸੀ। ਇਸ ਵਿੱਚ ਪੰਜਾਬ ਦੇ ਇੱਕ ਨਾਮੀ ਗੀਤਕਾਰ ਸਮੇਤ ਤਿੰਨ ਵਿਅਕਤੀਆਂ ਦਾ ਜ਼ਿਕਰ ਕੀਤਾ ਗਿਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੱਕ ਕਾਰਵਾਈ ਨਾ ਹੋਣ ਕਾਰਨ ਉਹ ਐਸਐਸਪੀ ਦਫ਼ਤਰ ਪਹੁੰਚੇ।ਮਾਮਲਾ ਇਸ ਵੇਲੇ ਚਰਚਾ ਵਿੱਚ ਹੈ ਅਤੇ ਪਰਿਵਾਰ ਨਿਆਂ ਦੀ ਮੰਗ ‘ਤੇ ਡਟਿਆ ਹੋਇਆ ਹੈ।

MP Malwinder Kang ਨੇ ਸੰਸਦ ‘ਚ ਚੁੱਕਿਆ INDIA-US Trade Deal ਦਾ ਮੁੱਦਾ,ਸੁਣੋ ਕੀ ਬੋਲੇ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.