Site icon Dainik Savera Punjab

ਕੁਲਵੰਤ ਰਾਏ ਸਿੰਗਲਾ ਬਣੇ ਮਾਨਸਾ ਕਾਂਗਰਸ ਦੇ ਨਵੇਂ ਪ੍ਰਧਾਨ, ਰਾਹੁਲ ਗਾਂਧੀ ਦੇ ਨਜ਼ਦੀਕੀ ਰਿਸ਼ਤੇਦਾਰ!

singla-new-president-mansa

singla-new-president-mansa

ਪੰਜਾਬ ਡੈਸਕ: ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇਸੀ ਵੇਨੂੰਗੋਪਾਲ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਪ੍ਰੈਸ ਨੋਟ ਅਨੁਸਾਰ ਹਲਕਾ ਬੁਢਲਾਡਾ ਨਾਲ ਸਬੰਧਤ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਕੁਲਵੰਤ ਰਾਏ ਸਿੰਗਲਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ‘ਤੇ 50 ਘੰਟਿਆਂ ਤੋਂ ਵੱਧ ਇਨਕਮ ਟੈਕਸ ਦੀ ਛਾਪੇਮਾਰੀ ਜਾਰੀ

ਕੁਲਵੰਤ ਰਾਏ ਸਿੰਗਲਾ ਜੋ ਕਿ ਰਾਹੁਲ ਗਾਂਧੀ ਦੇ ਨਜ਼ਦੀਕੀ ਮੰਨੇ ਜਾਂਦੇ ਹਨ ਪਿਛਲੇ ਸਮੇਂ ਦੌਰਾਨ ਆਲ ਇੰਡੀਆ ਯੂਥ ਕਾਂਗਰਸ ਕਮੇਟੀ ਅਤੇ ਪੰਜਾਬ ਯੂਥ ਕਾਂਗਰਸ ਕਮੇਟੀ ਵਿੱਚ ਵੱਖ ਵੱਖ ਅਹੁਦਿਆਂ ‘ਤੇ ਕੰਮ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹ ਸੂਬਾ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਵਜੋਂ ਵੀ ਆਪਣੀ ਭੂਮਿਕਾ ਨਿਭਾ ਚੁੱਕੇ ਹਨ।

ਚੰਡੀਗੜ੍ਹ ‘ਚ ਅੱਜ ਭਾਜਪਾ ਦੀ ਅਹਿਮ ਮੀਟਿੰਗ, ਮੋਦੀ ਦੌਰੇ ‘ਤੇ ਹੋਵੇਗੀ ਚਰਚਾ

ਉਨ੍ਹਾਂ ਦੀ ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਬੁਢਲਾਡਾ ਖੇਤਰ ਦੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਵੱਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਹੈ। ਵਰਕਰਾਂ ਨੇ ਉਮੀਦ ਜਤਾਈ ਹੈ ਕਿ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹਾ ਮਾਨਸਾ ਵਿੱਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਜ਼ਮੀਨੀ ਪੱਧਰ ‘ਤੇ ਪਾਰਟੀ ਦੀ ਗਤੀਵਿਧੀਆਂ ਨੂੰ ਨਵਾਂ ਉਤਸ਼ਾਹ ਮਿਲੇਗਾ।

singla-new-president-mansa
Exit mobile version