Last Updated: November 25, 2026

Dainik Savera Times Logo

ਭੈਣ ਦੀ Love Marriage ਤੋਂ ਭੜਕਿਆ ਭਰਾ! ਪ੍ਰੇਮੀ ਦੀ ਮਾਂ ਦਾ ਚਾਕੂ ਮਾਰ ਕੇ ਕਤਲ

30 August 2026 ਅੱਪਡੇਟ ਕੀਤਾ ਗਿਆ

ਭੈਣ ਦੀ Love Marriage ਤੋਂ ਭੜਕਿਆ ਭਰਾ! ਪ੍ਰੇਮੀ ਦੀ ਮਾਂ ਦਾ ਚਾਕੂ ਮਾਰ ਕੇ ਕਤਲ

ਮੋਹਾਲੀ, 30 ਅਗਸਤ : ਕੁਰਾਲੀ ਵਿੱਚ ਲਵ ਮੈਰਿਜ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਇੱਕ ਨੌਜਵਾਨ ਵੱਲੋਂ ਕਥਿਤ ਤੌਰ ’ਤੇ ਆਪਣੀ ਭੈਣ ਦੇ ਪ੍ਰੇਮੀ ਦੇ ਘਰ ਵਿੱਚ ਦਾਖਲ ਹੋ ਕੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੌਰਾਨ ਨੌਜਵਾਨ ਨੇ ਚਾਕੂ ਨਾਲ ਲੜਕੇ ਦੀ ਮਾਂ ’ਤੇ ਹਮਲਾ ਕਰ ਦਿੱਤਾ। ਹਮਲੇ ਵਿੱਚ ਔਰਤ ਨੂੰ ਚਾਕੂ ਦੇ ਕਈ ਵਾਰ ਲੱਗੇ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਹਾਲਤ ਨਾਜ਼ੁਕ ਹੋਣ ਦੇ ਚਲਦਿਆਂ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮੁੱਢਲੀ ਜਾਣਕਾਰੀ ਮੁਤਾਬਕ, ਨੌਜਵਾਨ ਆਪਣੀ ਭੈਣ ਦੇ ਪ੍ਰੇਮ ਵਿਆਹ ਦੇ ਫੈਸਲੇ ਤੋਂ ਨਾਰਾਜ਼ ਸੀ।ਪਤਨੀ ਨੂੰ ਬਚਾਉਣ ਲਈ ਅੱਗੇ ਆਏ ਲੜਕੇ ਦੇ ਪਿਤਾ ’ਤੇ ਵੀ ਮੁਲਜ਼ਮ ਨੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਦੇ ਪੇਟ ’ਚ ਚਾਕੂ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਕਾਰਵਾਈ ਕਰਦਿਆਂ ਕਰੀਬ 4 ਤੋਂ 5 ਘੰਟਿਆਂ ਦੇ ਅੰਦਰ ਮੁਲਜ਼ਮ ਸੋਨੂੰ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ। ਮੁੱਢਲੀ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਭੈਣ ਵੱਲੋਂ ਲਵ ਮੈਰਿਜ ਕਰਨ ਦੇ ਫੈਸਲੇ ਦਾ ਵਿਰੋਧ ਹੀ ਇਸ ਵਾਰਦਾਤ ਦੀ ਮੁੱਖ ਵਜ੍ਹਾ ਦੱਸੀ ਜਾ ਰਹੀ ਹੈ। ਐੱਸਐੱਸਪੀ ਹਰਮਨਦੀਪ ਸਿੰਘ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਰਾਲੀ ਵਿੱਚ ਇਹ ਘਟਨਾ 28 ਅਗਸਤ ਦੀ ਦੁਪਹਿਰ ਵਾਪਰੀ। ਵਾਰਡ ਨੰਬਰ-13 ਦੇ ਬਡਾਲੀ ਰੋਡ ਇਲਾਕੇ ਵਿੱਚ ਕਰੀਬ 12:30 ਵਜੇ ਇੱਕ ਨੌਜਵਾਨ ਚਾਕੂ ਲੈ ਕੇ ਇੱਕ ਘਰ ਵਿੱਚ ਦਾਖਲ ਹੋਇਆ ਅਤੇ ਉੱਥੇ ਮੌਜੂਦ 45 ਸਾਲਾ ਸਰੋਜ ਦੇਵੀ ’ਤੇ ਹਮਲਾ ਕਰ ਦਿੱਤਾ।

ਪੁਲਿਸ ਅਧਿਕਾਰੀ ਮੁਤਾਬਕ ਹਮਲੇ ਦੌਰਾਨ ਔਰਤ ਨੂੰ ਚਾਕੂ ਦੇ ਕਈ ਵਾਰ ਲੱਗੇ। ਉਸ ਨੂੰ ਬਚਾਉਣ ਲਈ ਅੱਗੇ ਆਏ ਉਸ ਦੇ ਪਤੀ ਓਮ ਨਾਥ ਰਾਏ ਵੀ ਹਮਲੇ ਦੀ ਲਪੇਟ ਵਿੱਚ ਆ ਗਏ ਅਤੇ ਉਨ੍ਹਾਂ ਦੇ ਪੇਟ ਵਿੱਚ ਚਾਕੂ ਲੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ। ਜ਼ਖਮੀ ਹਾਲਤ ਵਿੱਚ ਉਨ੍ਹਾਂ ਨੂੰ ਤੁਰੰਤ ਮੋਹਾਲੀ ਦੇ ਸਿਵਲ ਹਸਪਤਾਲ ਫੇਜ਼-6 ਲਿਜਾਇਆ ਗਿਆ, ਜਿੱਥੇ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਕੁਰਾਲੀ ਪੁਲਿਸ ਨੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਤੇਜ਼ ਕਰਦਿਆਂ ਓਮ ਨਾਥ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਿਟੀ ਕੁਰਾਲੀ ਵਿਖੇ ਕੇਸ ਦਰਜ ਕੀਤਾ ਹੈ। ਪੁਲਿਸ ਰਿਕਾਰਡ ਮੁਤਾਬਕ ਇਹ ਮੁਕੱਦਮਾ ਨੰਬਰ 91 ਹੈ, ਜਿਸ ਵਿੱਚ ਘਟਨਾ ਨਾਲ ਸਬੰਧਤ ਵੱਖ-ਵੱਖ ਧਾਰਾਵਾਂ ਸ਼ਾਮਲ ਕੀਤੀਆਂ ਗਈਆਂ ਹਨ।

ਘਟਨਾ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਅਤੇ ਕੁਝ ਹੀ ਘੰਟਿਆਂ ਵਿੱਚ ਸੋਨੂ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰੀ ਉਪਰੰਤ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਪੁਲਿਸ ਨੂੰ ਉਸ ਦਾ ਰਿਮਾਂਡ ਮਿਲ ਗਿਆ। ਪੁਲਿਸ ਹੁਣ ਰਿਮਾਂਡ ਦੌਰਾਨ ਮਾਮਲੇ ਨਾਲ ਜੁੜੇ ਹੋਰ ਤੱਥਾਂ ਦੀ ਜਾਂਚ ਕਰ ਰਹੀ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.