Last Updated: November 25, 2026

Dainik Savera Times Logo

ਪ੍ਰਕਾਸ਼ ਪੁਰਬ ਸਬੰਧੀ 4 ਨਵੰਬਰ ਨੂੰ ਪਾਕਿ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

31 October 2025 ਅੱਪਡੇਟ ਕੀਤਾ ਗਿਆ

ਪ੍ਰਕਾਸ਼ ਪੁਰਬ ਸਬੰਧੀ 4 ਨਵੰਬਰ ਨੂੰ ਪਾਕਿ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

Sikh devotees Jatha : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 4 ਨਵੰਬਰ 2025 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਵੀਜ਼ਾ ਲੱਗਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ 31 ਅਕਤੂਬਰ ਅਤੇ 1 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵੰਡੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਸ਼੍ਰੋਮਣੀ ਕਮੇਟੀ ਵੱਲੋਂ 1802 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1796 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ।

ਕੱਲ੍ਹ ਤੋਂ ਬਦਲੇਗਾ ਪੰਜਾਬ ਦੇ ਸਕੂਲਾਂ ਦਾ ਸਮਾਂਂ, ਜਾਣੋ ਕੀ ਹੋਇਆ ਬਦਲਾਅ

ਜਥਾ 4 ਨਵੰਬਰ ਨੂੰ ਵਾਹਗਾ ਬਾਰਡਰ ਰਸਤੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਵੇਗਾ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋ ਰਹੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਮਗਰੋਂ ਇਹ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 13 ਨਵੰਬਰ ਨੂੰ ਵਾਪਸ ਭਾਰਤ ਪਰਤੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਵੀਜ਼ਾ ਲਈ ਅਪਲਾਈ ਕੀਤਾ ਹੈ, ਉਹ 31 ਅਕਤੂਬਰ ਅਤੇ 1 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰ ਸਕਦੇ ਹਨ।

VD : ਦਿੱਲੀ ‘ਚ ਪ੍ਰਦੂਸ਼ਣ ਤੇ ਧੁੰਦ ਦਾ ਕਹਿਰ, ਕਈ ਇਲਾਕਿਆਂ ‘ਚ AQI 400 ਤੋਂ ਪਾਰ

ਉਨ੍ਹਾਂ ਕਿਹਾ ਕਿ ਨਿਰਧਾਰਤ ਪ੍ਰੋਗਰਾਮ ਅਨੁਸਾਰ, ਇਹ ਜਥਾ 4 ਨਵੰਬਰ ਨੂੰ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਜਾਵੇਗਾ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਗਮਾਂ ਵਿੱਚ ਹਿੱਸਾ ਲੈਣ ਤੋਂ ਬਾਅਦ, ਇਹ ਜਥਾ ਵੱਖ-ਵੱਖ ਗੁਰਦੁਆਰਿਆਂ ਦੇ ਦਰਸ਼ਨ ਕਰੇਗਾ ਅਤੇ 13 ਨਵੰਬਰ ਨੂੰ ਭਾਰਤ ਵਾਪਸ ਆਵੇਗਾ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.